(Source: ECI/ABP News/ABP Majha)
ਪੰਜਾਬ 'ਚ ਅੱਜ ਵੱਡਾ ਦਿਨ; ਅਬੋਹਰ 'ਚ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖ਼ੂਨੀ ਝੜਪ, ਚੱਲੇ ਇੱਟੇ-ਪੱਥਰ
ਅਬੋਹਰ 'ਚ ਈਦਗਾਹ ਬਸਤੇ ਤੇ ਕਿਲਿਆਂਵਾਲਾ ਲਿੰਕ ਰੋਡ 'ਤੇ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖੂਨੀ ਝੜਪ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਦੋਵੇਂ ਪਾਰਟੀਆਂ ਦੇ ਵਰਕਰਾਂ ਵੱਲੋਂ ਇੱਟਾਂ-ਪੱਥਰ ਚਲਾਏ ਤੇ ਗੱਡੀਆਂ ਦੇ ਸ਼ੀਸ਼ੇ ਤੱਕ ਤੋੜ ਦਿੱਤੇ ਗਏ।
ਰਵਨੀਤ ਕੌਰ
ਚੰਡੀਗੜ੍ਹ , Punjab Elections 2022 : ਪੰਜਾਬ 'ਚ ਵੋਟਿੰਗ ਸ਼ੁਰੂ ਹੋਣ 'ਚ ਹਾਲੇ ਕੁਝ ਹੀ ਸਮਾਂ ਬਚਿਆ ਹੈ ਪਰ ਲੜਾਈ ਝਗੜੇ ਦੀਆਂ ਖਬਰਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਅਬੋਹਰ 'ਚ ਈਦਗਾਹ ਬਸਤੇ ਤੇ ਕਿਲਿਆਂਵਾਲਾ ਲਿੰਕ ਰੋਡ 'ਤੇ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖੂਨੀ ਝੜਪ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਦੋਵੇਂ ਪਾਰਟੀਆਂ ਦੇ ਵਰਕਰਾਂ ਵੱਲੋਂ ਇੱਟਾਂ-ਪੱਥਰ ਚਲਾਏ ਤੇ ਗੱਡੀਆਂ ਦੇ ਸ਼ੀਸ਼ੇ ਤੱਕ ਤੋੜ ਦਿੱਤੇ ਗਏ। ਫ੍ਰੀ-ਫੇਅਰ ਇਲੈਕਸ਼ਨ ਕਰਵਾਉਣ ਦੀ ਜਮ ਕੇ ਧੱਜੀਆਂ ਉਡਾਈਆਂ ਗਈਆਂ ਹਨ।
ਪੰਜਾਬ 'ਚ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਕੇ ਸ਼ਾਮ 6 ਵਜੇ ਤਕ ਖਤਮ ਹੋਵੇਗੀ। ਅੱਜ ਪੰਜਾਬ ਦੇ ਲੋਕ ਪੰਜਾਬ ਦੇ ਵਾਂਗਡੋਗ ਕਿਸੇ ਇਕ ਪਾਰਟੀ ਨੂੰ ਸੌਂਪਣਗੇ। ਵਿਧਾਨ ਸਭਾ ਚੋਣਾਂ ਲਈ 1304 ਉਮੀਦਵਾਰਾਂ ਨੇ ਆਪਣੀ ਕਿਸਮਤ ਅਜਮਾਈ ਹੈ।
ਚੋਣਾਂ 'ਚ ਜਿੱਤ ਲਈ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ ਹਨ। ਲੋਕ ਅੱਜ ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਤੇ ਆਪਣਾ ਪਸੰਦੀਦਾ ਉਮੀਦਵਾਰ ਚੁਣਨਗੇ। ਪੰਜਾਬ 'ਚ ਕੱਲ੍ਹ ਹੀ ਵਿਧਾਨ ਚੋਣਾਂ 2022 ਲਈ ਪੁਖਤਾ ਪ੍ਰਬੰਧ ਕੀਤੇ ਗਏ ਸੀ। ਤਾਂ ਜੋ ਕਿਸੇ ਨੂੰ ਵੋਟਿੰਗ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ (CEO) ਪੰਜਾਬ ਦੇ ਦਫ਼ਤਰ ਪੰਜਾਬ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਤ ਕੀਤੇ ਗਏ ਸੀ ਤਾਂ ਜੋ ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 21499804 ਵੋਟਰ ਹਨ
ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin