(Source: ECI/ABP News)
Jalandhar bypoll Result : ਜਿੱਤ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚੇ
Jalandhar By-election Results 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਿਕਾਰਡ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ
![Jalandhar bypoll Result : ਜਿੱਤ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚੇ CM Bhagwant Mann reached Delhi to meet Arvind Kejriwal after the victory Jalandhar By-election Results Jalandhar bypoll Result : ਜਿੱਤ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚੇ](https://feeds.abplive.com/onecms/images/uploaded-images/2023/05/13/ba883136844553d80f80c2b33b8ebe241683964156854345_original.jpg?impolicy=abp_cdn&imwidth=1200&height=675)
Jalandhar By-election Results 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਿਕਾਰਡ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਜਲੰਧਰ ਲੋਕ ਸਭਾ ਸੀਟ 'ਤੇ ਜਿੱਤ ਲਗਭਗ ਤੈਅ ਹੋਣ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਮੁਲਾਕਾਤ ਹੋਵੇਗੀ।
ਫਾਇਦੇਮੰਦ ਰਿਹਾ ਰਿੰਕੂ 'ਤੇ ਭਰੋਸਾ ਕਰਨਾ
ਦੱਸ ਦੇਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਦੇ ਐਲਾਨ ਤੋਂ ਬਾਅਦ ਹੀ ਸੁਸ਼ੀਲ ਰਿੰਕੂ ਦੀ ਆਮ ਆਦਮੀ ਪਾਰਟੀ 'ਚ ਐਂਟਰੀ ਹੋਈ ਹੈ। ਰਿੰਕੂ ਕਾਂਗਰਸ 'ਚੋਂ ਕੱਢੇ ਜਾਣ ਤੋਂ ਬਾਅਦ 'ਆਪ' 'ਚ ਸ਼ਾਮਲ ਹੋ ਗਏ ਸਨ। ਸੁਸ਼ੀਲ ਰਿੰਕੂ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਵਿਧਾਇਕ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਸਨ। ਉਨ੍ਹਾਂ ਨੂੰ ‘ਆਪ’ ਦੀ ਸ਼ੀਤਲ ਅੰਗੁਰਾਲ ਨੇ 4200 ਵੋਟਾਂ ਨਾਲ ਹਰਾਇਆ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)