Punjab Election: ਪੰਜਾਬ ਦੇ ਲੋਕ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕਰ ਰਹੇ...ਭਗਵੰਤ ਮਾਨ ਦਾ ਦਾਅਵਾ
ਪੰਜਾਬ ਵਿਧਾਨ ਸਭਾ 2022 (Punjab Vidhan Sabha Election 2022) ਲਈ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ ਪੰਜਾਬ 'ਚ 34.10% ਵੋਟਿੰਗ ਹੋਈ। ਪੰਜਾਬ ਦੇ ਲੋਕ ਅਗਲੀ ਸਰਕਾਰ ਚੁਣਨ ਲਈ ਲਗਾਤਾਰ ਵੋਟ ਕਰ ਰਹੇ ਹਨ।
Punjab Election 2022: ਪੰਜਾਬ ਵਿਧਾਨ ਸਭਾ 2022 (Punjab Vidhan Sabha Election 2022) ਲਈ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ ਪੰਜਾਬ 'ਚ 34.10% ਵੋਟਿੰਗ ਹੋਈ। ਪੰਜਾਬ ਦੇ ਲੋਕ ਅਗਲੀ ਸਰਕਾਰ ਚੁਣਨ ਲਈ ਲਗਾਤਾਰ ਵੋਟ ਕਰ ਰਹੇ ਹਨ। ਪੰਜਾਬ ਵਿੱਚ ਅੱਜ ਇੱਕ ਫੇਜ਼ ਵਿੱਚ ਹੀ 117 ਸੀਟਾਂ 'ਤੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਵਿਚਾਲੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਟਵੀਟ ਕਰਕੇ ਵੱਡੀ ਗੱਲ ਕਹੀ ਹੈ।
ਭਗਵੰਤ ਮਾਨ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਲਿਖਿਆ, "ਐਨੀ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਪੰਜਾਬ ਦੇ 3 ਕਰੋੜ ਲੋਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੰਘਰਸ਼ ਤੇ ਬਾਬਾ ਸਾਹਿਬ ਅੰਬੇਡਕਰ ਦੇ ਲਿਖੇ ਹੋਏ ਸੰਵਿਧਾਨ ਦਾ ਸਨਮਾਨ ਕਰ ਰਹੇ ਹਨ...ਉਨ੍ਹਾਂ ਦਾ ਸੁਪਨਾ ਪੂਰਾ ਕਰ ਰਹੇ ਹਨ।"
ਐਨੀ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਪੰਜਾਬ ਦੇ 3 ਕਰੋੜ ਲੋਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੰਘਰਸ਼ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਲਿਖੇ ਹੋਏ ਸੰਵਿਧਾਨ ਦਾ ਸਨਮਾਨ ਕਰ ਰਹੇ ਹਨ...ਉਹਨਾਂ ਦਾ ਸੁਪਨਾ ਪੂਰਾ ਕਰ ਰਹੇ ਹਨ।
— Bhagwant Mann (@BhagwantMann) February 20, 2022
ਦੱਸ ਦੇਈਏ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ 2.14 ਕਰੋੜ ਦੇ ਕਰੀਬ ਵੋਟਰ ਅੱਜ ਆਪਣੇ ਵੋਟ ਦੇ ਅਧਿਕਾਰ ਦਾ ਇਸਤਮਾਲ ਕਰਨ ਜਾ ਰਹੇ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਤੇ ਦੋ ਟਰਾਂਸਜੈਂਡਰ ਸ਼ਾਮਲ ਹਨ। 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :