ਸਮਰਾਲਾ: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ 2.14 ਕਰੋੜ ਦੇ ਕਰੀਬ ਵੋਟਰ ਅੱਜ ਆਪਣੇ ਵੋਟ ਦੇ ਅਧਿਕਾਰ ਦਾ ਇਸਤਮਾਲ ਕਰਨ ਜਾ ਰਹੇ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ। ਸਮਰਾਲਾ ਹਲਕੇ 'ਚ ਆਜ਼ਾਦ ਚੋਣ ਲੜ ਰਹੇ ਮੌਜੂਦਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਉਪਰ ਪੈਸੇ ਦੇ ਕੇ ਵੋਟਾਂ ਖਰੀਦਣ ਦਾ ਇਲਜ਼ਾਮ ਹੈ।

ਇਸ ਮਗਰੋਂ ਢਿੱਲੋਂ ਦੇ ਦਫ਼ਤਰ ਬਾਹਰ ਹੰਗਾਮਾ ਹੋ ਗਿਆ ਤੇ ਢਿੱਲੋਂ ਤੇ ਅਕਾਲੀ ਸਮਰਥਕ ਆਹਮੋ-ਸਾਹਮਣੇ ਹੋਏ। ਪੁਲਿਸ ਨੇ ਮੌਕੇ ਤੇ ਆ ਕੇ ਸਥਿਤੀ ਨੂੰ ਕੰਟਰੋਲ ਕੀਤਾ।ਢਿੱਲੋਂ ਸਮਰਥਕਾਂ ਵੱਲੋਂ ਪੈਸੇ ਵੰਡਣ ਦੇ ਵੀਡੀਓ ਵੀ ਸਾਹਮਣੇ ਆਈ।

ਉਧਰ, ਸ਼੍ਰੋਮਣੀ ਅਕਾਲੀ ਦਲ-ਬਸਪਾ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ, "ਅਮਰੀਕ ਸਿੰਘ ਢਿੱਲੋਂ ਦੇ ਸਮਰਥਕ ਪੈਸੇ ਵੰਡ ਰਹੇ ਸੀ ਜਦੋਂ ਉਨ੍ਹਾਂ ਨੇ ਆ ਕੇ ਵਿਰੋਧ ਕੀਤਾ ਤਾਂ ਗੁੰਡਾਗਰਦੀ ਕੀਤੀ ਗਈ ਤੇ ਧੱਕੇ ਮਾਰੇ ਗਏ।" ਪਰਮਜੀਤ ਢਿੱਲੋਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਅਮਰੀਕ ਢਿੱਲੋਂ ਦੇ ਦਫ਼ਤਰ ਦੀ ਤਲਾਸ਼ੀ ਲਈ ਜਾਵੇ ਜਿੱਥੇ 50 ਲੱਖ ਤੋਂ ਵੱਧ ਰੁਪਏ ਹਨ।

ਇਸ ਸਬੰਧੀ ਜਦੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕਿਸੇ ਨੇ ਪੈਸੇ ਨਹੀਂ ਵੰਡੇ। ਉਨ੍ਹਾਂ ਨੂੰ ਸਿਰਫ ਬਦਨਾਮ ਕੀਤਾ ਜਾ ਰਿਹਾ ਹੈ।

ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ, "ਪਰਮਜੀਤ ਸਿੰਘ ਨੇ ਸੂਚਨਾ ਦਿੱਤੀ ਸੀ ਤਾਂ ਉਹ ਤੁਰੰਤ ਮੌਕੇ 'ਤੇ ਆਉਣ। ਪਰਮਜੀਤ ਨੂੰ ਲਿਖਤ ਸ਼ਿਕਾਇਤ ਦੇਣ ਲਈ ਕਿਹਾ ਗਿਆ ਹੈ। ਅਮਰੀਕ ਢਿੱਲੋਂ ਦੇ ਦਫ਼ਤਰ ਦੀ ਤਲਾਸ਼ੀ ਲਈ ਜਾ ਰਹੀ ਹੈ।" 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ