ਬਰਨਾਲਾ: ਹਲਕਾ ਭਦੌੜ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਿਸਾਨਾਂ ਨੇ ਵਿਰੋਧ ਕੀਤਾ। ਹਲਕੇ ਦੇ ਪਿੰਡ ਕੋਟਦੂਨਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਮੁੱਖ ਮੰਤਰੀ ਚੰਨੀ ਦਾ ਵਿਰੋਧ ਕਰਕੇ ਉਨ੍ਹਾਂ ਨੂੰ ਸਵਾਲ ਕਰਨੇ ਚਾਹੇ ਪਰ ਉਹ ਬਗੈਰ ਗੱਲ ਕੀਤੇ ਹੀ ਲੰਘ ਗਏ।
ਕਿਸਾਨ ਲੀਡਰਾਂ ਨੇ ਕਿਹਾ ਕਿ ਪਿੰਡ ਦੇ ਕਿਸਾਨ ਨਰਮੇ ਦੇ ਮੁਆਵਜ਼ੇ, ਬੇਰੁਜ਼ਗਾਰੀ ਤੇ ਹੋਰ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕਰਨਾ ਚਾਹੁੰਦੇ ਸਨ ਪਰ ਮੁੱਖ ਮੰਤਰੀ ਸਵਾਲਾਂ ਦਾ ਜਵਾਬ ਦੇਣ ਦੀ ਥਾਂ ਹੱਥ ਹਿਲਾ ਕੇ ਚੱਲਦੇ ਬਣੇ। ਪ੍ਰਦਰਸ਼ਨਕਾਰੀ ਲੋਕਾਂ ਦਾ ਕਹਿਣਾ ਹੈ ਕਿ ਉਹ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਆਪਣੇ ਸਵਾਲਾਂ ਦੇ ਜਵਾਬ ਲੈਣਾ ਚਾਹੁੰਦੇ ਸਨ।
ਉਨ੍ਹਾਂ ਕਿਹਾ ਕਿ ਸਾਡੇ ਪਿੰਡ ਦੇ ਅਨੇਕਾਂ ਕਿਸਾਨਾਂ ਦੀ ਨਰਮੇ ਦੀ ਫਸਲ ਬਰਬਾਦ ਹੋ ਗਈ, ਪਰ ਅਜੇ ਤੱਕ ਕਿਸੇ ਕਿਸਾਨ ਨੂੰ ਮੁਆਵਜ਼ਾ ਨਹੀਂ ਮਿਲਿਆ। ਇਸੇ ਤਰ੍ਹਾਂ ਪੰਜਾਬ ਦੇ ਹੋਰ ਮਸਲੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਵਰਗੇ ਅਹਿਮ ਮੁੱਦਿਆਂ 'ਤੇ ਮੁੱਖ ਮੰਤਰੀ ਚੰਨੀ ਨੂੰ ਸਵਾਲ ਕਰਨਾ ਚਾਹੁੰਦੇ ਸਨ ਪਰ ਮੁੱਖ ਮੰਤਰੀ ਚੰਨੀ ਸਵਾਲਾਂ ਦੇ ਜਵਾਬ ਦੇਣ ਦੀ ਥਾਂ ਹੱਥ ਹਿਲਾ ਕੇ ਚਲੇ ਗਏ।
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਮੁੱਖ ਮੰਤਰੀ ਚਰਨਜੀਤ ਚੰਨੀ ਨਹੀਂ ਦਿੰਦੇ, ਉਨ੍ਹਾਂ ਸਮਾਂ ਉਨ੍ਹਾਂ ਦਾ ਪਿੰਡਾਂ ਵਿੱਚੋਂ ਆਉਣ ਤੇ ਘਿਰਾਓ ਤੇ ਵਿਰੋਧ ਜਾਰੀ ਰਹੇਗਾ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ