Jalandhar bypoll Result: ਆਮ ਆਦਮੀ ਪਾਰਟੀ ਦੇ ਹੱਕ 'ਚ ਭੁਗਤੇ 34 ਫੀਸਦੀ ਲੋਕ, ਅਕਾਲੀ ਦਲ ਸਿਰਫ 17 ਫ਼ੀਸਦੀ ਵੋਟ ਲੈ ਸਕਿਆ
Jalandhar bypoll Result: ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਦੇ ਗੜ੍ਹ ਮੰਨੇ ਜਾਣ ਵਾਲੇ ਹਲਕੇ ਵਿੱਚ ਜਿੱਥੇ ਸੱਤਾਧਿਰ ਦਾ ਉਮੀਦਵਾਰ 57 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਰਿਹਾ ਹੈ, ਉੱਥੇ ਹੀ ਪਾਰਟੀ 34.07 ਵੋਟ ਸ਼ੇਅਰ
Jalandhar bypoll Result: ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਦੇ ਗੜ੍ਹ ਮੰਨੇ ਜਾਣ ਵਾਲੇ ਹਲਕੇ ਵਿੱਚ ਜਿੱਥੇ ਸੱਤਾਧਿਰ ਦਾ ਉਮੀਦਵਾਰ 57 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਰਿਹਾ ਹੈ, ਉੱਥੇ ਹੀ ਪਾਰਟੀ 34.07 ਵੋਟ ਸ਼ੇਅਰ ਨਾਲ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਕਾਂਗਰਸ 27.36 ਫੀਸਦੀ ਵੋਟ ਲੈ ਕੇ ਦੂਜੇ ਸਥਾਨ 'ਤੇ ਹੈ। ਅਕਾਲੀ-ਬਸਪਾ ਨੂੰ 17.41 ਤੇ ਭਾਜਪਾ ਨੂੰ 15.74 ਫੀਸਦੀ ਵੋਟ ਪਈ ਹੈ।
ਵੋਟਾਂ ਦੀ ਗੱਲ਼ ਕਰੀਏ ਤਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 285773 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 229523, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 131983 ਤੇ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 146070 ਵੋਟਾਂ ਮਿਲੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਮੁਲਾਜ਼ਮ ਦੇ ਘਰ ਹੀ ਵੱਜਿਆ ਦਿਨ-ਦਿਹਾੜੇ ਡਾਕਾ, ਔਰਤਾਂ ਤੇ ਬੱਚਿਆਂ ਨੂੰ ਬਣਾਇਆ ਬੰਧਕ, ਲੁਟੇਰੇ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ
ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਜਿੱਤ ਰਹੀ ਹੈ। ਹੁਣ ਤੱਕ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਵੱਡੀ ਲੀਡ ਹੈ। ਇਸ ਸਮੇਂ ਉਹ ਕਾਂਗਰਸ ਤੋਂ ਕਰੀਬ 56,729 ਵੋਟਾਂ ਨਾਲ ਅੱਗੇ ਹਨ। ਇੰਨੀ ਵੱਡੀ ਲੀਡ ਨੂੰ ਤੋੜਨਾ ਸੌਖਾ ਨਹੀਂ। ਯਾਨੀ ਇਹ ਹੀ ਨਤੀਜੇ ਵਿੱਚ ਬਦਲੇਗਾ।
ਹੁਣ ਤੱਕ 838785 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। ਉਧਰ, ‘ਆਪ’ ਵਰਕਰਾਂ ਨੇ ਜਸ਼ਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਗਿਣਤੀ ਕੇਂਦਰ ਦੇ ਬਾਹਰ 'ਆਪ' ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਜਿੱਥੇ ਉਹ ਥੋੜ੍ਹੀ ਦੇਰ 'ਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।
ਦੱਸ ਦੇਈਏ ਕਿ ਇਸ ਸੀਟ ਲਈ ਕੁੱਲ 19 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ‘ਆਪ’ ਦੇ ਸੁਸ਼ੀਲ ਰਿੰਕੂ, ਮਰਹੂਮ ਸੰਤੌਖ ਚੌਧਰੀ ਦੀ ਪਤਨੀ ਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ , ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਵਿੰਦਰ ਕੁਮਾਰ ਸੁੱਖੀ ਚੋਣ ਮੈਦਾਨ 'ਚ ਹਨ। ਅਧਿਕਾਰੀਆਂ ਨੇ ਦੱਸਿਆ ਕਿ 10 ਮਈ ਨੂੰ ਹੋਈ ਉਪ ਚੋਣ ਵਿੱਚ 54.70 ਫੀਸਦੀ ਪੋਲਿੰਗ ਦਰਜ ਕੀਤੀ ਗਈ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਤੀਸ਼ਤਤਾ 63.04 ਪ੍ਰਤੀਸ਼ਤ ਸੀ।