Jalandhar By-election Results 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਿਕਾਰਡ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਜਲੰਧਰ ਲੋਕ ਸਭਾ ਸੀਟ 'ਤੇ ਜਿੱਤ ਲਗਭਗ ਤੈਅ ਹੋਣ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਮੁਲਾਕਾਤ ਹੋਵੇਗੀ।
ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਦੇ ਗੜ੍ਹ ਮੰਨੇ ਜਾਣ ਵਾਲੇ ਹਲਕੇ ਵਿੱਚ ਜਿੱਥੇ ਸੱਤਾਧਿਰ ਦਾ ਉਮੀਦਵਾਰ 58 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਰਿਹਾ ਹੈ, ਉੱਥੇ ਹੀ ਪਾਰਟੀ 34.07 ਵੋਟ ਸ਼ੇਅਰ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਕਾਂਗਰਸ 27.36 ਫੀਸਦੀ ਵੋਟ ਲੈ ਕੇ ਦੂਜੇ ਸਥਾਨ 'ਤੇ ਹੈ। ਅਕਾਲੀ-ਬਸਪਾ ਨੂੰ 17.41 ਤੇ ਭਾਜਪਾ ਨੂੰ 15.74 ਫੀਸਦੀ ਵੋਟ ਪਈ ਹੈ।
ਵੋਟਾਂ ਦੀ ਗੱਲ਼ ਕਰੀਏ ਤਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 294360 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 236840, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 133101 ਤੇ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 153183 ਵੋਟਾਂ ਮਿਲੀਆਂ ਹਨ।
ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਜਿੱਤ ਤੈਅ ਹੈ। ਹੁਣ ਤੱਕ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਵੱਡੀ ਲੀਡ ਹੈ। ਇਸ ਸਮੇਂ ਉਹ ਕਾਂਗਰਸ ਤੋਂ ਕਰੀਬ 58141 ਵੋਟਾਂ ਨਾਲ ਅੱਗੇ ਹਨ। ਇੰਨੀ ਵੱਡੀ ਲੀਡ ਨੂੰ ਤੋੜਨਾ ਸੌਖਾ ਨਹੀਂ। ਯਾਨੀ ਇਹ ਹੀ ਨਤੀਜੇ ਵਿੱਚ ਬਦਲੇਗਾ।
ਫਾਇਦੇਮੰਦ ਰਿਹਾ ਰਿੰਕੂ 'ਤੇ ਭਰੋਸਾ ਕਰਨਾ
ਦੱਸ ਦੇਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਦੇ ਐਲਾਨ ਤੋਂ ਬਾਅਦ ਹੀ ਸੁਸ਼ੀਲ ਰਿੰਕੂ ਦੀ ਆਮ ਆਦਮੀ ਪਾਰਟੀ 'ਚ ਐਂਟਰੀ ਹੋਈ ਹੈ। ਰਿੰਕੂ ਕਾਂਗਰਸ 'ਚੋਂ ਕੱਢੇ ਜਾਣ ਤੋਂ ਬਾਅਦ 'ਆਪ' 'ਚ ਸ਼ਾਮਲ ਹੋ ਗਏ ਸਨ। ਸੁਸ਼ੀਲ ਰਿੰਕੂ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਵਿਧਾਇਕ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਸਨ। ਉਨ੍ਹਾਂ ਨੂੰ ‘ਆਪ’ ਦੀ ਸ਼ੀਤਲ ਅੰਗੁਰਾਲ ਨੇ 4200 ਵੋਟਾਂ ਨਾਲ ਹਰਾਇਆ ਸੀ।