ਅੰਮ੍ਰਿਤਸਰ : ਹਲਕਾ ਅੰਮ੍ਰਿਤਸਰ ਪੂਰਬੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਫੋਕਲ ਪੁਆਇੰਟ ’ਤੇ ਹੋਈ ਮੀਟਿੰਗ ਵਿਚ ਪ੍ਰਵਾਸੀ ਭਾਈਚਾਰੇ ਨੇ ਉਹਨਾਂ ਦੀ ਡਟਵੀਂ ਹਮਾਇਤ ਦਾ ਐਲਾਨ ਕਰ ਦਿੱਤਾ। ਪ੍ਰਵਾਸੀ ਭਾਈਚਾਰੇ ਵੱਲੋਂ ਓਮਾ ਸ਼ੰਕਰ, ਰਾਜ ਕੁਮਾਰ, ਭਰਤ ਸਿੰਘ ,ਸੁਬੇਗ ਸਿੰਘ, ਸੰਜੀਵ ਪ੍ਰਧਾਨ, ਪੱਪੂ ਪ੍ਰਧਾਨ, ਰਵਿੰਦਰ ਕੁਮਾਰ, ਰੋਹਿਤ ਸ਼ਰਮਾ ਅਤੇ ਹੋਰ ਪ੍ਰਵਾਸੀ ਆਗੂਆਂ ਨੇ ਫੋਕਲ ਪੁਆਇੰਟ ਵਿਖੇ ਐਲਾਨ ਕੀਤੀ ਕਿ  ਸਮੁੱਚਾ ਪ੍ਰਵਾਸੀ ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦਾ ਪੂਰਜੋਰ  ਸਮਰਥਨ ਕਰੇਗਾ ਤੇ ਉਹਨਾਂ ਦੇ ਹੱਕ ਵਿਚ ਡਟ ਕੇ ਵੋਟਾਂ ਪਾਵੇਗਾ।


 ਇਸ ਮੌਕੇ ਜਿੰਦਰ ਸਿੰਘ ਮਰਵਾਹ ਸੀਨੀਅਰ ਮੀਤ ਪ੍ਰਧਾਨ ਵਪਾਰ ਅਤੇ ਉਦਯੋਗ ਸ਼੍ਰੋਮਣੀ ਅਕਾਲੀ ਦਲ ਅਤੇ  ਹਰਪਾਲ ਸਿੰਘ ਆਹਲੂਵਾਲੀਆ ਸੀਨੀਅਰ ਮੀਤ ਪ੍ਰਧਾਨ ਮਾਝਾ ਸਰਕਲ ਵਪਾਰ ਅਤੇ ਉਦਯੋਗ ਨੇ ਇਨ੍ਹਾਂ ਸਾਰੇ ਪ੍ਰਵਾਸੀ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਪ੍ਰਵਾਸੀ ਭਾਈਚਾਰੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।


ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਵੀ ਇਸ ਡਟਵੀਂ ਹਮਾਇਤ ਲਈ ਪ੍ਰਵਾਸੀ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮੁੱਚੇ ਭਾਈਚਾਰੇ ਦੇ ਰਿਣੀ ਰਹਿਣਗੇ ਤੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪ੍ਰਵਾਸੀ ਭਾਈਚਾਰੇ ਦੇ ਹਿੱਤਾਂ ਦੀ ਪੂਰਤੀ ਲਈ ਨੀਤੀਆਂ ਅਪਣਾਈਆਂ ਹਨ ਤੇ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਦੇ ਕਾਰਜਕਾਲ ਵੀ ਪ੍ਰਵਾਸੀ ਭਾਈਚਾਰੇ ਦੇ ਵਿਕਾਸ ਤੇ ਤਰੱਕੀ ਵਾਸਤੇ ਨੀਤੀਆਂ ਉਲੀਕੀਆਂ ਤੇ ਲਾਗੂ ਕੀਤੀਆਂ ਜਾਣਗੀਆਂ।