ਚੋਣਾਂ ਲੜ ਰਹੇ ਪੰਜਾਬ ਸਿੰਗਰ Sidhu Moose Wala ਨੇ ਸਟੈਂਪ ਪੇਪਰ 'ਤੇ ਲਿਖਿਆ ਵਾਅਦੇ ਪੂਰੇ ਨਾ ਕੀਤੇ ਤਾਂ ਦਰਜ ਕਰਵਾ ਦਿਓ 420 ਦਾ ਪਰਚਾ
Punjab Assembly Election 2022: ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਆਗੂ ਵਾਅਦੇ ਕਰਕੇ ਜਿੱਤਣ ਤੋਂ ਬਾਅਦ ਸਾਡੀਆਂ ਮੁਸ਼ਕਲਾਂ ਵੱਲ ਧਿਆਨ ਨਹੀਂ ਦਿੰਦੇ, ਇਸ ਲਈ ਅਸੀਂ ਲਿਖਤੀ ਤੌਰ 'ਤੇ ਇਹ ਵਾਅਦਾ ਲਿਆ ਹੈ।
Mansa punjab Shubhdeep Singh Sidhu Moose wala written guarantee to Gram Panchayat Khiva Kalan on stamp paper
Punjab Assembly Election 2022: ਚੋਣਾਂ ਸਮੇਂ ਉਮੀਦਵਾਰ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਤੋਂ ਵੋਟਾਂ ਤਾਂ ਹਾਸਲ ਕਰ ਲੈਂਦੇ ਹਨ ਪਰ ਬਾਅਦ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੰਦੇ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੇ ਪਿੰਡ ਖੀਵਾ ਕਲਾਂ ਦੀ ਗ੍ਰਾਮ ਪੰਚਾਇਤ ਨੂੰ 100 ਰੁਪਏ ਦੇ ਸਟੈਂਪ ਪੇਪਰ (Affidavit) 'ਤੇ ਲਿਖ ਕੇ ਪਿੰਡ ਦੇ ਵਿਕਾਸ ਲਈ 11 ਮੰਗਾਂ ਪੂਰੀਆਂ ਕਰਨ ਦੀ ਗਾਰੰਟੀ ਦਿੱਤੀ ਹੈ।
ਜਾਣੋ ਕੀ-ਕੀ ਲਿਖਿਆ
ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਨੇ ਸਟੈਂਪ ਪੇਪਰ 'ਤੇ ਲਿਖਿਆ ਹੈ ਕਿ ਜੇਕਰ ਉਹ ਇਹ ਮੰਗਾਂ ਪੂਰੀਆਂ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ 420 ਦਾ ਮਾਮਲਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਜਾਵੇ। ਪਿੰਡ ਦੇ ਲੋਕਾਂ ਨੇ ਕਿਹਾ ਕਿ ਆਗੂ ਵਾਅਦੇ ਕਰਕੇ ਜਿੱਤਣ ਤੋਂ ਬਾਅਦ ਸਾਡੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੰਦੇ, ਇਸ ਲਈ ਅਸੀਂ ਲਿਖਤੀ ਤੌਰ 'ਤੇ ਇਹ ਵਾਅਦਾ ਲਿਆ ਹੈ।
ਕਿਉਂ ਲਿਖਣਾ ਪਿਆ
ਪਿੰਡ ਦੀ ਸਰਪੰਚ ਕਮਲਦੀਪ ਕੌਰ ਦੇ ਪਤੀ ਅਵਤਾਰ ਸਿੰਘ ਨੇ ਦੱਸਿਆ ਕਿ ਸਾਡਾ ਸਾਰੀਆਂ ਪਾਰਟੀਆਂ ਤੋਂ ਵਿਸ਼ਵਾਸ ਉੱਠ ਗਿਆ ਹੈ ਕਿਉਂਕਿ ਉਹ ਭੋਲੇ-ਭਾਲੇ ਲੋਕਾਂ ਨਾਲ ਗੱਪਾਂ ਮਾਰ ਕੇ ਵੋਟਾਂ ਲੈਂਦੇ ਹਨ ਅਤੇ ਅਜਿਹਾ ਲਗਪਗ ਹਰ ਵਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੱਧੂ ਮੂਸੇਵਾਲਾ ਤੋਂ ਮੰਗ ਕੀਤੀ ਸੀ ਕਿ ਅਸੀਂ ਉਨ੍ਹਾਂ ਨੂੰ ਉਦੋਂ ਹੀ ਸਮਰਥਨ ਦੇਵਾਂਗੇ ਜਦੋਂ ਉਹ ਸਾਡੇ ਪਿੰਡ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਟੈਂਪ ਪੇਪਰ 'ਤੇ ਦਸਤਖਤ ਕਰਨਗੇ।
ਲੋਕ ਕਰ ਰਹੇ ਹਨ ਸ਼ਲਾਘਾ
ਸਰਪੰਚ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਸਾਡੀ ਗੱਲ ਮੰਨਦਿਆਂ ਸਟੈਂਪ ਪੇਪਰ ’ਤੇ ਲਿਖ ਕੇ ਦਿੱਤਾ ਹੈ। ਲਿਖਤੀ ਤੌਰ 'ਤੇ ਇਹ ਵੀ ਦਿੱਤਾ ਗਿਆ ਹੈ ਕਿ ਜੇਕਰ ਮੈਂ ਇਹ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਪਿੰਡ ਦੀ ਪੰਚਾਇਤ ਮੇਰੇ ਖਿਲਾਫ਼ ਕੇਸ ਦਰਜ ਕਰਵਾਉਣ ਦੀ ਹੱਕਦਾਰ ਹੋਵੇਗੀ। ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਵੱਲੋਂ ਪਿੰਡ ਦੇ ਵਿਕਾਸ ਲਈ ਦਿੱਤੇ ਲਿਖਤੀ ਭਰੋਸੇ ਦੀ ਲੋਕ ਸ਼ਲਾਘਾ ਕਰ ਰਹੇ ਹਨ।
ਪਿੰਡ ਵਾਸੀ ਜਗਸੀਰ ਸਿੰਘ ਅਤੇ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਸ਼ਲਾਘਾਯੋਗ ਕਦਮ ਹੈ ਕਿਉਂਕਿ ਸਰਕਾਰਾਂ ਆਮ ਤੌਰ ’ਤੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਪਿੱਛੇ ਹਟ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਨੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਆਗੂ ਲੋਕਾਂ ਨਾਲ ਝੂਠੇ ਵਾਅਦੇ ਨਹੀਂ ਕਰਨਗੇ ਅਤੇ ਅਜਿਹਾ ਸਾਰੇ ਪਿੰਡਾਂ ਵਿੱਚ ਕੀਤਾ ਜਾਵੇ ਤਾਂ ਜੋ ਆਗੂ ਵਾਅਦੇ ਪੂਰੇ ਕਰ ਸਕਣ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin