Clashes between Shiromani Akali Dal and Congress workers in Gurdaspur, death of a youth
ਗੁਰਦਾਸਪੁਰ: ਚੋਣ ਪ੍ਰਚਾਰ ਬੰਦ ਹੁੰਦੇ ਹੀ ਚੋਣਾਂ ਨੂੰ ਲੈਕੇ ਰੰਜਿਸ਼ ਸ਼ੁਰੂ ਹੋ ਗਈ। ਅਜਿਹਾ ਹੀ ਮਾਮਲਾ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਸਾਹਮਣੇ ਆਇਆ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਰਕਰਾਂ 'ਚ ਤਕਰਾਰ ਹੋਈ।
ਇਹ ਝਗੜਾ ਇਨ੍ਹਾਂ ਵੱਧ ਗਿਆ ਕਿ ਇਸ 'ਚ ਨੌਜਵਾਨ ਕਰਨਬੀਰ ਸਿੰਘ ਦਾ ਤੇਜ਼ਧਾਰ ਹਥਿਆਰ ਦੇ ਵਾਰ ਨਾਲ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਕਰਮਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਕਰਮਵੀਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਫਤਿਹਗੜ੍ਹ ਚੂੜੀਆਂ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
34 ਸਾਲਾਂ ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਮ੍ਰਿਤਕ ਅਕਾਲੀ ਦਲ ਪਾਰਟੀ ਦੇ ਸਮਰਥਕ ਹਨ ਅਤੇ ਜਦੋਂ ਉਹ ਵੋਟਾਂ ਦੀ ਅਪੀਲ ਕਰਨ ਪਿੰਡ 'ਚ ਡੋਰ ਟੂ ਡੋਰ ਜਾ ਰਹੇ ਸੀ ਤਾਂ ਉਸ ਦੌਰਾਨ ਕਾਂਗਰਸੀ ਵਰਕਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਹਮਲਾ ਕਰਨ ਵਾਲੇ ਵੀ ਸ਼ਰੀਕੇ ਪਰਿਵਾਰਕ ਮੈਂਬਰ ਚੋਂ ਹੀ ਸੀ ਜੋ ਪਿੰਡ ਦੇ ਹੀ ਰਹਿਣ ਵਾਲੇ ਹਨ। ਇਸ ਘਟਨਾ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਬਿਆਨ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਦਾ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ: Ind Vs Wi T20 Highlights: ਭਾਰਤ ਨੇ ਵੈਸਟਇੰਡੀਜ਼ ਨੂੰ ਦੂਜੇ ਟੀ-20 'ਚ 8 ਦੌੜਾਂ ਨਾਲ ਮੈਚ ਦੇ ਕੀਤਾ ਸੀਰੀਜ਼ 'ਤੇ ਕਬਜ਼ਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin