ਪੜਚੋਲ ਕਰੋ

Lok Sabha Election: BJP ਲਈ ਪ੍ਰਚਾਰ ਕਰਨਗੇ ਬਿੰਨੂ ਢਿੱਲੋਂ ਅਤੇ ਗੁਰਪ੍ਰੀਤ ਘੁੱਗੀ !

Arjun Ram Meghwal: ਦਰਅਸਲ ਭਾਜਪਾ ਦੇ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅਪਣੇ ਟਵਿੱਟਰ ਪੇਜ 'ਤੇ ਇਕ ਪੋਸਟਰ ਸ਼ੇਅਰ ਕੀਤਾ ਹੈ ਜਿਸ ਵਿਚ ਬਿਨੂੰ ਢਿੱਲੋਂ ਤੇ ਗੁਰਪ੍ਰੀਤ ਘੁੱਗੀ ਦੀ ਤਸਵੀਰ ਲੱਗੀ ਹੋਈ ਹੈ। 

Lok Sabha Elections 2024: ਲੋਕਸਭਾ ਚੋਣਾਂ ਨਾਲ ਦੇਸ਼ ਭਰ ਦਾ ਮਾਹੌਲ ਭਖਿਆ ਹੋਇਆ ਹੈ। ਰਾਜਨੀਤਿਕ ਪਾਰਟੀਆਂ ਦਾ ਪੂਰਾ ਜ਼ੋਰ ਲੱਗਿਆ ਹੋਇਆ ਹੈ। ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ ਤੇ ਬਿਨੂੰ ਢਿੱਲੋਂ ਭਾਜਪਾ ਲਈ ਚੋਣ ਪ੍ਰਚਾਰ ਕਰਨਗੇ। ਦਰਅਸਲ ਭਾਜਪਾ ਦੇ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅਪਣੇ ਟਵਿੱਟਰ ਪੇਜ 'ਤੇ ਇਕ ਪੋਸਟਰ ਸ਼ੇਅਰ ਕੀਤਾ ਹੈ ਜਿਸ ਵਿਚ ਬਿਨੂੰ ਢਿੱਲੋਂ ਤੇ ਗੁਰਪ੍ਰੀਤ ਘੁੱਗੀ ਦੀ ਤਸਵੀਰ ਲੱਗੀ ਹੋਈ ਹੈ। 

ਭਾਜਪਾ ਆਗੂ ਨੇ ਟਵਿੱਟਰ ਪੇਜ 'ਤੇ ਰੈਲੀ ਬਾਰੇ ਵੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਲਿਖਿਆ ਕਿ ''ਭਾਰਤੀ ਜਨਤਾ ਪਾਰਟੀ ਦੇ ਸਮਰਥਨ ਵਿਚ ਕੱਲ 15 ਅਪ੍ਰੈਲ 2024 ਨੂੰ ਅਨੂਪਗੜ੍ਹ ਵਿਚ ਇੱਕ ਵਾਹਨ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਆਪ ਸਭ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰ ਕੇ ਪ੍ਰੋਗਰਾਮ ਨੂੰ ਸਫ਼ਲ ਬਣਾਓ।'' 

ਇਸ ਦੇ ਨਾਲ ਪੋਸਟਰ ਦੀ ਗੱਲ ਕਰੀਏ ਤਾਂ ਪੋਸਟਰ ਵਿਚ ਪੀਐੱਮ ਮੋਦੀ ਤੇ ਭਾਜਪਾ ਆਗੂ ਸਮੇਤ ਦੋਨੋਂ ਪੰਜਾਬੀ ਅਦਾਕਾਰ ਦੀਆਂ ਤਸਵੀਰਾਂ ਵੀ ਲੱਗੀਆਂ ਹਨ। 
ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਸ ਸਬੰਧੀ ਦੋਨੋਂ ਅਦਾਕਾਰਾਂ ਦੀ ਕੋਈ ਵੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। 

ਦੱਸ ਦਈਏ ਕਿ ਆਪਣੇ ਜਿਗਰੀ ਯਾਰ ਅਤੇ ਆਮ ਆਦਮੀ ਪਾਰਟੀ ਦੇ ਫਰੀਦਕੋਟ ਦੇ ਉਮੀਦਵਾਰ ਅਤੇ ਮਸ਼ਹੂਰ ਅਦਾਕਾਰ ਕਰਮਜੋਤ ਅਨਮੋਲ ਲਈ ਅੱਜ ਬਿੰਨੂ ਢਿੱਲੋਂ ਪ੍ਰਚਾਰ ਕਰਨਗੇ। ਬਠਿੰਡਾ ਫਰੀਦਕੋਟ ਦੇ ਨਾਲ ਲੱਗਦੇ ਪਿੰਡਾਂ ਵਿਚ ਬਿੰਨੂ ਢਿੱਲੋਂ ਕਰਮਜੀਤ ਅਨਮੋਲ ਦੇ ਹੱਕ ਵਿਚ ਪ੍ਰਚਾਰ ਕਰਨਗੇ। 

ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਨਿੱਜੀ ਚੈਨਲ ਨਾਲ ਕੀਤੇ ਇੰਟਰਵਿਊ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਸੀ ਕਿ ਬਿੰਨੂ ਢਿੱਲੋਂ, ਗੁਰਪ੍ਰੀਤ ਘੁੱਗੀ ਅਤੇ ਗਿੱਪੀ ਗਰੇਵਾਲ ਉਨ੍ਹਾਂ ਦੇ ਜਿਗਰੀ ਯਾਰ ਹਨ ਅਤੇ ਉਹ ਵੀ ਉਨ੍ਹਾਂ ਲਈ ਪ੍ਰਚਾਰ ਕਰਨ ਲਈ ਤਿਆਰ ਬਰ ਤਿਆਰ ਬੈਠੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀਮੋਹਾਲੀ ਚ ਵੱਡਾ ਹਾਦਸਾ 5 ਮੰਜਿਲਾ ਇਮਾਰਤ ਡਿੱਗੀ, ਰੈਸਕਿਉ ਆਪਰੇਸ਼ਨ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget