ਪੜਚੋਲ ਕਰੋ
ਕੈਪਟਨ ਦੇ ਕਰੀਬੀ ਕੇਵਲ ਢਿੱਲੋਂ ਨੂੰ ਕਾਂਗਰਸ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ 'ਚੋਂ ਕੱਢਿਆ ਬਾਹਰ
ਕੇਵਲ ਸਿੰਘ ਢਿੱਲੋਂ ਨੂੰ ਅੱਜ ਕਾਂਗਰਸ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਹੈ।

Kewal Singh Dhillon
ਬਰਨਾਲਾ : ਬਰਨਾਲਾ ਤੋਂ ਦੋ ਵਾਰ ਕਾਂਗਰਸ ਦੇ ਵਿਧਾਇਕ ਰਹੇ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਰਹੇ ਕੇਵਲ ਸਿੰਘ ਢਿੱਲੋਂ ਨੂੰ ਅੱਜ ਕਾਂਗਰਸ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਹੈ।
ਦੱਸ ਦੇਈਏ ਕਿ ਕੇਵਲ ਢਿੱਲੋਂ ਹੀ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਜਿੱਤ ਕੇ ਬਰਨਾਲਾ ਤੋਂ ਦੋ ਵਾਰ ਵਿਧਾਇਕ ਬਣ ਚੁੱਕੇ ਹਨ ਪਰ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਵਲ ਢਿੱਲੋਂ ਹੀ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਤੋਂ ਚੋਣ ਹਾਰ ਗਏ ਸਨ।
ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਕੇਵਲ ਢਿੱਲੋਂ ਨੂੰ ਹੀ ਕਾਂਗਰਸ ਟਿਕਟ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੀ ਟਿਕਟ ਕੱਟ ਕੇ ਸਾਬਕਾ ਕੇਂਦਰੀ ਰੇਲ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੂੰ ਬਰਨਾਲਾ ਤੋਂ ਉਮੀਦਵਾਰ ਬਣਾਇਆ ਗਿਆ ਸੀ। ਜਿਸ ਕਾਰਨ ਕੇਵਲ ਢਿੱਲੋਂ ਹੀ ਨਾਰਾਜ਼ ਸਨ ਅਤੇ ਚੋਣਾਂ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਕੇ ਰੱਖ ਰਹੇ ਸਨ
ਓਧਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਜੋ ਵੀ ਮੀਡੀਆ ਅਤੇ ਸ਼ੋਸ਼ਲ ਮੀਡੀਆ ਪਲੇਟਫ਼ਾਰਮ ਤੇ ਪਾਰਟੀ ਲੈਟਰਹੈਡ ਤੇ ਮੇਰੇ ਵਿਰੁੱਧ ਕਾਰਵਾਈ ਦੀ ਗੱਲ ਕੀਤੀ ਜਾ ਰਹੀ ਹੈ, ਅਜਿਹਾ ਕੋਈ ਵੀ ਪੱਤਰ ਜਾਂ ਚਿੱਠੀ ਅਧਿਕਾਰਤ ਤੌਰ ਤੇ ਮੈਨੂੰ ਨਹੀਂ ਮਿਲੀ। ਜੇਕਰ ਅਸਲੀਅਤ ਵਿੱਚ ਪਾਰਟੀ ਨੇ ਕੋਈ ਅਜਿਹਾ ਫ਼ੈਸਲਾ ਲਿਆ ਹੈ ਤਾਂ ਮੈਂ ਆਪਣੇ ਵਲੋਂ ਇਸਦਾ ਢੁੱਕਵਾਂ ਤੇ ਠੋਕਵਾਂ ਜਵਾਬ ਪਾਰਟੀ ਹਾਈਕਮਾਂਡ ਨੂੰ ਦੇਵਾਂਗਾ।
ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਬਰਨਾਲਾ ਵਿੱਚੋਂ ਟਿਕਟ ਕੱਟੇ ਜਾਣ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨਾਰਾਜ ਚਲ ਰਹੇ ਹਨ। ਬੀਤੇ ਦਿਨੀਂ ਸੀਐਮ ਚੰਨੀ ਨੇ ਉਨ੍ਹਾਂ ਨਾਲ ਮੁਲਕਾਤ ਕੀਤੀ ਸੀ ਅਤੇ ਕਿਹਾ ਸੀ ਸਭ ਕੁੱਝ ਠੀਕ ਹੈ। ਵੇਖਣਾ ਹੈ ਕਿ ਹੁਣ ਕੇਵਲ ਸਿੰਘ ਢਿੱਲੋਂ ਕਿਹੜੀ ਪਾਰਟੀ ਵਿੱਚ ਸ਼ਾਮਿਲ ਹੁੰਦੇ ਹਨ। ਜਿ਼ਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 20 ਫਰਵਰੀ, 2022 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ, 2022 ਵੀਰਵਾਰ ਨੂੰ ਹੋਵੇਗੀ
Follow ਚੋਣਾਂ 2025 News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ




















