ਰੌਬਟ ਦੀ ਰਿਪੋਰਟ


ਚੰਡੀਗੜ੍ਹ: ਮੁੱਖ ਮੰਤਰੀ ਚੰਨੀ ਦਾ 'ਭਈਏ' ਵਾਲਾ ਬਿਆਨ ਹੁਣ ਪੰਜਾਬ ਦੇ ਬਾਹਰ ਵੀ ਜ਼ੋਰ ਫੜ੍ਹ ਚੁੱਕਾ ਹੈ। ਚੰਨੀ ਦੇ ਇਸ ਬਿਆਨ ਦਾ ਬਹੁਤ ਜ਼ਿਆਦਾ ਵਿਰੋਧ ਹੋ ਰਿਹਾ ਹੈ। ਵੀਰਵਾਰ ਨੂੰ BJYM ਦੇ ਕੌਮੀ ਪ੍ਰਧਾਨ ਮਨੀਸ਼ ਕੁਮਾਰ ਨੇ ਪਟਨਾ ਦੇ ਕਦਮ ਕੁਆਂ ਪੁਲਿਸ ਸਟੇਸ਼ਨ 'ਚ ਚੰਨੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਸ਼ਿਕਾਇਤ ਪੱਤਰ ਨੂੰ ਸਵੀਕਾਰ ਕਰ ਲਿਆ ਹੈ। ਇਸ ਵਿੱਚ ਸੀਐਮ ਚੰਨੀ ਵੱਲੋਂ ਬਿਹਾਰ-ਯੂਪੀ ਦੇ ਲੋਕਾਂ 'ਤੇ ਦਿੱਤੇ ਬਿਆਨ ਨੂੰ ਅਪਮਾਨਜਨਕ ਦੱਸਿਆ ਗਿਆ ਹੈ।









ਦਰਅਸਲ, ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਚੋਣਾਣੀ ਸਭਾ ਦੌਰਾਨ ਬਿਹਾਰ ਤੇ ਯੂਪੀ ਦੇ ਵਾਸੀਆਂ 'ਤੇ ਟਿੱਪਣੀ ਕੀਤੀ ਸੀ। ਇਸ ਦੌਰਾਨ ਪ੍ਰਿਯੰਕਾ ਗਾਂਧੀ ਵੀ ਸਟੇਜ 'ਤੇ ਮੌਜੂਦ ਸੀ। ਪੰਜਾਬ 'ਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬੀਆਂ ਦਾ ਹੈ...ਇੱਥੇ ਕੋਈ ਨਵੀਂ ਰਾਜਨੀਤੀ ਨਹੀਂ ਹੋਣ ਦਿੱਤੀ ਜਾਵੇਗੀ। ਇਹ ਜੋ ਬਾਹਰੋਂ ਆਏ ਹਨ... ਇਨ੍ਹਾਂ ਨੂੰ ਪੰਜਾਬੀਅਤ ਸਿਖਾਓ। ਇਸ 'ਤੇ ਚੰਨੀ ਮਾਈਕ ਲੈ ਕੇ ਕਹਿੰਦੇ ਹਨ ਕਿ ਯੂਪੀ-ਬਿਹਾਰ ਤੇ ਦਿੱਲੀ ਦੇ ਭਈਏ ਇੱਥੇ ਆ ਕੇ ਰਾਜ ਨਹੀਂ ਕਰ ਸਕਦੇ। ਇਸ 'ਤੇ ਕੋਲ ਖੜ੍ਹੀ ਪ੍ਰਿਯੰਕਾ ਤਾੜੀਆਂ ਵਜਾਉਂਦੀ ਮੁਸਕਰਾਉਂਦੀ ਹੈ ਤੇ ਖੁਦ ਵੀ ਨਾਅਰੇ ਲਗਾਉਣ ਲੱਗਦੀ ਹੈ।


ਪੰਜਾਬ ਦੇ ਮੁੱਖ ਮੰਤਰੀ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਿਆ। ਇਸ ਦੇ ਨਾਲ ਹੀ ਚੰਨੀ ਦੇ ਇਸ ਬਿਆਨ 'ਤੇ ਦਿੱਲੀ, ਯੂਪੀ ਅਤੇ ਬਿਹਾਰ ਦੇ ਨੇਤਾਵਾਂ ਨੇ ਵੀ ਪਲਟਵਾਰ ਕੀਤਾ ਹੈ। ਸ਼ਿਕਾਇਤ 'ਚ ਮਨੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਯੂਪੀ ਤੇ ਬਿਹਾਰ 'ਤੇ ਵਿਵਾਦਿਤ ਟਿੱਪਣੀਆਂ ਕੀਤੀਆਂ ਹਨ। ਉਹ ਵੀ ਪ੍ਰਿਅੰਕਾ ਗਾਂਧੀ ਦੀ ਮੌਜੂਦਗੀ 'ਚ, ਇਹ ਬਹੁਤ ਸ਼ਰਮਨਾਕ ਹੈ। ਉਨ੍ਹਾਂ ਦਾ ਅਜਿਹਾ ਬਿਆਨ ਬਿਹਾਰ-ਯੂਪੀ ਦੇ ਲੋਕਾਂ ਨੂੰ ਪੰਜਾਬ ਵਿੱਚ ਵੜਨ ਨਹੀਂ ਦੇਵੇਗਾ। ਇਹ ਪੂਰੇ ਦੇਸ਼ ਦਾ ਅਪਮਾਨ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਬਿਆਨ ਲਈ ਮੁਆਫੀ ਮੰਗਣ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ