ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਡੇਰਾ ਸੱਚਾ ਸੌਦਾ ਸਿਰਸਾ ਦੇ ਸਿਆਸੀ ਵਿੰਗ ਨੇ ਰਾਤੋ-ਰਾਤ ਆਪਣਾ ਫੈਸਲਾ ਬਦਲ ਲਿਆ ਹੈ। ਸਵੇਰੇ ਕੁਝ ਥਾਵਾਂ 'ਤੇ ਡੇਰਾ ਪ੍ਰੇਮੀ ਭਾਜਪਾ ਦੇ ਸਮਰਥਨ 'ਚ ਵੋਟ ਪਾਉਣ ਪਹੁੰਚੇ ਪਰ ਫਿਰ ਕੋਡ ਵਰਡ ਆਇਆ 'ਫੂਲ ਵਿਦ ਤਕੜੀ'। 'ਫੂਲ' ਭਾਵ ਕਮਲ ਭਾਜਪਾ ਦਾ ਚੋਣ ਨਿਸ਼ਾਨ ਤੇ 'ਤੱਕੜੀ' ਸ਼੍ਰੋਮਣੀ ਅਕਾਲੀ ਦਲ ਦਾ ਚੋਣ ਨਿਸ਼ਾਨ ਹੈ।
ਸਿਆਸੀ ਵਿੰਗ ਦੇ ਇਸ਼ਾਰੇ 'ਤੇ ਡੇਰਾ ਪ੍ਰੇਮੀ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਨ 'ਚ ਉਤਰ ਆਏ ਹਨ। ਹਾਲਾਂਕਿ ਸ਼ਨੀਵਾਰ ਸ਼ਾਮ ਤੱਕ ਡੇਰੇ ਦਾ ਸਮਰਥਨ ਭਾਜਪਾ ਦੇ ਨਾਲ ਸੀ। ਅਚਾਨਕ ਫੈਸਲੇ ਬਦਲਣ ਦਾ ਕਾਰਨ ਸਿਆਸੀ ਹੈ। ਮਾਲਵੇ 'ਚ 'ਆਪ' ਨੂੰ ਕਮਜ਼ੋਰ ਕਰਨ ਲਈ ਅਕਾਲੀ ਦਲ ਦਾ ਸਾਥ ਦਿੱਤਾ ਜਾ ਰਿਹਾ ਹੈ।
ਪੰਜਾਬ 'ਚ ਮਾਲਵਾ, ਲੰਬੀ, ਸਰਦੂਲਗੜ੍ਹ, ਜ਼ੀਰਾ, ਬਠਿੰਡਾ, ਗਿੱਦੜਬਾਹਾ, ਸੁਨਾਮ ਦੀਆਂ ਸੀਟਾਂ 'ਤੇ ਡੇਰਾ ਪ੍ਰੇਮੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ। ਫਿਰੋਜ਼ਪੁਰ ਦਿਹਾਤੀ ਵਿੱਚ ਅਕਾਲੀ ਅਤੇ ਸ਼ਹਿਰੀ ਵਿੱਚ ਭਾਜਪਾ, ਪਟਿਆਲਾ ਸ਼ਹਿਰੀ ਅਤੇ ਦਿਹਾਤੀ ਵਿੱਚ ਭਾਜਪਾ ਦਾ ਸਮਰਥਨ ਕੀਤਾ। ਧੂਰੀ ਵਿੱਚ ਡੇਰੇ ਨੇ ਕਿਸੇ ਦਾ ਸਾਥ ਨਹੀਂ ਦਿੱਤਾ। ਡੇਰੇ ਨੇ ਆਮ ਆਦਮੀ ਪਾਰਟੀ ਤੋਂ ਦੂਰੀ ਬਣਾਈ ਰੱਖੀ। ਹਾਲਾਂਕਿ ਡੇਰੇ ਨੇ ਖੁੱਲ੍ਹ ਕੇ ਕਿਸੇ ਦਾ ਸਮਰਥਨ ਨਹੀਂ ਕੀਤਾ। ਪੰਜਾਬ ਵਿੱਚ ਆਪ, ਕਾਂਗਰਸ, ਭਾਜਪਾ-ਪੰਜਾਬ ਲੋਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਬੋਲਬਾਲਾ ਹੈ।
ਡੇਰੇ ਦੇ ਸਿਆਸੀ ਵਿੰਗ ਨੇ ਤਲਵੰਡੀ ਸਾਬੋਂ ਸੀਟ ਤੋਂ ਡੇਰਾ ਮੁਖੀ ਦੇ ਸਾਲੇ ਹਰਮਿੰਦਰ ਜੱਸੀ ਨੂੰ ਸਮਰਥਨ ਦਿੱਤਾ ਹੈ। ਜੱਸੀ ਵੀ ਡੇਰਾ ਪ੍ਰੇਮੀ ਹੈ ਤੇ ਲਗਾਤਾਰ ਤਿੰਨ ਚੋਣਾਂ ਹਾਰ ਚੁੱਕਾ ਹੈ। ਇਸ ਲਈ ਇਸ ਵਾਰ ਸਿਆਸੀ ਵਿੰਗ ਉਸ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ। ਜੱਸੀ ਕਾਂਗਰਸ ਵਿੱਚ ਸ਼ਾਮਲ ਸਨ। ਪਰ ਟਿਕਟ ਨਾ ਮਿਲਣ ਕਾਰਨ ਤਲਵੰਡੀ ਸਾਬੋ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
ਸਾਰੀਆਂ ਸਿਆਸੀ ਪਾਰਟੀਆਂ ਤੋਂ ਨਾਰਾਜ਼ ਡੇਰੇ ਦਾ ਇੱਕ ਵਰਗ ਪੰਜਾਬ ਵਿੱਚ ਨੋਟਾ ਦਾ ਬਟਨ ਦਬਾ ਰਿਹਾ ਹੈ। ਇਸ ਮੁਹਿੰਮ ਤਹਿਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਡੇਰਾ ਪ੍ਰੇਮੀਆਂ ਨੇ ਖੁੱਲ੍ਹੇਆਮ ਨੋਟਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਡੇਰਾ ਪ੍ਰੇਮੀਆਂ ਦਾ ਇੱਕ ਹਿੱਸਾ NOTA ਮੁਹਿੰਮ ਤਹਿਤ ਸੋਸ਼ਲ ਮੀਡੀਆ 'ਤੇ ਫੇਥ ਵਰਸਿਜ਼ ਵਰਡਿਕਟ ਪੇਜ 'ਤੇ ਐਕਟਿਵ ਹੈ।
ਮਾਲਵੇ ਅਧੀਨ ਆਉਂਦੇ ਫ਼ਿਰੋਜ਼ਪੁਰ, ਮੋਗਾ, ਫ਼ਾਜ਼ਿਲਕਾ, ਅਬੋਹਰ, ਫ਼ਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਪਟਿਆਲਾ, ਲੁਧਿਆਣਾ, ਮਾਨਸਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਮਾਲਵਾ ਪੱਟੀ ਵਿੱਚ 69 ਵਿਧਾਨ ਸਭਾ ਹਲਕੇ ਅਜਿਹੇ ਹਨ, ਜਿੱਥੇ ਡੇਰੇ ਦਾ ਪ੍ਰਭਾਵ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ