ਪੜਚੋਲ ਕਰੋ

ਵੋਟਰ ਕਾਰਡ ਨਹੀਂ ਹੈ ਤਾਂ ਇਹ 12 ਦਸਤਾਵੇਜ਼ ਦਿਖਾ ਕੇ ਪਾ ਸਕਦੇ ਹੋ ਵੋਟ, ਜਾਣੋ ਚੋਣ ਕਮਿਸ਼ਨ ਦੇ ਨਿਯਮ

Documents for Vote : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈਡੀ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ...

Documents for Vote : ਜੇਕਰ ਤੁਹਾਡੇ ਕੋਲ ਵੋਟਰ ਕਾਰਡ ਨਹੀਂ ਹੈ ਤਾਂ ਚਿੰਤਾ ਨਾ ਕਰੋ। 12 ਅਜਿਹੇ ਦਸਤਾਵੇਜ਼ ਵੈਲਿਡ ਹਨ ਜਿਨ੍ਹਾਂ ਨੂੰ ਦਿਖਾਉਣ 'ਤੇ ਤੁਸੀਂ ਵੋਟ ਪਾ ਸਕਦੇ ਹੋ। ਪੰਜਾਬ ਵਿਧਾਨ ਸਭਾ ਚੋਣ 2022 ਲਈ ਵੋਟਿੰਗ 20 ਫਰਵਰੀ ਨੂੰ ਹੋਣੀ ਹੈ। ਵੋਟ ਪਾਉਣ ਲਈ ਤੁਹਾਡੇ ਕੋਲ ਵੋਟਰ ਦੀ ਫੋਟੋ ਆਈਡੀ ਹੋਣੀ ਚਾਹੀਦੀ ਹੈ। ਜੇਕਰ ਕਿਸੇ ਵੋਟਰ ਕੋਲ ਫੋਟੋ ਪਛਾਣ ਪੱਤਰ ਨਹੀਂ ਹੈ ਤਾਂ ਉਹ 12 ਹੋਰ ਦਸਤਾਵੇਜ਼ ਦਿਖਾ ਕੇ ਵੋਟ ਪਾ ਸਕਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਚੋਣ ਕਮਿਸ਼ਨ ਦੇ ਨਿਯਮਾਂ…

ਇਹ 12 ਦਸਤਾਵੇਜ਼ ਹੋਣਗੇ ਵੈਲਿਡ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈਡੀ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨਪੀਆਰ ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਕੇਂਦਰ ਜਾਂ ਰਾਜ ਸਰਕਾਰਾਂ ਜਾਂ ਜਨਤਕ ਖੇਤਰ ਦੇ ਅਦਾਰਿਆਂ/ਪਬਲਿਕ ਲਿਮਟਡ ਕੰਪਨੀਆਂ ਵਲੋਂ ਜਾਰੀ ਕੀਤੇ।

ਸੇਵਾ ਆਈ.ਡੀ ਕਾਰਡ (ਫੋਟੋ ਸਮੇਤ), ਸੰਸਦ ਮੈਂਬਰਾਂ/ਵਿਧਾਇਕਾਂ/ਐਮ.ਐਲ.ਸੀ ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਅਬਿਲਟੀ ਆਈਡੀ (ਯੂਡੀਆਈਡੀ) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ। ਇਸ ਤਰ੍ਹਾਂ ਕੁੱਲ 12 ਦਸਤਾਵੇਜ਼ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਐਪਿਕ ਦੇ ਮਾਮਲੇ ਵਿੱਚ ਕਲੈਰੀਕਲ ਤਰੁਟੀਆਂ, ਸਪੈਲਿੰਗ ਸਬੰਧੀ ਗਲਤੀਆਂ ਆਦਿ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ ਬਸ਼ਰਤੇ ਐਪਿਕ ਦੁਆਰਾ ਵੋਟਰ ਦੀ ਪਛਾਣ ਸਥਾਪਿਤ ਕੀਤੀ ਜਾ ਸਕੇ। ਜੇਕਰ ਕਿਸੇ ਵੋਟਰ ਕੋਲ ਕਿਸੇ ਹੋਰ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੁਆਰਾ ਜਾਰੀ ਕੀਤਾ ਗਿਆ ਐਪਿਕ ਹੈ, ਤਾਂ ਉਹ ਵੀ ਪਛਾਣ ਲਈ ਵੀ ਸਵੀਕਾਰ ਕੀਤਾ ਜਾਵੇਗਾ, ਬਸ਼ਰਤੇ ਉਸ ਵੋਟਰ ਦਾ ਨਾਮ ਉਸ ਪੋਲਿੰਗ ਸਟੇਸ਼ਨ ਨਾਲ ਸਬੰਧਤ ਵੋਟਰ ਸੂਚੀ ਵਿੱਚ ਦਰਜ ਹੋਵੇ ਜਿੱਥੇ ਵੋਟਰ ਵੋਟ ਪਾਉਣਾ ਚਾਹੁੰਦਾ ਹੈ। ਜੇਕਰ ਵੋਟ ਪਾਉਣ ਲਈ ਬਣਾਏ ਸਬੂਤ ਤੇ ਵੋਟਰ ਦੀ ਫੋਟੋ ਆਦਿ ਦਾ ਮੇਲ ਨਾ ਹੁੰਦਾ ਹੋਵੇ ਤਾਂ ਵੋਟਰ ਨੂੰ ਆਪਣੀ ਪਛਾਣ ਸਥਾਪਤ ਕਰਨ ਲਈ ਪਛਾਣ ਪੱਤਰ ਦੀ ਵਿਕਲਪਕ ਸੂਚੀ ਵਿੱਚੋਂ ਕਿਸੇ ਵੀ ਹੋਰ ਵਿਕਲਪਕ ਫੋਟੋ ਦਸਤਾਵੇਜ਼ ਪੇਸ਼ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਵਿਦੇਸ਼ੀ ਵੋਟਰ ਜੋ ਭਾਰਤੀ ਪਾਸਪੋਰਟ ਵਿੱਚ ਦਰਜ ਵੇਰਵਿਆਂ ਦੇ ਅਧਾਰ ਤੇ,ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 20 ਤਹਿਤ ਵੋਟਰ ਸੂਚੀ ਵਿੱਚ ਰਜਿਸਟਰਡ ਹਨ, ਦੀ ਪਛਾਣ ਸਿਰਫ ਉਹਨਾਂ ਦੇ ਅਸਲ ਪਾਸਪੋਰਟ ਦੇ ਅਧਾਰ `ਤੇ ਕੀਤੀ ਜਾਵੇਗੀ ਅਤੇ ਪੋਲਿੰਗ ਸਟੇਸ਼ਨ ਵਿਖੇ ਵੋਟ ਪਾਉਣ ਲਈ ਉਨ੍ਹਾਂ ਵਲੋਂ ਪੇਸ਼ ਕੀਤਾ ਕੋਈ ਹੋਰ ਪਛਾਣ ਦਸਤਾਵੇਜ਼ ਸਵੀਕਾਰ ਨਹੀਂ ਕੀਤਾ ਜਾਵੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget