Congress find relief in Punjab, as charanjit singh channi campaign for the Navjot Sidhu


Punjab Election: ਪੰਜਾਬ ਵਿਧਾਨ ਸਭਾ ਚੋਣਾਂ 'ਚ ਵੋਟਿੰਗ ਤੋਂ ਠੀਕ ਪਹਿਲਾਂ ਕਾਂਗਰਸ ਦੀ ਮੁਸ਼ਕਿਲ ਕੁਝ ਘੱਟ ਹੁੰਦੀ ਨਜ਼ਰ ਆ ਰਹੀ ਹੈ। ਅੰਦਰੂਨੀ ਕਲੇਸ਼ ਦੀਆਂ ਖਬਰਾਂ ਦਰਮਿਆਨ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕੱਠੇ ਨਜ਼ਰ ਆਏ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ ਪੂਰਬੀ ਵਿੱਚ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਚੋਣ ਪ੍ਰਚਾਰ ਕੀਤਾ।


ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਵਿਧਾਇਕ ਸਿੱਧੂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਚੋਣ ਮੈਦਾਨ ਵਿੱਚ ਹਨ। ਕਾਂਗਰਸੀ ਸਮਰਥਕਾਂ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਪੂਰਬੀ ਹਲਕੇ ਦੇ ਲੋਕਾਂ ਵੱਲੋਂ ਚੰਨੀ ਦਾ ਨਿੱਘਾ ਸਵਾਗਤ ਕੀਤਾ ਗਿਆ। ਚੰਨੀ ਨੂੰ ਹਾਲ ਹੀ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਗਿਆ ਸੀ।


ਸਿੱਧੂ ਵੀ ਇਸ ਅਹੁਦੇ ਦੇ ਦਾਅਵੇਦਾਰਾਂ ਵਿੱਚੋਂ ਇੱਕ ਸੀ, ਪਰ ਪਾਰਟੀ ਨੇ ਚੰਨੀ ਨੂੰ ਚੁਣਿਆ, ਜੋ ਅਨੁਸੂਚਿਤ ਜਾਤੀ ਭਾਈਚਾਰੇ ਚੋਂ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ। ਬਾਅਦ ਵਿੱਚ ਚੰਨੀ ਨੇ ਸਰਹੱਦੀ ਹਲਕਾ ਅਟਾਰੀ (ਰਿਜ਼ਰਵ) ਵਿੱਚ ਪਾਰਟੀ ਉਮੀਦਵਾਰ ਤਰਸੇਮ ਸਿੰਘ ਸਿਲਕਾਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕੀਤਾ।


20 ਫਰਵਰੀ ਨੂੰ ਵੋਟਾਂ ਪੈਣਗੀਆਂ


ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਵੋਟਰਾਂ ਨੂੰ ਹਲਕੇ ਦੇ ਸਰਬਪੱਖੀ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਪੂਰਬੀ ਵਿੱਚ ਬਹੁਤ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਸਿੱਧੂ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ, ਬਿਕਰਮ ਮਜੀਠੀਆ ਨੇ ਆਪਣੀ ਮਜੀਠਾ ਸੀਟ ਛੱਡ ਕੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਦਾ ਫੈਸਲਾ ਕੀਤਾ।


ਦੱਸ ਦਈਏ ਕਿ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਜਦੋਂਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਕੀਤੀ ਜਾਵੇਗੀ।



ਇਹ ਵੀ ਪੜ੍ਹੋ: IPL Auction 2022 Best Buys: ਨੀਲਾਮੀ 'ਚ ਬਹੁਤ ਘੱਟ ਕੀਮਤ 'ਤੇ ਵਿਕਿਆ ਇਹ ਸਟਾਰ ਆਲਰਾਊਂਡਰ, ਕੀਮਤ ਦੇਖ ਕੇ ਨਹੀਂ ਹੋਵੇਗਾ ਯਕੀਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904