Gujarat Elections 2022 : ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਪਹਿਲੇ ਪੜਾਅ ਲਈ ਵੋਟਿੰਗ 1 ਦਸੰਬਰ ਨੂੰ ਹੈ। ਯਾਨੀ ਅੱਜ ਤੋਂ ਤਿੰਨ ਦਿਨਾਂ ਤੱਕ 89 ਸੀਟਾਂ 'ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਈਵੀਐਮ 'ਚ ਸੀਲ ਹੋ ਜਾਵੇਗੀ। ਇਸ ਵਾਰ ਸੂਬੇ ਵਿੱਚ ਸੱਤਾਧਾਰੀ ਭਾਜਪਾ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ, ਏਆਈਐਮਆਈਐਮ ਵਰਗੀਆਂ ਪਾਰਟੀਆਂ ਨੇ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਕੇ ਮੁਕਾਬਲੇ ਨੂੰ ਦਿਲਚਸਪ ਬਣਾ ਦਿੱਤਾ ਹੈ।

ਚੋਣਾਂ ਤੋਂ ਪਹਿਲਾਂ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਸੂਬੇ 'ਚ ਭਾਜਪਾ, ਕਾਂਗਰਸ ਅਤੇ 'ਆਪ' ਵੱਲੋਂ ਗਰਾਊਂਡ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰੈਲੀ ਵੀ ਐਤਵਾਰ ਨੂੰ ਗੁਜਰਾਤ ਦੇ 'ਡਾਇਮੰਡ ਸਿਟੀ' ਸੂਰਤ ਵਿੱਚ ਹੋਈ। ਸੂਬੇ ਦੀ 182 ਮੈਂਬਰੀ ਵਿਧਾਨ ਸਭਾ 'ਚ ਸੂਰਤ ਤੋਂ 12 ਵਿਧਾਇਕ ਆਉਂਦੇ ਹਨ। ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ ਸੂਰਤ ਵਿੱਚ 1 ਦਸੰਬਰ ਨੂੰ ਵੋਟਾਂ ਪੈਣਗੀਆਂ।

ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮਜ਼ ਦੀ ਰਿਪੋਰਟ

ਓਥੇ ਹੀ ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮਜ਼ ਦੀ ਪਿਛਲੇ ਪੰਜ ਸਾਲਾਂ ਵਿੱਚ ਚੋਣ ਬਾਂਡ ਮਾਧਿਅਮ ਨਾਲ ਸਿਆਸੀ ਚੰਦੇ 'ਤੇ ਇੱਕ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਭਾਜਪਾ ਨੇ ਗੁਜਰਾਤ ਵਿੱਚ ਕੁੱਲ ਯੋਗਦਾਨ ਦਾ 94% ਪ੍ਰਾਪਤ ਕੀਤਾ ਹੈ। ਰਿਪੋਰਟ ਮੁਤਾਬਕ ਮਾਰਚ 2018 ਤੋਂ ਅਕਤੂਬਰ 2022 ਤੱਕ ਸਾਰੀਆਂ ਪਾਰਟੀਆਂ ਨੂੰ ਕੁੱਲ 174 ਕਰੋੜ ਰੁਪਏ ਚੰਦੇ ਵਜੋਂ ਮਿਲੇ ਹਨ, ਜਿਸ ਵਿੱਚ ਭਾਜਪਾ ਦਾ ਹਿੱਸਾ 163 ਕਰੋੜ ਰੁਪਏ ਸੀ। ਰਾਸ਼ਟਰੀ ਪੱਧਰ 'ਤੇ ਭਾਜਪਾ ਨੇ 2017-18 ਤੋਂ ਖਰੀਦੇ ਗਏ ਸਾਰੇ ਚੋਣ ਬਾਂਡਾਂ ਦਾ 65% ਜਾਂ ਦੋ ਤਿਹਾਈ ਹਿੱਸਾ ਪ੍ਰਾਪਤ ਕੀਤਾ ਹੈ।


ਗੁਜਰਾਤ 'ਚ ਕਦੋਂ ਹੋਵੇਗੀ ਦੂਜੇ ਪੜਾਅ ਦੀ ਵੋਟਿੰਗ  


ਜਿਵੇਂ ਕਿ ਅਸੀਂ ਦੱਸਿਆ ਹੈ ਕਿ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਪਹਿਲੇ ਪੜਾਅ ਦੀ ਵੋਟਿੰਗ 1 ਦਸੰਬਰ ਨੂੰ ਹੋਵੇਗੀ, ਜਦਕਿ ਦੂਜੇ ਪੜਾਅ ਦੀ ਵੋਟਿੰਗ 5 ਦਸੰਬਰ ਨੂੰ ਹੋਵੇਗੀ। ਸੂਬੇ ਦੇ ਨਤੀਜੇ 8 ਦਸੰਬਰ ਨੂੰ ਆਉਣਗੇ। ਹਿਮਾਚਲ ਦੀਆਂ 68 ਸੀਟਾਂ ਲਈ ਹੋਈ ਵੋਟਿੰਗ ਦੇ ਨਤੀਜੇ ਵੀ 8 ਤਰੀਕ ਨੂੰ ਆਉਣਗੇ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।