Punjab Election: ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਕਿਸਾਨ ਅੰਦੋਲਨ ਕਰਕੇ ਇਹ ਵਾਰ ਚੋਣਾਂ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ। ਸੂਬੇ ਦੇ 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ’ਚ 1209 ਪੁਰਸ਼, 93 ਔਰਤਾਂ ਤੇ ਦੋ ਟਰਾਂਸਜੈਂਡਰ ਸ਼ਾਮਲ ਹਨ। ਚੋਣ ਕਮਿਸ਼ਨ ਵੱਲੋਂ ਚੋਣਾਂ ਕਰਾਉਣ ਲਈ 1 ਲੱਖ 60 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਜਾਣੋ ਚੋਣਾਂ ਬਾਰੇ ਅਹਿਮ ਤੱਥ-
1. ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਨੀਮ ਸੁਰੱਖਿਆ ਬਲਾਂ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਦੇ 80 ਹਜ਼ਾਰ ਤੋਂ ਵੱਧ ਕਰਮਚਾਰੀ ਵੀ ਤਾਇਨਾਤ ਹਨ।
2. ਕਮਿਸ਼ਨ ਦੀਆਂ ਹਦਾਇਤਾਂ ’ਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਭਰ ’ਚ ਲਾਏ ਨਾਕਿਆਂ ਤੋਂ ਪੁਲਿਸ ਵੱਲੋਂ ਹੁਣ ਤੱਕ 500 ਕਰੋੜ ਰੁਪਏ ਤੋਂ ਵਧੇਰੇ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਵਿੱਚ 32.52 ਕਰੋੜ ਰੁਪਏ ਦੀ ਨਗ਼ਦੀ ਵੀ ਸ਼ਾਮਲ ਹੈ।
3. ਕਮਿਸ਼ਨ ਵੱਲੋਂ ਪੰਜਾਬ ਨਾਲ ਲੱਗਦੇ ਰਾਜਾਂ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਚੰਡੀਗੜ੍ਹ ਦੀਆਂ ਹੱਦਾਂ ’ਤੇ ਵੀ ਚੌਕਸੀ ਵਧਾਈ ਗਈ ਹੈ।
4. ਗੁਆਂਢੀ ਸੂਬਿਆਂ ਨਾਲ ਲੱਗਦੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਵਧੇਰੇ ਚੌਕਸੀ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗੁਆਂਢੀ ਸੂਬਿਆਂ ਨਾਲ ਸਬੰਧਤ ਪੰਜਾਬ ਦੀ ਸਰਹੱਦ ’ਤੇ ਪੈਂਦੇ ਸ਼ਰਾਬ ਦੇ ਠੇਕੇ ਵੀ ਬੰਦ ਕਰ ਦਿੱਤੇ ਗਏ ਹਨ।
4. ਚੋਣਾਂ ਵਿੱਚ ਤਿੰਨ ਵਿਸ਼ੇਸ਼ ਸਟੇਟ ਅਬਜ਼ਰਵਰਾਂ ਤੋਂ ਇਲਾਵਾ, ਭਾਰਤੀ ਚੋਣ ਕਮਿਸ਼ਨ ਨੇ 65 ਜਨਰਲ ਅਬਜ਼ਰਵਰ, 50 ਖ਼ਰਚਾ ਅਬਜ਼ਰਵਰ ਤੇ 29 ਪੁਲਿਸ ਅਬਜ਼ਰਵਰ ਨਿਯੁਕਤ ਕੀਤੇ ਹਨ। ਪੋਲਿੰਗ ਪਾਰਟੀਆਂ ਦੀ ਸਹਾਇਤਾ ਲਈ 2083 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ।
5. ਪੋਲਿੰਗ ਸਟੇਸ਼ਨਾਂ ਵਾਲੀਆਂ 14,684 ਥਾਵਾਂ ’ਤੇ 24,689 ਪੋਲਿੰਗ ਸਟੇਸ਼ਨ ਤੇ 51 ਆਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਦੀ ਪਛਾਣ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਵਜੋਂ ਕੀਤੀ ਗਈ ਹੈ।
6. ਇਸ ਵਾਰ 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ। ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ।
7. ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਚੋਣ ਲੜ ਰਹੇ 315 ਉਮੀਦਵਾਰ ਅਪਰਾਧਕ ਪਿਛੋਕੜ ਵਾਲੇ ਹਨ।
8. ਇਨ੍ਹਾਂ ਚੋਣਾਂ ਵਿੱਚ 28,328 ਬੈੱਲਟ ਯੂਨਿਟ ਤੇ 24,740 ਈਵੀਐਮ-ਵੀਵੀਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਕੁੱਲ 6 ਵਿਧਾਨ ਸਭਾ ਹਲਕਿਆਂ- ਖਰੜ, ਸਾਹਨੇਵਾਲ, ਲੁਧਿਆਣਾ ਦੱਖਣੀ, ਪਾਇਲ, ਪਟਿਆਲਾ ਦਿਹਾਤੀ ਤੇ ਪਟਿਆਲਾ (ਸ਼ਹਿਰ) ਵਿਖੇ ਮਸ਼ੀਨਾਂ ਦੇ ਦੋ-ਦੋ ਬੈਲੇਟ ਯੂਨਿਟ ਸਥਾਪਤ ਕੀਤੇ ਗਏ ਹਨ।
9. ਚੋਣ ਅਧਿਕਾਰੀਆਂ ਨੇ ਕੁਝ ਉਮੀਦਵਾਰਾਂ ਵੱਲੋਂ ਜ਼ਿਆਜ਼ਾ ਖ਼ਰਚ ਕੀਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ 17 ਵਿਧਾਨ ਸਭਾ ਹਲਕਿਆਂ ਦੀ ਸ਼ਨਾਖ਼ਤ ਖ਼ਰਚ ਸੰਵੇਦਨਸ਼ੀਲ ਹਲਕਿਆਂ ਵਜੋਂ ਕੀਤੀ ਹੈ। 117 ਡਿਸਪੈਚ ਸੈਂਟਰ ਤੇ 117 ਕੁਲੈਕਸ਼ਨ ਸੈਂਟਰ ਹਨ, ਜਦੋਂਕਿ ਰਾਜ ਵਿੱਚ 67 ਥਾਵਾਂ ’ਤੇ 117 ਈਵੀਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ।
10. ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਚੋਣਾਂ ਦੇ ਮੱਦੇਨਜ਼ਰ 20 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਉਦਯੋਗਿਕ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਪੰਜਾਬ ਵਿੱਚ 20 ਫਰਵਰੀ ਨੂੰ ਤਨਖ਼ਾਹ ਸਮੇਤ ਛੁੱਟੀ ਹੋਵੇਗੀ।
11. ਇਸ ਵਾਰ 80 ਸਾਲ ਤੋਂ ਵੱਧ ਉਮਰ ਦੇ 4,44,721 ਵਿਅਕਤੀ, 1,38,116 ਦਿਵਿਆਂਗ ਵੋਟਰ ਤੇ 162 ਕੋਵਿਡ-19 ਮਰੀਜ਼ਾਂ ਨੂੰ ਪੋਸਟਲ ਬੈਲੇਟ ਸਹੂਲਤ ਲਈ ਫਾਰਮ-12 ਡੀ ਮੁਹੱਈਆ ਕਰਵਾਏ ਗਏ ਹਨ।
12. ਇਸ ਵਾਰ 18-19 ਸਾਲ ਉਮਰ ਵਰਗ ਦੇ 3,48,836 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਤੇ ਸਾਰੇ ਜ਼ਿਲ੍ਹਾ ਪ੍ਰਸਾਸ਼ਨ ਪਹਿਲੀ ਵਾਰ ਇਨ੍ਹਾਂ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਲੋੜੀਂਦੇ ਕਦਮ ਚੁੱਕ ਰਹੇ ਹਨ।
13. ਇਸ ਵਾਰ 80 ਸਾਲ ਤੋਂ ਵੱਧ ਉਮਰ ਦੇ 5,09,405 ਵੋਟਰ, 1,09,624 ਸਰਵਿਸ ਵੋਟਰ ਤੇ 1,58,341 ਦਿਵਿਆਂਗ ਵੋਟਰ ਹਨ, ਜਦਕਿ 1608 ਪਰਵਾਸੀ ਵੋਟਰ ਹਨ। ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਵੈਲਕਮ ਕਿੱਟਾਂ ਜਾਰੀ ਕੀਤੀਆਂ ਗਈਆਂ ਹਨ।
14. ਸੂਬੇ ਵਿੱਚ ਕੁੱਲ 2,14,99,804 ਵੋਟਰ ਹਨ ਜਿਨ੍ਹਾਂ ’ਚ 1,12,98,081 ਪੁਰਸ਼, 1,02,00,996 ਔਰਤਾਂ ਤੇ 727 ਟਰਾਂਸਜੈਂਡਰ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904