ਰਵਨੀਤ ਕੌਰ ਦੀ ਰਿਪੋਰਟ 


ਚੰਡੀਗੜ੍ਹ :
Punjab Elections 2022 : ਨਵਜੋਤ ਸਿੰਘ ਸਿੱਧੂ ਦੀ ਬੇਟੀ ਰਾਬੀਆ ਸਿੱਧੂ ਅਕਸਰ ਆਪਣੀਆਂ ਬੋਲਡ ਅਦਾਵਾਂ ਤੇ ਸੋਸ਼ਲ ਮੀਡੀਆ 'ਤੇ ਪੋਸਟਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ ਪਰ ਇਨ੍ਹੀਂ ਦਿਨੀਂ ਉਹ ਆਪਣੇ ਪਿਤਾ ਲਈ ਚੋਣ ਪ੍ਰਚਾਰ ਕਰਨ 'ਚ ਰੁੱਝੀ ਹੋਈ ਹੈ। ਰਾਬੀਆ ਅੰਮ੍ਰਿਤਸਰ ਪੂਰਬੀ ਜੋ ਕਿ ਹੌਟ ਸੀਟ ਮੰਨੀ ਜਾ ਰਹੀ ਹੈ।

ਰਾਬੀਆ ਆਪਣੇ ਪਿਤਾ ਦੇ ਹੱਕ 'ਚ ਘਰ-ਘਰ ਪ੍ਰਚਾਰ ਕਰ ਰਹੀ ਹੈ। ਇਸ ਸੀਟ 'ਤੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਵਜੋਤ ਸਿੰਘ ਸਿੱਧੂ ਨੂੰ ਸਖ਼ਤ ਟੱਕਰ ਦੇ ਰਹੇ ਹਨ। ਮਜੀਠੀਆ ਆਪਣੇ ਹਲਕਾ ਮਜੀਠੀਆ ਨੂੰ ਛੱਡ ਕੇ ਇੱਥੋਂ ਚੋਣ ਮੈਦਾਨ 'ਚ ਨਿੱਤਰੇ ਹਨ। ਸਿੱਧੂ ਅਤੇ ਮਜੀਠੀਆ ਦੀ ਸਿਆਸੀ ਦੁਸ਼ਮਣੀ ਕਿਸੇ ਤੋਂ ਲੁਕੀ ਨਹੀਂ ਹੈ।

ਪਿਤਾ ਦੇ ਚੋਣ ਪ੍ਰਚਾਰ ਦੌਰਾਨ ਰਾਬੀਆ ਨੇ ਆਪਣੇ ਵਿਆਹ ਬਾਰੇ ਵੀ ਚਰਚਾ ਕੀਤੀ। ਇਕ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਕਿ ਉਹ ਉਦੋਂ ਤਕ ਵਿਆਹ ਨਹੀਂ ਕਰੇਗੀ ਜਦੋਂ ਤਕ ਉਸ ਦੇ ਪਿਤਾ ਦੀ ਜਿੱਤ ਨਹੀਂ ਹੁੰਦੀ। ਦਰਅਸਲ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਉਨ੍ਹਾਂ ਦੇ ਵਿਆਹ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਇਹ ਜਵਾਬ ਦਿੱਤਾ।

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਸਹਿਜ ਮਹਿਸੂਸ ਕਰ ਰਹੇ ਹਨ। ਇਨ੍ਹੀਂ ਦਿਨੀਂ ਸਿੱਧੂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਹੋਏ ਹਨ, ਜਦਕਿ ਚੋਣ ਪ੍ਰਚਾਰ ਦੀ ਕਮਾਨ ਬੇਟੀ ਰਾਬੀਆ ਦੇ ਨਾਲ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਕਰ ਰਹੀ ਹੈ।


ਰਾਬੀਆ ਨੇ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਪਿਤਾ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਖੜ੍ਹਨ ਦੇ ਲਾਈਕ ਨਹੀਂ ਹੈ। 133 ਕਰੋੜ ਦੀ ਜਾਇਦਾਦ ਵਾਲਾ ਚੰਨੀ ਗਰੀਬ ਨਹੀਂ ਹੋ ਸਕਦਾ। ਉਸ ਦੇ ਪਿਤਾ 14 ਸਾਲਾਂ ਤੋਂ ਪੰਜਾਬ ਮਾਡਲ ਲਈ ਕੰਮ ਕਰ ਰਹੇ ਹਨ। ਉਹ ਮੰਨਦਾ ਹੈ ਕਿ ਜਿੱਤ ਪਾਪਾ ਦੀ ਹੋਵੇਗੀ, ਕਿਉਂਕਿ ਉਹ ਸੱਚ ਹੈ। ਸਿੱਧੂ ਨੇ ਕਿਹਾ ਸੀ ਕਿ ਸਾਡੇ ਕੋਲ ਬੇਟੀ ਦੇ ਵਿਆਹ ਲਈ ਪੈਸੇ ਨਹੀਂ ਹਨ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904