ਪੜਚੋਲ ਕਰੋ
Advertisement
Punjab Election 2022: ਕੇਜਰੀਵਾਲ ਬੋਲ ਚੁੱਕੇ 51 ਹਜ਼ਾਰ ਵਾਰ ਝੂਠ...ਚਰਨਜੀਤ ਚੰਨੀ ਨੇ ਸੋਸ਼ਲ ਮੀਡੀਆ 'ਤੇ ਕੀਤਾ ਸ਼ੇਅਰ
ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਵਿੱਚ ਹੁਣ ਸਿਰਫ਼ ਤਿੰਨ ਦਿਨ ਬਾਕੀ ਹਨ ਪਰ ਸੀਐਮ ਚਰਨਜੀਤ ਸਿੰਘ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwal) 'ਤੇ ਜ਼ੋਰਦਾਰ ਹਮਲਾ ਕੀਤਾ ਹੈ।
Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਵਿੱਚ ਹੁਣ ਸਿਰਫ਼ ਤਿੰਨ ਦਿਨ ਬਾਕੀ ਹਨ ਪਰ ਸੀਐਮ ਚਰਨਜੀਤ ਸਿੰਘ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwal) 'ਤੇ ਜ਼ੋਰਦਾਰ ਹਮਲਾ ਕੀਤਾ ਹੈ। ਚਰਨਜੀਤ ਚੰਨੀ (Charanjit Singh Channi) ਨੇ ਦੋਸ਼ ਲਾਇਆ ਹੈ ਕਿ ਅਰਵਿੰਦ ਕੇਜਰੀਵਾਲ ਹੁਣ ਤੱਕ 51 ਹਜ਼ਾਰ ਵਾਰ ਝੂਠ ਬੋਲ ਚੁੱਕੇ ਹਨ।
ਚਰਨਜੀਤ ਚੰਨੀ ਲਗਾਤਾਰ ਆਮ ਆਦਮੀ ਪਾਰਟੀ 'ਤੇ ਝੂਠੇ ਵਾਅਦੇ ਕਰਨ ਦੇ ਦੋਸ਼ ਲਗਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਧੂਰੀ ਤੋਂ ਭਗਵੰਤ ਮਾਨ ਦੀ 51 ਹਜ਼ਾਰ ਵੋਟਾਂ ਨਾਲ ਜਿੱਤ ਦਾ ਦਾਅਵਾ ਕੀਤਾ ਹੈ। ਇਸ ਦਾ ਜਵਾਬ ਦਿੰਦਿਆਂ ਚਰਨਜੀਤ ਚੰਨੀ ਨੇ ਕਿਹਾ, ''ਕੇਜਰੀਵਾਲ ਨੇ ਘੱਟੋ-ਘੱਟ 51 ਹਜ਼ਾਰ ਝੂਠ ਬੋਲੇ ਹਨ। 10 ਮਾਰਚ ਨੂੰ 2017 ਦੀ ਤਰ੍ਹਾਂ ਤੁਹਾਡੇ ਇਹ ਸ਼ਬਦ ਵੀ ਗਲਤ ਸਾਬਤ ਹੋਣਗੇ।
ਚਰਨਜੀਤ ਸਿੰਘ ਚੰਨੀ ਨੇ ਅਰਵਿੰਦ ਕੇਜਰੀਵਾਲ ਨੂੰ ਕੋਈ ਸਿਆਸੀ ਭਵਿੱਖਬਾਣੀ ਨਾ ਕਰਨ ਦੀ ਸਲਾਹ ਦਿੱਤੀ ਹੈ। ਅਰਵਿੰਦ ਕੇਜਰੀਵਾਲ ਦੇ ਉਹ ਬਿਆਨ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਸਾਂਝੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕੇਜਰੀਵਾਲ ਨੇ ‘ਆਪ’ ਦੀ ਜਿੱਤ ਦਾ ਦਾਅਵਾ ਕੀਤਾ ਸੀ, ਪਰ ਬਾਅਦ ਵਿੱਚ ਉਹ ਗਲਤ ਸਾਬਤ ਹੋਏ।

Kejriwal ji, Kam se kam 51000 jhooth to aap bol hi chuke hain.
— Charanjit S Channi (@CHARANJITCHANNI) February 16, 2022
2017 ki tarah 10 march ko aapki ye baatein bhi galat saabit ho jayengi#FakeNostradamus https://t.co/b3HjfL4LpL
ਕੇਜਰੀਵਾਲ ਦੇ ਦਾਅਵੇ ਗਲਤ ਸਾਬਤ ਹੋਏ
ਅਰਵਿੰਦ ਕੇਜਰੀਵਾਲ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਝੇ ਦੀਆਂ ਸਾਰੀਆਂ ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ ਪਰ ਇਸ ਖੇਤਰ ਵਿੱਚ ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੁੱਲ੍ਹਿਆ। ਅਰਵਿੰਦ ਕੇਜਰੀਵਾਲ ਨੇ ਵੀ ਅਮਰਿੰਦਰ ਸਿੰਘ ਦੀ ਹਾਰ ਦਾ ਦਾਅਵਾ ਕੀਤਾ ਸੀ। ਅਮਰਿੰਦਰ ਸਿੰਘ 52 ਹਜ਼ਾਰ ਵੋਟਾਂ ਦੇ ਵੱਡੇ ਫਰਕ ਨਾਲ ਚੋਣ ਜਿੱਤਣ ਵਿਚ ਕਾਮਯਾਬ ਹੋਏ ਸਨ। ਇਸ ਤੋਂ ਇਲਾਵਾ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਿੱਲੀ ਵਿੱਚ ਇੱਕ ਵੀ ਸੀਟ ਨਹੀਂ ਜਿੱਤ ਸਕੀ ਸੀ ਤੇ ਕੇਜਰੀਵਾਲ ਦੇ ਦਾਅਵੇ ਗਲਤ ਸਾਬਤ ਹੋਏ ਸਨ।
ਅਰਵਿੰਦ ਕੇਜਰੀਵਾਲ ਦਾਅਵਾ ਕਰ ਰਹੇ ਹਨ ਕਿ ਚਰਨਜੀਤ ਸਿੰਘ ਚੰਨੀ ਭਦੌੜ ਅਤੇ ਚਮਕੌਰ ਸਾਹਿਬ ਤੋਂ ਹਾਰ ਗਏ ਹਨ। ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਧੂਰੀ ਵਿੱਚ ਭਗਵੰਤ ਮਾਨ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow ਚੋਣਾਂ 2024 News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਤਕਨਾਲੌਜੀ
ਜਨਰਲ ਨੌਲਜ
Advertisement