Punjab Polls: ਪੰਜਾਬ 'ਚ ਚੋਣ ਪ੍ਰਚਾਰ ਸਿਖਰਾਂ 'ਤੇ, ਸਾਰੀਆਂ ਪਾਰਟੀਆਂ ਨੇ ਲਾਇਆ ਜ਼ੋਰ, ਕਾਂਗਰਸ ਲਈ ਸੱਤਾ 'ਚ ਬਣੇ ਰਹਿਣਾ ਵੱਡੀ ਚੁਣੌਤੀ
Assembly Election: ਪੰਜਾਬ 'ਚ ਜਿੱਥੇ ਰਾਹੁਲ-ਪ੍ਰਿਅੰਕਾ ਕਾਂਗਰਸ ਲਈ ਚੋਣ ਪ੍ਰਚਾਰ ਲਈ ਮੈਦਾਨ 'ਚ ਹਨ, ਉੱਥੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਜਪਾ ਵੱਲੋਂ ਅੰਮ੍ਰਿਤਸਰ ਅਤੇ ਆਨੰਦਪੁਰ ਸਾਹਿਬ 'ਚ ਰੈਲੀਆਂ ਨੂੰ ਸੰਬੋਧਨ ਕਰਨਗੇ।
Punjab Assembly Election 2022 Election campaign Punjab big challenge for Congress to remain in power
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Punjab Assembly Election: ਪੰਜਾਬ ਵਿੱਚ ਚੋਣਾਂ ਦਾ ਮੌਸਮ ਆਪਣੇ ਸਿਖਰਾਂ 'ਤੇ ਹੈ। ਸੱਤਾ ਦੀ ਲੜਾਈ ਆਪਣੇ ਅੰਤਿਮ ਪੜਾਅ 'ਤੇ ਹੈ। ਸਾਰੀਆਂ ਪਾਰਟੀਆਂ ਦੇ ਦਿੱਗਜ ਆਪਣਾ ਪੂਰਾ ਜ਼ੋਰ ਅਜ਼ਮਾ ਰਹੀਆਂ ਹਨ। ਕਾਂਗਰਸ 'ਤੇ ਖੁਦ ਨੂੰ ਸੱਤਾ 'ਚ ਬਣਾਏ ਰੱਖਣ ਦੀ ਵੱਡੀ ਚੁਣੌਤੀ ਹੈ। ਇਸ ਲਈ ਚੋਣ ਪ੍ਰਚਾਰ ਦੇ ਆਖਰੀ ਦਿਨਾਂ 'ਚ ਅੱਜ ਰਾਹੁਲ ਅਤੇ ਪ੍ਰਿਅੰਕਾ ਦੋਵੇਂ ਪੰਜਾਬ 'ਚ ਹੋਣਗੇ।
ਰਾਹੁਲ ਤੇ ਪ੍ਰਿਅੰਕਾ ਗਾਂਧੀ ਕਿੱਥੇ ਕਰਨਗੇ ਰੈਲੀ?
ਰਾਹੁਲ ਗਾਂਧੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾਂ ਦੀ ਨਵੀਂ ਦਾਣਾ ਮੰਡੀ ਵਿਖੇ ਰੈਲੀ ਕਰਨਗੇ। ਇਸ ਤੋਂ ਇਲਾਵਾ ਉਹ ਸ਼ਾਮ 4 ਵਜੇ ਪੰਜਾਬ ਦੇ ਸਰਹਿੰਦ ਦੀ ਨਵੀਂ ਅਨਾਜ ਮੰਡੀ ਵਿਖੇ ਚੋਣ ਪ੍ਰਚਾਰ ਕਰਨਗੇ। ਦੂਜੇ ਪਾਸੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਦੁਪਹਿਰ 12 ਵਜੇ ਪੰਜਾਬ ਦੇ ਪਠਾਨਕੋਟ ਵਿੱਚ ਰੈਲੀ ਕਰੇਗੀ, ਜਦਕਿ ਲੁਧਿਆਣਾ ਵਿੱਚ ਉਹ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਘਰ-ਘਰ ਪ੍ਰਚਾਰ ਕਰੇਗੀ।
ਅੰਮ੍ਰਿਤਸਰ 'ਚ ਚੋਣ ਪ੍ਰਚਾਰ 'ਤੇ ਪ੍ਰੈੱਸ ਕਾਨਫਰੰਸ ਕਰਨਗੇ ਕੇਜਰੀਵਾਲ
ਜ਼ਿਕਰਯੋਗ ਹੈ ਕਿ ਪੰਜਾਬ 'ਚ ਜਿੱਥੇ ਰਾਹੁਲ-ਪ੍ਰਿਅੰਕਾ ਕਾਂਗਰਸ ਦੀ ਤਰਫੋਂ ਚੋਣ ਪ੍ਰਚਾਰ ਲਈ ਮੈਦਾਨ 'ਚ ਹੋਣਗੇ, ਉੱਥੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਜਪਾ ਵੱਲੋਂ ਅੰਮ੍ਰਿਤਸਰ ਅਤੇ ਆਨੰਦਪੁਰ ਸਾਹਿਬ 'ਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਵਿੱਚ ਡੇਰੇ ਲਾਏ ਹੋਏ ਹਨ। ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਵੀ ਚੋਣ ਪ੍ਰਚਾਰ ਕਰਨਗੇ। ਕੇਜਰੀਵਾਲ ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਵੀ ਕਰਨਗੇ। ਹਾਸਲ ਜਾਣਕਾਰੀ ਮੁਤਾਬਕ ਉਹ ਅੱਜ ਸਵੇਰੇ 11 ਵਜੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਨਗੇ।
20 ਫਰਵਰੀ ਨੂੰ ਵੋਟਾਂ ਪੈਣੀਆਂ ਹਨ
ਜ਼ਿਕਰਯੋਗ ਹੈ ਕਿ 20 ਫਰਵਰੀ ਨੂੰ ਪੰਜਾਬ 'ਚ ਚੋਣਾਂ ਲਈ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਸੂਬੇ 'ਚ 14 ਫਰਵਰੀ ਨੂੰ ਵੋਟਾਂ ਪੈਣੀਆਂ ਸਨ ਪਰ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਸਾਂਝੇ ਤੌਰ 'ਤੇ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਸੀ। ਇਸ ਲਈ ਚੋਣ ਕਮਿਸ਼ਨ ਨੇ ਸਰਬ ਪਾਰਟੀ ਮੀਟਿੰਗ ਵਿੱਚ ਫੈਸਲਾ ਕੀਤਾ ਕਿ ਪੰਜਾਬ ਵਿੱਚ ਵੋਟਾਂ ਦੀ ਮਿਤੀ 14 ਤੋਂ 20 ਫਰਵਰੀ ਤੱਕ ਵਧਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Weather Update: ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਇਨ੍ਹਾਂ ਥਾਵਾਂ 'ਤੇ ਹੋਵੇਗੀ ਬਾਰਿਸ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin