ਚੰਡੀਗੜ੍ਹ: ਰਾਹੁਲ ਗਾਂਧੀ ਦੀ ਹੁਸ਼ਿਆਰਪੁਰ ਰੈਲੀ ਵਿੱਚ ਪਹੁੰਚਣ ਲਈ ਪ੍ਰਸ਼ਾਸਨ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਜਲੰਧਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਨਹੀਂ ਹੋਣ ਦਿੱਤਾ। ਮੁੱਖ ਮੰਤਰੀ ਚੰਨੀ ਚੰਡੀਗੜ੍ਹ 'ਚ ਹਨ।



ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਹਾਲਾਂਕਿ ਸੀਐਮ ਚਰਨਜੀਤ ਸਿੰਘ ਚੰਨੀ ਆਪਣੀ ਰੈਲੀ ਵਿੱਚ ਨਹੀਂ ਪਹੁੰਚ ਸਕੇ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਦੀ ਹੁਸ਼ਿਆਰਪੁਰ ਰੈਲੀ ਵਿੱਚ ਪਹੁੰਚਣ ਲਈ ਪ੍ਰਸ਼ਾਸਨ ਨੇ ਮੁੱਖ ਮੰਤਰੀ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ।


ਦੱਸਿਆ ਗਿਆ ਕਿ ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਸੀਐਮ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਸੀਐਮ ਚੰਨੀ ਇਸ ਸਮੇਂ ਚੰਡੀਗੜ੍ਹ ਵਿੱਚ ਹਨ। ਕਾਂਗਰਸੀ ਆਗੂ ਸੁਨੀਲ ਜਾਖੜ ਨੇ ਹੁਸ਼ਿਆਰਪੁਰ ਦੀ ਜਨ ਸਭਾ 'ਚ ਇਸ ਮੁੱਦੇ 'ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਇਹ ਸਰਕਾਰ ਸੀਐਮ ਚੰਨੀ ਨੂੰ ਇੱਥੇ ਆਉਣ ਤੋਂ ਰੋਕ ਰਹੀ ਹੈ।


 


'ਮੈਂ ਕੱਚੇ ਘਰ 'ਚ ਰਿਹਾ ਹਾਂ, ਮੈਂ ਗਰੀਬੀ ਦੇਖੀ',  ਇਹ ਕਹਿੰਦਿਆਂ ਚਰਨਜੀਤ ਚੰਨੀ ਨੇ ਕੀਤਾ ਵੱਡਾ ਐਲਾਨ


ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਆਪਣੇ ਗਰੀਬੀ ਭਰੇ ਪਿਛੋਕੜ ਦੀ ਗੱਲ ਕਰਦਿਆਂ ਗਰੀਬ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕੱਚੇ ਘਰ 'ਚ ਰਿਹਾ ਹਾਂ, ਮੈਂ ਗਰੀਬੀ ਦੇਖੀ ਹੈ। ਛੇ ਮਹੀਨਿਆਂ ਦੇ ਅੰਦਰ ਪੰਜਾਬ ਦੀ ਕੋਈ ਛੱਤ ਕੱਚੀ ਨਹੀਂ ਰਹੇਗੀ। ਮੈਂ ਜ਼ਿੰਮੇਵਾਰੀ ਚੁੱਕਦਾ ਹਾਂ ਮੈਂ ਕਿਸੇ ਗਰੀਬ ਦੀ ਛੱਤ ਚੋਣ ਨਹੀਂ ਦੇਵਾਂਗੇ। ਆਜ਼ਾਦੀ ਤੋਂ ਬਾਅਦ ਲੋਕ ਕੱਚੀਆਂ ਛੱਤਾਂ ਹੇਠਾਂ ਰਹਿ ਰਹੇ ਹਨ। 10 ਕਰੋੜ ਮੈਂ ਚਮਕੌਰ ਹਲਕੇ ਲਈ ਭੇਜਿਆ ਘਰ ਬਣਾਉਣ ਲਈ। 


ਮੁੱਖ ਮੰਤਰੀ ਨੇ ਕਿਹਾ ਮੈਨੂੰ ਇੱਕ ਹੋਰ ਮੌਕਾ ਦਿਓ ਤਾਂ ਜੋ ਮੈਂ ਵਿਕਾਸ ਕਰ ਸਕਾਂ। ਸਿਹਤ ਸੇਵਾਵਾਂ ਤੇ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਹੋਰ ਸਮਾਂ ਦਿਓ ਤਾਂ ਜੋ ਸਿਹਤ ਸੇਵਾਵਾਂ ਵਧੀਆ ਕਰ ਸਕਾਂ। ਬਾਹਰ ਦੇ ਬੰਦੇ ਆ ਕੇ ਪੰਜਾਬ ਨੂੰ ਬਦਨਾਮ ਕਰ ਰਹੇ। ਸਿੱਖਿਆ ਸੰਬਧੀ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਚਮਕੌਰ ਸਾਹਿਬ 'ਚ ਯੂਨੀਵਰਸਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨੂੰ ਵਿਦੇਸ਼ ਦੀਆਂ ਯੂਨੀਵਰਸਿਟੀ ਨਾਲ ਜੋੜਿਆ ਗਿਆ ਹੈ। 


 


ਇਹ ਵੀ ਪੜ੍ਹੋ: Punjab Election 2022: ਕੇਜਰੀਵਾਲ ਦਾ ਵਿਰੋਧੀ ਪਾਰਟੀਆਂ ਨੂੰ ਸਵਾਲ, ਸਭ ਮੈਨੂੰ ਗਾਲ੍ਹਾਂ ਕੱਢ ਰਹੇ, ਮੇਰਾ ਕੀ ਕਸੂਰ?



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ