ਹੁਣ 14 ਫਰਵਰੀ ਨੂੰ ਪੰਜਾਬ 'ਚ ਰੈਲੀ ਕਰਨ ਆਉਣਗੇ ਪ੍ਰਧਾਨ ਮੰਤਰੀ ਮੋਦੀ
ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਇੱਕ ਵਾਰ ਫਿਰ ਪੰਜਾਬ 'ਚ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ।
ਰੌਬਟ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਇੱਕ ਵਾਰ ਫਿਰ ਪੰਜਾਬ 'ਚ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ। ਇਹ ਰੈਲੀ ਜਲੰਧਰ ਵਿੱਚ ਕੀਤੀ ਜਾਏਗੀ। ਹਾਲਾਂਕਿ ਦੂਜੇ ਪਾਸੇ ਬੁੱਧਵਾਰ ਨੂੰ ਹੋਣ ਵਾਲੀ ਉਨ੍ਹਾਂ ਦੀ ਵਰਚੁਅਲ ਰੈਲੀ ਰੱਦ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪੰਜਾਬ ਦੇ ਫਿਰੋਜ਼ਪੁਰ 'ਚ 'ਸੁਰੱਖਿਆ ਘਾਟ' ਦੇ ਮਾਮਲੇ ਤੋਂ ਬਾਅਦ ਮੋਦੀ ਦਾ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ। ਰਾਜ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣੀਆਂ ਹਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।
5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਫੇਰੀ ਨੂੰ ਸੁਰੱਖਿਆ ਘਾਟ ਦੇ ਵਿਚਕਾਰ ਰੱਦ ਕਰ ਦਿੱਤਾ ਗਿਆ ਸੀ। ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਰੋਡ ਜਾਮ ਕੀਤੇ ਜਾਣ ਕਾਰਨ ਪ੍ਰਧਾਨ ਮੰਤਰੀ ਮੋਦੀ 20 ਮਿੰਟ ਤੱਕ ਫਲਾਈਓਵਰ 'ਤੇ ਫਸੇ ਰਹੇ। ਉਹ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਤੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਜਾ ਰਹੇ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨ ਲਈ 14 ਫਰਵਰੀ ਨੂੰ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਹ ਬਾਅਦ ਦੁਪਹਿਰ 02 ਵਜੇ ਰੈਲੀ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :