Lok Sabha Elections 2024: ਲੋਕਸਭਾ ਚੋਣਾਂ ਨਾਲ ਦੇਸ਼ ਭਰ ਦਾ ਮਾਹੌਲ ਭਖਿਆ ਹੋਇਆ ਹੈ। ਰਾਜਨੀਤਿਕ ਪਾਰਟੀਆਂ ਦਾ ਪੂਰਾ ਜ਼ੋਰ ਲੱਗਿਆ ਹੋਇਆ ਹੈ। ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ ਤੇ ਬਿਨੂੰ ਢਿੱਲੋਂ ਭਾਜਪਾ ਲਈ ਚੋਣ ਪ੍ਰਚਾਰ ਕਰਨਗੇ। ਦਰਅਸਲ ਭਾਜਪਾ ਦੇ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅਪਣੇ ਟਵਿੱਟਰ ਪੇਜ 'ਤੇ ਇਕ ਪੋਸਟਰ ਸ਼ੇਅਰ ਕੀਤਾ ਹੈ ਜਿਸ ਵਿਚ ਬਿਨੂੰ ਢਿੱਲੋਂ ਤੇ ਗੁਰਪ੍ਰੀਤ ਘੁੱਗੀ ਦੀ ਤਸਵੀਰ ਲੱਗੀ ਹੋਈ ਹੈ। 


ਭਾਜਪਾ ਆਗੂ ਨੇ ਟਵਿੱਟਰ ਪੇਜ 'ਤੇ ਰੈਲੀ ਬਾਰੇ ਵੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਲਿਖਿਆ ਕਿ ''ਭਾਰਤੀ ਜਨਤਾ ਪਾਰਟੀ ਦੇ ਸਮਰਥਨ ਵਿਚ ਕੱਲ 15 ਅਪ੍ਰੈਲ 2024 ਨੂੰ ਅਨੂਪਗੜ੍ਹ ਵਿਚ ਇੱਕ ਵਾਹਨ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਆਪ ਸਭ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰ ਕੇ ਪ੍ਰੋਗਰਾਮ ਨੂੰ ਸਫ਼ਲ ਬਣਾਓ।'' 






ਇਸ ਦੇ ਨਾਲ ਪੋਸਟਰ ਦੀ ਗੱਲ ਕਰੀਏ ਤਾਂ ਪੋਸਟਰ ਵਿਚ ਪੀਐੱਮ ਮੋਦੀ ਤੇ ਭਾਜਪਾ ਆਗੂ ਸਮੇਤ ਦੋਨੋਂ ਪੰਜਾਬੀ ਅਦਾਕਾਰ ਦੀਆਂ ਤਸਵੀਰਾਂ ਵੀ ਲੱਗੀਆਂ ਹਨ। 
ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਸ ਸਬੰਧੀ ਦੋਨੋਂ ਅਦਾਕਾਰਾਂ ਦੀ ਕੋਈ ਵੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। 


ਦੱਸ ਦਈਏ ਕਿ ਆਪਣੇ ਜਿਗਰੀ ਯਾਰ ਅਤੇ ਆਮ ਆਦਮੀ ਪਾਰਟੀ ਦੇ ਫਰੀਦਕੋਟ ਦੇ ਉਮੀਦਵਾਰ ਅਤੇ ਮਸ਼ਹੂਰ ਅਦਾਕਾਰ ਕਰਮਜੋਤ ਅਨਮੋਲ ਲਈ ਅੱਜ ਬਿੰਨੂ ਢਿੱਲੋਂ ਪ੍ਰਚਾਰ ਕਰਨਗੇ। ਬਠਿੰਡਾ ਫਰੀਦਕੋਟ ਦੇ ਨਾਲ ਲੱਗਦੇ ਪਿੰਡਾਂ ਵਿਚ ਬਿੰਨੂ ਢਿੱਲੋਂ ਕਰਮਜੀਤ ਅਨਮੋਲ ਦੇ ਹੱਕ ਵਿਚ ਪ੍ਰਚਾਰ ਕਰਨਗੇ। 


ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਨਿੱਜੀ ਚੈਨਲ ਨਾਲ ਕੀਤੇ ਇੰਟਰਵਿਊ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਸੀ ਕਿ ਬਿੰਨੂ ਢਿੱਲੋਂ, ਗੁਰਪ੍ਰੀਤ ਘੁੱਗੀ ਅਤੇ ਗਿੱਪੀ ਗਰੇਵਾਲ ਉਨ੍ਹਾਂ ਦੇ ਜਿਗਰੀ ਯਾਰ ਹਨ ਅਤੇ ਉਹ ਵੀ ਉਨ੍ਹਾਂ ਲਈ ਪ੍ਰਚਾਰ ਕਰਨ ਲਈ ਤਿਆਰ ਬਰ ਤਿਆਰ ਬੈਠੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।