ਕਾਂਗਰਸ ਨੇ ਮਨੀਪੁਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਚਰਨਜੀਤ ਚੰਨੀ ਦਾ ਨਾਮ ਵੀ ਸ਼ਾਮਲ
ਮਣੀਪੁਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿੰਯਕਾ ਗਾਂਧੀ ਅਤੇ ਕਈ ਹੋਰ ਨੇਤਾਵਾਂ ਨੂੰ ਸਟਾਰ ਪ੍ਰਚਾਰਕ ਬਣਾਇਆ ਗਿਆ
Congress Star Campaigners For Manipur: ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਛੇਵੇਂ ਪੜਾਅ ਅਤੇ ਮਣੀਪੁਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿੰਯਕਾ ਗਾਂਧੀ ਅਤੇ ਕਈ ਹੋਰ ਨੇਤਾਵਾਂ ਨੂੰ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ, ਹਾਲਾਂਕਿ 'ਜੀ-23' ਦੇ ਕਿਸੇ ਵੀ ਆਗੂ ਨੂੰ ਇਸ ਵਿੱਥ ਥਾਂ ਨਹੀਂ ਮਿਲੀ ਹੈ।
ਕਾਂਗਰਸ ਨੇ ਸੋਮਵਾਰ ਨੂੰ ਚੋਣ ਕਮਿਸ਼ਨ ਨੂੰ ਦੋਵਾਂ ਰਾਜਾਂ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਸੌਂਪੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਨਾਂ ਉੱਤਰ ਪ੍ਰਦੇਸ਼ ਨਾਲ ਸਬੰਧਤ ਸੂਚੀ ਵਿੱਚ ਨਹੀਂ ਹੈ, ਹਾਲਾਂਕਿ ਉਨ੍ਹਾਂ ਦਾ ਨਾਂ ਮਣੀਪੁਰ ਨਾਲ ਸਬੰਧਤ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਹੈ।
ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਨਾਂ ਵੀ ਸ਼ਾਮਲ ਹਨ। ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਜੈਰਾਮ ਰਮੇਸ਼ ਅਤੇ ਕਈ ਹੋਰ ਸੀਨੀਅਰ ਨੇਤਾ ਮਣੀਪੁਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਲ ਹਨ।
‘ਜੀ23’ ਗਰੁੱਪ ਦੇ ਕਿਸੇ ਵੀ ਆਗੂ ਦਾ ਨਾਂ ਇਨ੍ਹਾਂ ਸੂਚੀਆਂ ਵਿੱਚ ਸ਼ਾਮਲ ਨਹੀਂ ਹੈ। ਕਾਂਗਰਸ ਦੇ ‘ਜੀ23’ ਗਰੁੱਪ ਵਿੱਚ ਉਹ ਆਗੂ ਸ਼ਾਮਲ ਹਨ, ਜਿਨ੍ਹਾਂ ਨੇ ਅਗਸਤ, 2020 ਵਿੱਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਕਾਂਗਰਸ ਵਿੱਚ ਸੰਗਠਨ ਚੋਣਾਂ ਦੀ ਮੰਗ ਕੀਤੀ ਸੀ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਸੱਤ ਪੜਾਵਾਂ ਵਿੱਚ ਹੋਣਗੀਆਂ। ਪਹਿਲੇ ਪੜਾਅ ਦੀ ਵੋਟਿੰਗ 10 ਫਰਵਰੀ ਨੂੰ ਹੋਈ ਹੈ ਅਤੇ ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ 7 ਮਾਰਚ ਨੂੰ ਹੋਵੇਗੀ। ਮਣੀਪੁਰ ਵਿੱਚ 28 ਫਰਵਰੀ ਅਤੇ 5 ਮਾਰਚ ਨੂੰ ਵੋਟਾਂ ਪੈਣਗੀਆਂ। ਦੋਵਾਂ ਰਾਜਾਂ ਵਿੱਚ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :