ਪੜਚੋਲ ਕਰੋ

ਬਾਦਲਾਂ ਦੇ ਗੜ 'ਚ ਗਰਜੇ ਭਗਵੰਤ ਮਾਨ, ਕਿਹਾ ਬਾਦਲ ਪਰਿਵਾਰ ਦੀ ਰਾਜਨੀਤੀ ਦਾ ਅੰਤ ਹੋਣ ਵਾਲਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਗੜ ਲੰਬੀ ਵਿੱਚ ਬਾਦਲ ਪਰਿਵਾਰ 'ਤੇ ਤਿੱਖੇ ਹਮਲੇ ਕੀਤੇ।

ਮੁਕਤਸਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਗੜ ਲੰਬੀ ਵਿੱਚ ਬਾਦਲ ਪਰਿਵਾਰ 'ਤੇ ਤਿੱਖੇ ਹਮਲੇ ਕੀਤੇ। ਮਾਨ ਨੇ ਕਿਹਾ ਕਿ ਪੰਜਾਬ ਦੀ ਹਵਾ ਹੁਣ ਬਦਲ ਚੁੱਕੀ ਹੈ। ਇਸ ਵਾਰ ਬਾਦਲ ਪਰਿਵਾਰ ਦੀ ਰਾਜਨੀਤੀ ਦਾ ਅੰਤ ਹੋਣ ਵਾਲਾ ਹੈ।

ਸੱਤਾ ਦੇ ਲਾਲਚ ਕਾਰਨ ਵੱਡੇ ਬਾਦਲ ਸੇਵਾ ਕਰਵਾਉਣ ਦੀ ਉਮਰ ਵਿੱਚ ਲੋਕਾਂ ਕੋਲੋਂ ਸੇਵਾ ਕਰਨ ਦਾ ਇੱਕ ਹੋਰ ਮੌਕਾ ਮੰਗ ਰਹੇ ਹਨ। 94 ਸਾਲ ਦੀ ਉਮਰ ਵਿੱਚ ਲੋਕ ਭਗਵਾਨ ਦਾ ਨਾਂਅ ਲੈਂਦੇ ਹਨ ਅਤੇ ਘਰ ਦੇ ਛੋਟੇ ਬੱਚਿਆਂ ਦੇ ਨਾਲ ਹੱਸਦੇ-ਖੇਡਦੇ ਹਨ।ਪਰ ਸੱਤਾ ਅਤੇ ਪਰਿਵਾਰ ਦੇ ਮੋਹ ਵਿੱਚ ਭਗਵਾਨ ਦਾ ਨਾਂਅ ਲੈਣ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਬੁਢਾਪੇ ਵਿੱਚ ਵੀ ਚੋਣ ਲੜ ਰਹੇ ਹਨ।

ਮਾਨ ਨੇ ਪ੍ਰਕਾਸ਼ ਸਿੰਘ ਬਾਦਲ 'ਤੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਦੀਆਂ ਸਤਰਾਂ ਰਾਹੀਂ ਤੰਜ ਕਰਦਿਆਂ ਕਿਹਾ, ''ਪਿੱਪਲ ਦੇ ਪੱਤਿਆ ਕਾਅਦੀ ਖੜ-ਖੜ ਲਾਈ ਹੈ, ਪੱਤ ਝੜ ਗਏ.. .. .. ਰੁੱਤ ਨਵਿਆਂ ਦੀ ਆਈ ਹੈ।'' 

ਉਨਾਂ ਕਿਹਾ ਕਿ ਇਹ ਸਮਾਂ ਪੰਜਾਬ ਦੇ ਨੌਜਵਾਨਾਂ ਦਾ ਹੈ, ਪੰਜਾਬ ਦੀ ਨਵੀਂ ਪੀੜੀ ਦਾ ਹੈ। ਨੌਜਵਾਨ ਹੀ ਹੁਣ ਪੰਜਾਬ ਦਾ ਭਵਿੱਖ ਤੈਅ ਕਰਨਗੇ।ਪਰ ਨਵੇਂ ਲੋਕਾਂ ਨੂੰ ਮੌਕਾ ਦੇਣ ਦੀ ਥਾਂ ਵੱਡੇ ਬਾਦਲ ਪਿਛਲੇ ਤਿੰਨ ਚੋਣਾ ਤੋਂ ਆਖਰੀ ਬਾਰ ਬੋਲਕਾਰ ਚੋਣਾ ਲੜਦੇ ਆ ਰਹੇ ਹਨ। 

ਉਨਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਸੱਤਾ ਵਿੱਚ ਰਹਿੰਦਿਆਂ 'ਆਪ' ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਦੇ ਪਰਿਵਾਰ 'ਤੇ ਬਹੁਤ ਜ਼ੁਲਮ ਕੀਤੇ ਸਨ। ਪਰ ਖੁੱਡੀਆ ਪਰਿਵਾਰ ਨੇ ਕਦੇ ਵੀ ਲੋਕਾਂ ਦਾ ਸਾਥ ਨਹੀਂ ਛੱਡਿਆ। ਹਮੇਸ਼ਾਂ ਲੋਕਾਂ ਦੇ ਨਾਲ ਖੜੇ ਰਹੇ। ਇਸ ਵਾਰ ਲੰਬੀ ਦੇ ਲੋਕ ਬਾਦਲ ਪਰਿਵਾਰ ਨੂੰ ਉਨਾਂ ਦੇ ਸਾਰੇ ਜ਼ੁਲਮਾਂ ਦਾ ਸਬਕ ਸਿਖਾਉਣਗੇ।

ਸੋਮਵਾਰ ਨੂੰ ਭਗਵੰਤ ਮਾਨ ਨੇ ਲੰਬੀ, ਗਿੱਦੜਬਾਹਾ ਅਤੇ ਮਲੋਟ ਵਿਧਾਨ ਸਭਾ ਖੇਤਰਾਂ ਦੇ ਵੱਖ- ਵੱਖ ਇਲਾਕਿਆਂ ਵਿੱਚ 'ਆਪ' ਉਮੀਦਵਾਰਾਂ ਦੇ ਪੱਖ ਵਿੱਚ ਪ੍ਰਚਾਰ ਕੀਤਾ। ਇਸ ਦੌਰਾਨ ਉਨਾਂ ਲੋਕਾਂ ਨੂੰ ਲੰਬੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ, ਗਿੱਦੜਬਾਹਾ ਦੇ ਉਮੀਦਵਾਰ ਪ੍ਰੀਤਪਾਲ ਸ਼ਰਮਾ ਅਤੇ ਮਲੋਟ ਦੇ ਉਮੀਦਵਾਰ ਡਾ. ਬਲਜੀਤ ਕੌਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ। 

ਚੋਣ ਪ੍ਰਚਾਰ ਦੌਰਾਨ ਮਾਨ ਨੇ ਕਈ ਥਾਵਾਂ 'ਤੇ ਲੋਕਾਂ ਨੂੰ ਸੰਬੋਧਨ ਕੀਤਾ। ਲੋਕਾਂ ਵਿੱਚ ਮਾਨ ਦੇ ਪ੍ਰਤੀ ਭਾਰੀ ਉਤਸ਼ਾਹ ਸੀ। ਭਾਰੀ ਸੰਖਿਆਂ ਵਿੱਚ ਲੋਕ ਮਾਨ ਨੂੰ ਸੁਣਨ ਲਈ ਆਪਣੇ ਘਰਾਂ ਤੋਂ ਨਿਕਲੇ। ਥਾਂ -ਥਾਂ ਫੁੱਲ ਬਰਸਾ ਕੇ ਅਤੇ ਹਾਰ ਪਹਿਨਾ ਕੇ ਲੋਕਾਂ ਨੇ ਮਾਨ ਦਾ ਸਵਾਗਤ ਕੀਤਾ ਅਤੇ ਜਿੱਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮਾਨ ਦੇ ਨਾਲ ਉਮੀਦਵਾਰਾਂ ਤੋਂ ਇਲਾਵਾ ਪਾਰਟੀ ਦੇ ਕਈ ਸੂਬਾ ਪੱਧਰੀ ਅਤੇ ਸਥਾਨਕ ਆਗੁ ਵੀ ਮੌਜ਼ੂਦ ਸਨ।

ਮਾਨ ਨੇ ਬਾਦਲ ਅਤੇ ਕਾਂਗਰਸ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੋਨਾਂ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਨਾਲ ਧੋਖ਼ਾ ਕੀਤਾ ਅਤੇ ਉਨਾਂ ਦੇ ਜੀਵਨ ਦੇ ਨਾਲ ਖਿਲਵਾੜ ਕੀਤਾ। ਪਿਛਲੇ ਇੱਕ ਦਸਕ ਤੋਂ ਪੰਜਾਬ ਦੇ ਨੌਜਵਾਨ ਰੋਜ਼ਗਾਰ ਲਈ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ। ਲੱਖਾਂ ਨੌਜਵਾਨਾਂ ਦੀ ਸਰਕਾਰੀ ਨੌਕਰੀ ਪਾਉਣ ਦੀ ਉਮਰ ਖ਼ਤਮ ਹੋ ਗਈ। ਪਰ ਨਾ ਤਾਂ ਬਾਦਲ, ਭਾਜਪਾ ਅਤੇ ਨਾ ਹੀ ਕਾਂਗਰਸ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਈ ਠੋਸ ਕਦਮ ਚੁੱਕੇ। ਕਾਂਗਰਸ ਦੀ ਸਰਕਾਰ ਨੇ ਘਰ- ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਪੰਜ ਸਾਲਾਂ ਤੱਕ ਪੰਜਾਬ ਦੇ ਨੌਜਵਾਨਾਂ 'ਤੇ ਪੁਲੀਸ ਦੀਆਂ ਡਾਂਗਾਂ ਚਲਾਈਆਂ ਅਤੇ ਰੋਜ਼ਗਾਰ ਦੇ ਝੂਠੇ ਮੇਲੇ ਲਗਾ ਕੇ ਨੌਜਵਾਨਾਂ ਨੂੰ ਬੇਵਕੂਫ਼ ਬਣਾਇਆ ਗਿਆ।

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget