Election Result 2022 : ਅੰਮ੍ਰਿਤਸਰ ਈਸਟ ਹਲਕੇ 'ਚ ਵੱਡਾ ਫੇਰ-ਬਦਲ, 'ਆਪ' ਦੀ ਜੀਵਨਜੋਤ ਨੇ ਮਜੀਠੀਆ ਤੇ ਸਿੱਧੂ ਨੂੰ ਪਿਛਾੜਿਆ
ਅੰਮ੍ਰਿਤਸਰ ਦੇ ਈਸਟ ਹਲਕੇ 'ਚ 'ਆਪ' ਦੀ ਜੀਵਨਜੋਤ ਕੌਰ ਅੱਗੇ ਚੱਲ ਰਹੀ ਹੈ। ਇਸ ਸੀਟ ਤੋਂ ਬਿਕਰਮ ਮਜੀਠੀਆ ਦੂਜੇ ਨੰਬਰ 'ਤੇ ਹਨ ਜਦੋਂਕਿ ਨਵਜੋਤ ਸਿੱਧੂ ਤੀਜੇ ਨੰਬਰ 'ਤੇ ਚੱਲ ਰਹੇ ਹਨ।
Election Result 2022: ਅੰਮ੍ਰਿਤਸਰ ਦੇ ਈਸਟ ਹਲਕੇ 'ਚ 'ਆਪ' ਦੀ ਜੀਵਨਜੋਤ ਕੌਰ (Jeevanjot Kaur) ਅੱਗੇ ਚੱਲ ਰਹੀ ਹੈ। ਇਸ ਸੀਟ ਤੋਂ ਬਿਕਰਮ ਮਜੀਠੀਆ (Bikram Majithia) ਦੂਜੇ ਨੰਬਰ 'ਤੇ ਹਨ ਜਦੋਂਕਿ ਨਵਜੋਤ ਸਿੱਧੂ ਤੀਜੇ ਨੰਬਰ 'ਤੇ ਚੱਲ ਰਹੇ ਹਨ। ਪਹਿਲੇ ਗੇੜ 'ਚ ਜੀਵਨਜੋਤ ਕੌਰ ਨੂੰ 1500 ਵੋਟਾਂ ਮਿਲੀਆਂ ਹਨ। ਬਿਕਰਮ ਮਜੀਠੀਆ ਨੂੰ 1067 ਤੇ ਨਵਜੋਤ ਸਿੱਧੂ ਨੂੰ 949 ਵੋਟਾਂ ਮਿਲੀਆਂ ਹਨ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕਾਂਗਰਸ ਦਾ ਖਾਤਾ ਖੁੱਲ੍ਹ ਗਿਆ ਹੈ। ਪਹਿਲਾ ਰੁਝਾਨ 'ਚ ਆਪ 52 , ਕਾਂਗਰਸ 37, ਬੀਜੇਪੀ 07, ਸ਼੍ਰੋਮਣੀ ਅਕਾਲੀ ਦਲ 21 'ਤੇ ਹੈ। 117 ਸੀਟਾਂ 'ਤੇ ਸਿਰਫ ਇਕ ਸੀਟ ਤੋਂ ਹੀ ਰੁਝਾਨ ਆਇਆ ਹੈ। ਸੂਬੇ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਘੱਟੋ-ਘੱਟ 59 ਸੀਟਾਂ ਚਾਹੀਦੀਆਂ ਹਨ।
'ਆਪ' ਤੇ ਕਾਂਗਰਸ 'ਚ ਸਖਤ ਟੱਕਰ
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ ਅਤੇ ਕਿਸ ਦੀ ਸਰਕਾਰ ਸੱਤਾ ਤੋਂ ਬਾਹਰ ਹੋਵੇਗੀ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ।
ਹਾਲਾਂਕਿ, ਇਹ ਹੁਣ ਲਈ ਸਿਰਫ ਸ਼ੁਰੂਆਤੀ ਰੁਝਾਨ ਹਨ। ਕੁਝ ਸਮੇਂ ਬਾਅਦ ਇਹ ਲਗਾਤਾਰ ਬਦਲਦਾ ਰਹੇਗਾ। ਸੂਬੇ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ 'ਚ 'ਆਪ' ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੈ।
ਵੋਟਾਂ ਕਦੋਂ ਪਈਆਂ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਡੇਰੇ ਵਿੱਚ ਉਤਸ਼ਾਹ ਦੀ ਲਹਿਰ ਹੈ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਬਣਾਇਆ ਹੈ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਸੀਟਾਂ ਵੀ ਜਿੱਤ ਸਕਦੀ ਹੈ।