ਪੜਚੋਲ ਕਰੋ
Elections 2022 : ਚੋਣ ਕਮਿਸ਼ਨ ਨੇ ਰੈਲੀਆਂ 'ਤੇ ਲੱਗੀ ਰੋਕ ਹਟਾਈ , ਹੁਣ 50% ਦੀ ਬਜਾਏ ਪੂਰੀ ਸਮਰੱਥਾ ਨਾਲ ਰੈਲੀਆਂ ਕਰ ਸਕਣਗੀਆਂ ਪਾਰਟੀਆਂ
ਚੋਣ ਕਮਿਸ਼ਨ ਨੇ ਮੌਜੂਦਾ ਵਿਧਾਨ ਸਭਾ ਚੋਣਾਂ ਦੇ ਬਾਕੀ ਗੇੜਾਂ ਲਈ ਸਿਆਸੀ ਪਾਰਟੀਆਂ ਨੂੰ ਵੱਡੀ ਰਾਹਤ ਦਿੱਤੀ ਹੈ।
Election Commission
ਨਵੀਂ ਦਿੱਲੀ : ਚੋਣ ਕਮਿਸ਼ਨ (Election Commission) ਨੇ ਮੌਜੂਦਾ ਵਿਧਾਨ ਸਭਾ ਚੋਣਾਂ ਦੇ ਬਾਕੀ ਗੇੜਾਂ ਲਈ ਸਿਆਸੀ ਪਾਰਟੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਕਮਿਸ਼ਨ ਨੇ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਚੋਣ ਰੈਲੀਆਂ ਅਤੇ ਜਨਤਕ ਮੀਟਿੰਗਾਂ ਨੂੰ ਪੂਰੀ ਛੋਟ ਦਿੱਤੀ ਹੈ। ਸਿਆਸੀ ਪਾਰਟੀਆਂ ਹੁਣ ਪੂਰੀ ਸਮਰੱਥਾ ਨਾਲ ਚੋਣ ਰੈਲੀਆਂ ਅਤੇ ਜਨਤਕ ਮੀਟਿੰਗਾਂ ਕਰ ਸਕਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰੋਡ ਸ਼ੋਅ ਲਈ ਵੀ ਛੋਟ ਦਿੱਤੀ ਗਈ ਹੈ।
ਚੋਣ ਕਮਿਸ਼ਨ ਦੇ ਮੌਜੂਦਾ ਕੋਰੋਨਾ ਪ੍ਰੋਟੋਕੋਲ ਤਹਿਤ ਹੁਣ ਤੱਕ ਪਾਰਟੀਆਂ ਨੂੰ 50 ਫੀਸਦੀ ਸਮਰੱਥਾ ਨਾਲ ਚੋਣ ਰੈਲੀਆਂ ਅਤੇ ਜਨਤਕ ਮੀਟਿੰਗਾਂ ਦੀ ਇਜਾਜ਼ਤ ਦਿੱਤੀ ਜਾਂਦੀ ਸੀ। ਹਾਲਾਂਕਿ ਹੁਣ ਇਹ ਪਾਬੰਦੀ ਹਟਾ ਦਿੱਤੀ ਗਈ ਹੈ। ਪਾਰਟੀਆਂ ਹੁਣ ਆਪਣੀ ਪੂਰੀ ਸਮਰੱਥਾ ਅਨੁਸਾਰ ਕਿਸੇ ਵੀ ਮੈਦਾਨ ਜਾਂ ਸਟੇਡੀਅਮ ਵਿੱਚ ਰੈਲੀਆਂ ਅਤੇ ਜਨਤਕ ਮੀਟਿੰਗਾਂ ਦਾ ਆਯੋਜਨ ਕਰ ਸਕਦੀਆਂ ਹਨ।
ਇਸ ਦੌਰਾਨ ਉੱਤਰ ਪ੍ਰਦੇਸ਼ ਵਿੱਚ ਭਲਕੇ ਚੌਥੇ ਪੜਾਅ ਲਈ ਵੋਟਾਂ ਪੈਣਗੀਆਂ। ਇਸ ਪੜਾਅ 'ਚ ਸੂਬੇ ਦੇ 9 ਜ਼ਿਲਿਆਂ ਦੀਆਂ 59 ਸੀਟਾਂ 'ਤੇ ਵੋਟਾਂ ਪੈਣਗੀਆਂ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਵੋਟਾਂ ਪੈਣੀਆਂ ਹਨ, ਉਨ੍ਹਾਂ ਵਿੱਚ ਲਖਨਊ, ਪੀਲੀਭੀਤ, ਲਖੀਮਪੁਰ ਖੇੜੀ, ਸੀਤਾਪੁਰ, ਹਰਦੋਈ, ਉਨਾਵ, ਰਾਏਬਰੇਲੀ, ਫਤਿਹਪੁਰ ਅਤੇ ਬਾਂਦਾ ਸ਼ਾਮਲ ਹਨ।
ਜੇਕਰ ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਕਾਰਗੁਜ਼ਾਰੀ ਦੀ ਗੱਲ ਕਰੀਏ ਤਾਂ ਇਨ੍ਹਾਂ 59 ਸੀਟਾਂ 'ਚੋਂ ਭਾਜਪਾ ਨੇ 49 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ, ਜਦਕਿ ਸਮਾਜਵਾਦੀ ਪਾਰਟੀ ਦੇ ਖਾਤੇ 'ਚ ਚਾਰ, ਬਸਪਾ ਦੇ ਖਾਤੇ 'ਚ ਤਿੰਨ, ਕਾਂਗਰਸ ਦੇ ਖਾਤੇ 'ਚ 2 ਅਤੇ ਭਾਜਪਾ ਦੀ ਭਾਈਵਾਲ ਪਾਰਟੀ ਆਪਨਾ ਦਲ (ਸੋਨੇਲਾਲ) ਦੇ ਖਾਤੇ 'ਚ ਇਕ ਸੀਟ ਆਈਆਂ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ : Weather Updates : ਮੌਸਮ ਨੇ ਲਈ ਕਰਵਟ, ਪੰਜਾਬ ਦੇ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ , ਵਧੀ ਠੰਡ
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow ਚੋਣਾਂ 2025 News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ




















