(Source: ECI/ABP News)
Jalandhar bypoll Result : ਪ੍ਰਤਾਪ ਸਿੰਘ ਬਾਜਵਾ ਨੇ ਕਬੂਲੀ ਹਾਰ, ਕਿਹਾ - 2024 ਦੀਆਂ ਚੋਣਾਂ 'ਚ ਮਜ਼ਬੂਤੀ ਨਾਲ ਵਾਪਸੀ ਕਰਾਂਗੇ
Jalandhar By-election Results 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। 'ਆਪ' ਦੇ ਉਮੀਦਵਾਰ ਸੁਸ਼ੀਲ ਰਿੰਕੂ, ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਤੋਂ 58647 ਵੋਟਾਂ ਨਾਲ ਅੱਗੇ ਹਨ। ਉਂਝ ਜਿੱਤ ਦਾ ਰਸਮੀ ਐਲਾਨ ਹੋਣਾ
![Jalandhar bypoll Result : ਪ੍ਰਤਾਪ ਸਿੰਘ ਬਾਜਵਾ ਨੇ ਕਬੂਲੀ ਹਾਰ, ਕਿਹਾ - 2024 ਦੀਆਂ ਚੋਣਾਂ 'ਚ ਮਜ਼ਬੂਤੀ ਨਾਲ ਵਾਪਸੀ ਕਰਾਂਗੇ Jalandhar By-election Results 2023 : Pratap Singh Bajwa said - We will come back strongly in 2024 elections Jalandhar bypoll Result : ਪ੍ਰਤਾਪ ਸਿੰਘ ਬਾਜਵਾ ਨੇ ਕਬੂਲੀ ਹਾਰ, ਕਿਹਾ - 2024 ਦੀਆਂ ਚੋਣਾਂ 'ਚ ਮਜ਼ਬੂਤੀ ਨਾਲ ਵਾਪਸੀ ਕਰਾਂਗੇ](https://feeds.abplive.com/onecms/images/uploaded-images/2023/05/13/2c5e2f6459450c4d8958e318b4da33ac1683966517834345_original.jpg?impolicy=abp_cdn&imwidth=1200&height=675)
Jalandhar By-election Results 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। 'ਆਪ' ਦੇ ਉਮੀਦਵਾਰ ਸੁਸ਼ੀਲ ਰਿੰਕੂ, ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਤੋਂ 58647 ਵੋਟਾਂ ਨਾਲ ਅੱਗੇ ਹਨ। ਉਂਝ ਜਿੱਤ ਦਾ ਰਸਮੀ ਐਲਾਨ ਹੋਣਾ ਅਜੇ ਬਾਕੀ ਹੈ।
We humbly accept the verdict of people of Jalandhar. I thank all the @INCPunjab leaders and workers for putting a united show and fighting the election till the very end. Congratulations to @AAPPunjab and Sushil Rinku on the victory. We will come back stronger in 2024 LS Polls.
— Partap Singh Bajwa (@Partap_Sbajwa) May 13, 2023
ਇਸ ਦੌਰਾਨ ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਟਵੀਟ ਕਰਦਿਆਂ ਕਿਹਾ ਕਿ ਅਸੀਂ ਜਲੰਧਰ ਦੇ ਲੋਕਾਂ ਦੇ ਫ਼ੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਾ ਹਾਂ ,ਜਿਨ੍ਹਾਂ ਨੇ ਅੰਤ ਤੱਕ ਇਕਜੁੱਟ ਹੋ ਕੇ ਚੋਣ ਲੜੀ। ਇਸ ਦੇ ਨਾਲ ਹੀ ਉਨ੍ਹਾਂ ਸੁਸ਼ੀਲ ਰਿੰਕੂ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅਸੀਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਮਜ਼ਬੂਤੀ ਨਾਲ ਵਾਪਸ ਆਵਾਂਗੇ।
ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਅਸੀਂ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ ! ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਤੇ ਸਮੁੱਚੇ ਲੋਕਾਂ ਦਾ ਧੰਨਵਾਦ ਕਰਦਾ ਹਾਂ। @INCPunjab ਲੀਡਰਸ਼ਿਪ, #JalandharByElection ਲਈ ਉਨ੍ਹਾਂ ਦੁਆਰਾ ਕੀਤੀ ਸਖ਼ਤ ਮਿਹਨਤ ਤੇ ਯਤਨਾਂ ਲਈ। ਮੈਂ ਸੁਸ਼ੀਲ ਰਿੰਕੂ ਤੇ ਆਪ ਪਾਰਟੀ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ।
ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਜਿੱਤ ਤੈਅ ਹੈ। ਹੁਣ ਤੱਕ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਵੱਡੀ ਲੀਡ ਹੈ। ਇਸ ਸਮੇਂ ਉਹ ਕਾਂਗਰਸ ਤੋਂ ਕਰੀਬ 58647 ਵੋਟਾਂ ਨਾਲ ਅੱਗੇ ਹਨ। ਵੋਟਾਂ ਦੀ ਗੱਲ਼ ਕਰੀਏ ਤਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 302097 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 243450, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 134706 ਤੇ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 158354 ਵੋਟਾਂ ਮਿਲੀਆਂ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)