Punjab Election: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਆਉਣ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਚੋਣਾਂ ਅਜਿਹੇ ਅਜੀਬੋ-ਗਰੀਬ ਢੰਗ ਨਾਲ ਹੋਈਆਂ ਹਨ ਕਿ ਜੋਤਸ਼ੀਆਂ ਤੋਂ ਇਲਾਵਾ ਕੋਈ ਵੀ ਇਸ ਦਾ ਅੰਦਾਜ਼ਾ ਨਹੀਂ ਲਾ ਸਕਦਾ। ਉਂਝ ਉਨ੍ਹਾਂ ਕਿਹਾ ਕਿ ਬੀਜੇਪੀ ਦੇ ਸਹਿਯੋਗ ਤੋਂ ਬਗੈਰ ਕਿਸੇ ਦੀ ਵੀ ਪੰਜਾਬ ਅੰਦਰ ਸਰਕਾਰ ਨਹੀਂ ਬਣ ਸਕੇਗੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਟੀਵੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਚੋਣ ਨਤੀਜਿਆਂ ਬਾਰੇ ਕੋਈ ਜੋਤਸ਼ੀ ਹੀ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਨੂੰ ਸਫਲਤਾ ਮਿਲੇਗੀ। ਚੋਣਾਂ ਮਗਰੋਂ ਗੱਠਜੋੜ ਦੀ ਸੰਭਾਵਨਾ ਬਾਰੇ ਸ਼ਾਹ ਨੇ ਕਿਹਾ ਕਿ ਪਹਿਲਾਂ ਵੀ ਗੱਠਜੋੜ ਦੀਆਂ ਸਰਕਾਰਾਂ ਬਣਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਵਿੱਚ ਸੁਰੱਖਿਆ ਵੀ ਵੱਡਾ ਮੁੱਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ‘ਆਪ’ ਦੇ ਵੱਖਵਾਦੀ ਤਾਕਤਾਂ ਨਾਲ ਸਬੰਧਾਂ ਬਾਰੇ ਚਿੱਠੀ ਲਿਖੀ ਗਈ ਸੀ ਤੇ ਉਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦਾਅਵੇ ਨਾਲ ਕਿਹਾ ਹੈ ਕਿ ਕਾਂਗਰਸ ਪਾਰਟੀ ਪੰਜਾਬ ’ਚ ਮੁੜ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਵਿੱਚ ਚੰਗੀ ਲੜਾਈ ਲੜੀ ਹੈ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੰਗੀ ਅਗਵਾਈ ਕੀਤੀ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪੰਜਾਬ ’ਚ ਮੁੜ ਕਾਂਗਰਸ ਸਰਕਾਰ ਬਣੇਗੀ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਦਾਅਵਾ ਕੀਤਾ ਹੈ ਕਿ ਉਹ ਦੋਵੇਂ ਸੀਟਾਂ (ਭਦੌੜ ਤੇ ਚਮਕੌਰ ਸਾਹਿਬ) ਤੋਂ ਚੋਣ ਜਿੱਤਣਗੇ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/apps/details?id=com.winit.starnews.hin
https://apps.apple.com/in/app/abp-live-news/id811114904