Election Results 2022: ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਤੇ ਮਨੀਪੁਰ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਐਲਾਨੇ ਜਾਣਗੇ। ਪੂਰੇ ਦੇਸ਼ ਦੀਆਂ ਨਜ਼ਰਾਂ ਇਨ੍ਹਾਂ ਸੂਬਿਆਂ ਦੇ ਸਿਆਸੀ ਭਵਿੱਖ 'ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਇਨ੍ਹਾਂ ਸੂਬਿਆਂ ਦੇ ਚੋਣ ਨਤੀਜੇ ਸਾਲ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਤੇ ਵੀ ਅਸਰ ਪਾਉਣਗੇ।

ਕੱਲ੍ਹ ਸ਼ਾਮ ਤੱਕ ਇਹ ਤਸਵੀਰ ਸਾਫ਼ ਹੋ ਜਾਵੇਗੀ ਕਿ ਇਨ੍ਹਾਂ ਰਾਜਾਂ ਵਿੱਚ ਸੱਤਾ ਕਿਸ ਦੀ ਹੋਵੇਗੀ। ਅਜਿਹੇ 'ਚ ਨਤੀਜਿਆਂ ਤੋਂ ਪਹਿਲਾਂ ਇਹ ਜਾਣ ਲਓ ਕਿ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਤੇ ਮਨੀਪੁਰ 'ਚ ਕਿੰਨੀਆਂ ਵਿਧਾਨ ਸਭਾ ਸੀਟਾਂ ਹਨ ਤੇ ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਦੀ ਸਰਕਾਰ ਬਣਾਉਣ ਲਈ ਕਿੰਨੀਆਂ ਸੀਟਾਂ ਦੀ ਲੋੜ ਹੋਵੇਗੀ।  

ਉੱਤਰ ਪ੍ਰਦੇਸ਼
ਦੇਸ਼ ਦੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਉੱਤਰ ਪ੍ਰਦੇਸ਼ ਵਿੱਚ 403 ਵਿਧਾਨ ਸਭਾ ਸੀਟਾਂ ਹਨ। ਇੱਥੇ ਸਾਬਕਾ ਬਹੁਮਤ ਹਾਸਲ ਕਰਨ ਲਈ ਕਿਸੇ ਵੀ ਪਾਰਟੀ ਨੂੰ 202 ਸੀਟਾਂ ਦੀ ਲੋੜ ਹੋਵੇਗੀ।

ਪੰਜਾਬ
ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਾਕੀ ਰਾਜਾਂ ਦੇ ਮੁਕਾਬਲੇ ਸਭ ਤੋਂ ਵੱਧ ਉਥਲ-ਪੁਥਲ ਦੇਖਣ ਨੂੰ ਮਿਲੀ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ ਤੇ ਇੱਥੇ ਬਹੁਮਤ ਲਈ ਲੋੜੀਂਦਾ ਅੰਕੜਾ 59 ਹੈ।

ਉੱਤਰਾਖੰਡ
ਪੰਜਾਬ ਵਾਂਗ ਉੱਤਰਾਖੰਡ ਵਿੱਚ ਵੀ ਪਿਛਲੇ ਸਾਲ ਬਹੁਤ ਅਸਥਿਰਤਾ ਦੇਖਣ ਨੂੰ ਮਿਲੀ। ਸੱਤਾਧਾਰੀ ਪਾਰਟੀ ਭਾਜਪਾ ਨੇ ਪਿਛਲੇ ਸਾਲ ਤਿੰਨ ਮੁੱਖ ਮੰਤਰੀ ਬਦਲੇ ਹਨ। ਇੱਥੇ 70 ਵਿਧਾਨ ਸਭਾ ਸੀਟਾਂ ਹਨ ਅਤੇ ਬਹੁਮਤ ਦਾ ਜਾਦੂਈ ਅੰਕੜਾ 36 ਹੈ।

ਗੋਆ
ਛੋਟਾ ਸੂਬਾ ਹੋਣ ਦੇ ਬਾਵਜੂਦ ਗੋਆ ਦਾ ਚੋਣ ਸਮੀਕਰਨ ਕਾਫੀ ਦਿਲਚਸਪ ਬਣ ਗਿਆ ਹੈ। ਪਿਛਲੇ ਦੋ ਸਾਲਾਂ ਦੌਰਾਨ ਇੱਥੇ ਕਈ ਵੱਡੇ ਸਿਆਸੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇ ਹਨ। ਰਾਜ ਵਿੱਚ 40 ਵਿਧਾਨ ਸਭਾ ਸੀਟਾਂ ਹਨ ਤੇ ਇੱਥੇ ਬਹੁਮਤ ਲਈ 21 ਸੀਟਾਂ ਦੀ ਲੋੜ ਹੈ।

ਮਣੀਪੁਰ
ਮਨੀਪੁਰ ਵਿੱਚ 60 ਵਿਧਾਨ ਸਭਾ ਸੀਟਾਂ ਹਨ ਅਤੇ ਇੱਥੇ ਬਹੁਮਤ ਲਈ 31 ਸੀਟਾਂ ਜਿੱਤਣੀਆਂ ਜ਼ਰੂਰੀ ਹਨ। ਪਿਛਲੀਆਂ ਚੋਣਾਂ ਵਿੱਚ ਸਭ ਤੋਂ ਵੱਧ 21 ਸੀਟਾਂ ਜਿੱਤ ਕੇ ਭਾਜਪਾ ਨੇ ਐਨਪੀਐਫ, ਐਨਪੀਪੀ ਤੇ ਐਲਜੇਪੀ ਨਾਲ ਗੱਠਜੋੜ ਸਰਕਾਰ ਬਣਾਈ ਸੀ।