Punjab Election 2022: ਸੁਖਬੀਰ ਬਾਦਲ ਨੇ ਪਰਿਵਾਰ ਸਣੇ ਵੋਟ ਪਾਉਣ ਮਗਰੋਂ ਕਿਹਾ, ਵਾਹਿਗੁਰੂ ਮਿਹਰ ਕਰਨ!
ਵੋਟ ਪਾਉਣ ਲਈ ਸਾਰਾ ਬਾਦਲ ਪਰਿਵਾਰ ਇਕੱਠੇ ਹੀ ਪੋਲਿੰਗ ਬੂਥ ਉੱਪਰ ਪਹੁੰਚਿਆ। ਇਸ ਮੌਕੇ ਸੁਖਬੀਰ ਬਾਦਲ ਨੇ ਖੁਦ ਕਾਰ ਚਲਾਈ। ਉਨ੍ਹਾਂ ਨੇ ਫੇਸਬੁੱਕ ਉੱਪਰ ਪੋਸਟ ਪਾ ਕਿ ਲਿਖਿਆ ਹੈ। ਵਾਹਿਗੁਰੂ ਮਿਹਰ ਕਰਨ।
Punjab Election 2022: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ ਚੱਲ ਰਹੀ ਹੈ। ਇਸ ਦੌਰਾਨ ਕਈ ਵੱਡੇ ਆਗੂਆਂ ਨੇ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ। ਬਾਦਲ ਪਰਿਵਾਰ ਨੇ ਵੀ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ। ਵੋਟ ਪਾਉਣ ਲਈ ਸਾਰਾ ਬਾਦਲ ਪਰਿਵਾਰ ਇਕੱਠੇ ਹੀ ਪੋਲਿੰਗ ਬੂਥ ਉੱਪਰ ਪਹੁੰਚਿਆ। ਇਸ ਮੌਕੇ ਸੁਖਬੀਰ ਬਾਦਲ ਨੇ ਖੁਦ ਕਾਰ ਚਲਾਈ। ਉਨ੍ਹਾਂ ਨੇ ਫੇਸਬੁੱਕ ਉੱਪਰ ਪੋਸਟ ਪਾ ਕਿ ਲਿਖਿਆ ਹੈ। ਵਾਹਿਗੁਰੂ ਮਿਹਰ ਕਰਨ।
#VoteFor_SAD_BSP_Alliance
ਇਸ ਮੌਕੇ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਇਸ ਵਾਰ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਪਤਾ ਹੈ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਕੌਣ ਕਰ ਸਕਦਾ ਹੈ।
ਹੋਰ ਸੀਨੀਅਰ ਲੀਡਰਾਂ ਨੇ ਵੀ ਪਾਈ ਵੋਟ
ਇਸੇ ਕੜੀ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਫੇਸ ਭਗਵੰਤ ਮਾਨ ਨੇ ਮੋਹਾਲੀ ਵਿੱਚ ਆਪਣੀ ਵੋਟ ਪਾਈ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਦੇ ਮੰਤਰੀ ਪਰਗਟ ਸਿੰਘ ਜਲੰਧਰ ਦੇ ਮਿੱਠਾਪੁਰ ਵਿੱਚ ਇੱਕ ਪੋਲਿੰਗ ਬੂਥ ਵਿੱਚ ਆਪਣੀ ਵੋਟ ਪਾਉਂਦੇ ਹੋਏ। ਉਨ੍ਹਾਂ ਕਿਹਾ, "ਹਰ ਨਾਗਰਿਕ ਨੂੰ ਵੋਟ ਪਾਉਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਲੋਕਤੰਤਰ ਨੂੰ ਸ਼ਕਤੀ ਮਿਲਦੀ ਹੈ।"
ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਪਤਨੀ ਨਵਜੋਤ ਕੌਰ ਸਿੱਧੂ ਨਾਲ ਵੋਟ ਪਾਈ। ਉਨ੍ਹਾਂ ਕਿਹਾ ਕਿ ਇਸ ਲੜਾਈ ਵਿੱਚ ਬਹੁਤ ਸੋਚ-ਸਮਝ ਕੇ ਵੋਟਾਂ ਪਾਉਣੀਆਂ ਚਾਹੀਦੀਆਂ ਹਨ। ਇਹ ਚੋਣ ਅਗਲੇ ਇਲੈਕਸ਼ਨ ਲਈ ਨਹੀਂ ਸਗੋਂ ਅਗਲੀ ਪੀੜ੍ਹੀ ਲਈ ਹੈ। ਕਾਂਗਰਸੀ ਉਮੀਦਵਾਰ ਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੇ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਆਪਣੀ ਵੋਟ ਪਾਈ।
ਕਾਂਗਰਸੀ ਆਗੂ ਮਨੀਸ਼ ਤਿਵਾੜੀ ਲੁਧਿਆਣਾ ਵਿੱਚ ਵੋਟ ਪਾਉਂਦੇ ਹੋਏ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਚੋਣ ਵਿਚ ਵੋਟ ਪਾਉਣ ਸਮੇਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਾਤ-ਪਾਤ ਅਤੇ ਧਰਮ ਤੋਂ ਉਪਰ ਉੱਠਣ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕਾਂਗਰਸੀ ਆਗੂ ਸੁਨੀਲ ਜਾਖੜ ਅਬੋਹਰ ਦੇ ਪੰਜਕੋਸੀ ਦੇ ਪੋਲਿੰਗ ਬੂਥ ਨੰਬਰ 126-128 'ਤੇ ਵੋਟ ਪਾਉਂਦੇ ਹੋਏ। ਜਾਖੜ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਪੰਜਾਬ ਦੇ ਵੋਟਰ ਪੰਜਾਬ ਨੂੰ ਵੰਡਣ ਅਤੇ ਰਾਜ ਕਰਨ ਦੇ ਸੁਪਨੇ ਦੇਖਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।