ਹੁਸ਼ਿਆਰਪੁਰ: ਅੱਜ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪਈਆਂ। ਸ਼ਾਮ ਪੰਜ ਵਜੇ ਤੱਕ ਪੰਜਾਬ 'ਚ 64.15% ਪੋਲਿੰਗ ਹੋਈ। ਇਸ ਮਗਰੋਂ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟਾਫ ਲਈ 21 ਫਰਵਰੀ ਨੂੰ ਛੁੱਟੀ ਐਲਾਨ ਕੀਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਵੱਲੋਂ ਪੋਲਿੰਗ ਸਟਾਫ਼ ਨੂੰ 21 ਫਰਵਰੀ ਨੂੰ ਛੁੱਟੀ ਐਲਾਨੀ ਗਈ ਹੈ।


ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮਤਦਾਨ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ 7 ਵਿਧਾਨ ਸਭਾ ਹਲਕਿਆਂ ਵਿਚ ਲਗਾਈਆਂ ਗਈਆਂ ਪੋਲਿੰਗ ਪਾਰਟੀਆਂ ਨੂੰ 21 ਫਰਵਰੀ ਨੂੰ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਹਦਾਇਤ ਅਨੁਸਾਰ ਕੀਤੀ ਗਈ ਹੈ।ਚੋਣ ਨਤੀਜੇ 10 ਮਾਰਚ ਨੂੰ ਆਉਣਗੇ। ਫਿਲਹਾਲ 1304 ਉਮੀਦਵਾਰਾਂ ਦੀ ਕਿਸਮਤ  EVM ਮਸ਼ੀਨਾਂ 'ਚ ਕੈਦ ਹੋ ਗਈ ਹੈ। 


 


 


 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ