PM ਮੋਦੀ ਨੇ ਪੰਜਾਬੀਆਂ ਤੋਂ ਮੰਗਿਆ ਸੇਵਾ ਦਾ ਮੌਕਾ, AAP ਨੂੰ ਕਾਂਗਰਸ ਦੀ B-ਟੀਮ ਦੱਸਿਆ
ਪੰਜਾਬ 'ਚ ਚੋਣਾਂ ਦੇ ਮਾਹੌਲ ਨੂੰ ਭਖਾਉਣ ਲਈ ਮਿਸ਼ਨ ਪੰਜਾਬ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਠਾਨਕੋਟ 'ਚ ਰੈਲੀ ਕਰਨ ਪਹੁੰਚੇ।
ਪਠਾਨਕੋਟ: ਪੰਜਾਬ 'ਚ ਚੋਣਾਂ ਦੇ ਮਾਹੌਲ ਨੂੰ ਭਖਾਉਣ ਲਈ ਮਿਸ਼ਨ ਪੰਜਾਬ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਠਾਨਕੋਟ 'ਚ ਰੈਲੀ ਕਰਨ ਪਹੁੰਚੇ। ਉਨ੍ਹਾਂ ਇਸ ਦੌਰਾਨ ਪੰਜਾਬ ਦੇ ਲੋਕਾਂ ਤੋਂ ਸੇਵਾ ਦਾ ਮੌਕਾ ਮੰਗਿਆ। ਭਾਜਪਾ ਨਾਲ ਨਾਤਾ ਤੋੜ ਚੁੱਕੀ ਅਕਾਲੀ ਦਲ 'ਤੇ ਹਮਲਾ ਬੋਲਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 10 ਸਾਲ ਸੱਤਾ 'ਚ ਤਾਂ ਸੀ ਪਰ ਖੁੰਝੇ ਲੱਗੇ ਰਹੇ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ 'ਤੇ ਜੰਮ ਕੇ ਨਿਸ਼ਾਨੇ ਸਾਧੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਲੈਣ ਦੇ ਕਈ ਮੌਕੇ ਛੱਡੇ ਪਰ ਸਾਡੇ ਲਈ ਪੰਜਾਬੀਅਤ ਸਭ ਤੋਂ ਅਹਿਮ ਹੈ।
ਵਿਰੋਧੀਆਂ ਨੂੰ ਘੇਰਦੇ ਹੋਏ PM ਮੋਦੀ ਨੇ ਕਿਹਾ ਕਿ ਵਿਰੋਧੀ ਪੰਜਾਬ ਨੂੰ ਸਿਆਸਤ ਦੇ ਚਸ਼ਮੇ ਨਾਲ ਦੇਖਦੇ ਹਨ। AAP ਤੇ ਕਾਂਗਰਸ ਵਿਰੋਧੀ ਹੋਣ ਦਾ ਦਿਖਾਵਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ 'ਆਪ' ਨੂੰ ਕਾਂਗਰਸ ਦੀ B ਟੀਮ ਦੱਸਿਆ।
ਪ੍ਰਧਾਨ ਮੰਤਰੀ ਨੇ ਰੇਤ ਮਾਈਨਿੰਗ ਨੂੰ ਲੈ ਕੇ ਚੰਨੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਲੋਕ ਜਾਣਦੇ ਹਨ ਪੰਜਾਬ ਦੀ ਮਿੱਟੀ ਕੌਣ ਲੁੱਟ ਰਿਹਾ ਹੈ। PM ਮੋਦੀ ਨੇ ਇਸ ਮਾਫੀਆ 'ਤੇ ਨਕੇਲ ਕੱਸਣ ਦਾ ਦਮ ਭਰਿਆ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨੂੰ ਡਬਲ ਇੰਜਣ ਸਰਕਾਰ ਦੀ ਲੋੜ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :