ਰਾਣਾ ਕੇਪੀ ਸਿੰਘ ਦੇ ਹੱਕ 'ਚ ਚੰਨੀ ਨੇ ਕੱਢਿਆ ਰੋਡ ਸ਼ੋਅ, ਕੀਤਾ ਵੱਡਾ ਐਲਾਨ
ਕਾਂਗਰਸ ਪਾਰਟੀ ਦੇ ਚਮਕੌਰ ਸਾਹਿਬ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਾਂਗਰਸੀ ਉਮੀਦਵਾਰ ਰਾਣਾ ਕੇਪੀ ਸਿੰਘ ਦੇ ਹੱਕ ਦੇ ਵਿੱਚ ਰੋਡ ਸ਼ੋਅ ਕੀਤਾ ਗਿਆ।
ਚਮਕੌਰ ਸਾਹਿਬ: ਕਾਂਗਰਸ ਪਾਰਟੀ ਦੇ ਚਮਕੌਰ ਸਾਹਿਬ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਾਂਗਰਸੀ ਉਮੀਦਵਾਰ ਰਾਣਾ ਕੇਪੀ ਸਿੰਘ ਦੇ ਹੱਕ ਦੇ ਵਿੱਚ ਰੋਡ ਸ਼ੋਅ ਕੀਤਾ ਗਿਆ।ਇਸ ਦੌਰਾਨ ਚਰਨਜੀਤ ਚੰਨੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਰਾਣਾ ਕੇਪੀ ਸਿੰਘ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਏਗਾ।
ਚਰਨਜੀਤ ਚੰਨੀ ਨੇ ਕਿਹਾ ਕਿ ਪੂਰੇ ਪੰਜਾਬ ਦੀ ਕਮਾਂਡ ਰੋਪੜ ਜ਼ਿਲ੍ਹੇ ਕੋਲ ਹੋਵੇਗੀ।ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਸਾਧਦਿਆਂ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਰੋਡ ਸ਼ੋਅ ਇਦਾਂ ਹੁੰਦੇ ਹਨ ਜਿਵੇਂ ਭੋਗ 'ਤੇ ਆਏ ਹੋਣ ਅਤੇ ਕਾਂਗਰਸ ਦੇ ਰੋਡ ਸ਼ੋਅ ਇਦਾਂ ਹੁੰਦੇ ਹਨ ਜਿਵੇਂ ਲੋਕ ਬਰਾਤੇ ਚੜ੍ਹੇ ਹੋਣ।
ਸ੍ਰੀ ਆਨੰਦਪੁਰ ਸਾਹਿਬ ਨੂੰ ਆਈਟੀ ਹੱਬ ਵਜੋਂ ਵਿਕਸਤ ਕਰਨ ਦੀ ਆਖੀ ਗੱਲ
ਰਾਣਾ ਕੇਪੀ ਦੇ ਹੱਕ 'ਚ ਇਹ ਰੋਡ ਸ਼ੋਅ ਭਰਤਗੜ੍ਹ ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਹੁੰਦਾ ਹੋਇਆ ਨੰਗਲ ਪਹੁੰਚਿਆ। ਇਸ ਮੌਕੇ ਆਨੰਦਪੁਰ ਸਾਹਿਬ ਵਿਖੇ ਰੋਡ ਸ਼ੋਅ ਦੇ ਦੌਰਾਨ ਭਾਸ਼ਣ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ 'ਤੇ ਰਾਣਾ ਕੇਪੀ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦਿੰਦਿਆਂ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਹੱਥ ਦੇ ਵਿੱਚ ਸਮੁੱਚੇ ਸਮੁੱਚੇ ਪੰਜਾਬ ਦੀ ਕਮਾਂਡ ਹੋਏਗੀ।
ਇਸ ਤੋਂ ਇਲਾਵਾ ਚੰਨੀ ਨੇ ਆਪਣੇ ਭਾਸ਼ਣ ਦੇ ਦੌਰਾਨ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਆਈਟੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਜਿਸ ਤਰ੍ਹਾਂ ਹਰਿਆਣਾ ਦੇ ਵਿੱਚ ਗੁੜਗਾਉਂ ਆਈਟੀ ਹੱਬ ਵਜੋਂ ਜਾਣਿਆ ਜਾਂਦਾ ਹੈ ਇਸੇ ਤਰ੍ਹਾਂ ਸ੍ਰੀ ਆਨੰਦਪੁਰ ਸਾਹਿਬ ਇਸ ਸਮੁੱਚੇ ਪੰਜਾਬ ਵਿੱਚ ਆਈ ਟੀ ਹੱਬ ਵਜੋਂ ਜਾਣਿਆ ਜਾਵੇਗਾ।
ਉਧਰ ਰਾਣਾ ਕੇਪੀ ਦੇ ਹੱਕ ਦੇ ਵਿੱਚ ਪ੍ਰਚਾਰ ਕਰਦਿਆਂ ਚੰਨੀ ਨੇ ਕਿਹਾ ਕਿ ਰਾਣਾ ਕੇਪੀ ਸਿੰਘ ਕੋਲ ਨਵੀਂ ਬਣਨ ਵਾਲੀ ਕਾਂਗਰਸ ਦੀ ਸਰਕਾਰ ਦੇ ਵਿਚ ਵੱਡੇ ਫ਼ੈਸਲੇ ਲੈਣ ਦੇ ਅਧਿਕਾਰ ਹੋਣਗੇ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :