ਵਿਧਾਇਕ ਸੰਦੋਆ ਤੇ ਕੇਪੀ ਰਾਣਾ ਨੇ ਪਾਈ ਨੂੰ ਵੋਟ, ਮਾਨ ਹੀ ਹੋਣਗੇ ਪੰਜਾਬ ਦੇ CM
Punjab Elections 2022 : ਨੰਗਲ ਦੇ ਬੂਥ ਨੰਬਰ 77,78 79 'ਤੇ ਪਹਿਲੀ ਵਾਰ ਵੋਟ ਪਾਉਣ ਆਏ 5 ਵਿਅਕਤੀ ਜਿਨ੍ਹਾਂ ਨੇ ਸਵੇਰੇ ਪਹਿਲਾਂ ਆਪਣੀ ਵੋਟ ਪਾਈ ਹੈ, ਜਿਨ੍ਹਾਂ ਲੋਕਾਂ ਨੇ ਪਹਿਲੀ ਵਾਰ ਆਪਣੀ ਵੋਟ ਪਾਈ ਹੈ।
ਰੂਪਨਗਰ : ਰੂਪਨਗਰ ਤੋਂ ਮੌਜੂਦਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੀ ਵੋਟ ਪਾਈ। ਉਨ੍ਹਾਂ ਦੀ ਤਰਫੋਂ ਕਿਹਾ ਗਿਆ ਹੈ ਕਿ ਉਹ ਆਪਣੀ ਵੋਟ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੂੰ ਦੇ ਕੇ ਆਏ ਹਨ। ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪੰਜਾਬ ਦੇ ਆਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਹੀ ਹੋਣਗੇ।
ਨੰਗਲ ਦੇ ਬੂਥ ਨੰਬਰ 77,78 79 'ਤੇ ਪਹਿਲੀ ਵਾਰ ਵੋਟ ਪਾਉਣ ਆਏ 5 ਵਿਅਕਤੀ ਜਿਨ੍ਹਾਂ ਨੇ ਸਵੇਰੇ ਪਹਿਲਾਂ ਆਪਣੀ ਵੋਟ ਪਾਈ ਹੈ, ਜਿਨ੍ਹਾਂ ਲੋਕਾਂ ਨੇ ਪਹਿਲੀ ਵਾਰ ਆਪਣੀ ਵੋਟ ਪਾਈ ਹੈ। ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਗੁਲਾਬ ਦੇ ਫੁੱਲ ਅਤੇ ਸਰਟੀਫਿਕੇਟ ਦਿੱਤੇ ਜਾ ਰਹੇ ਹਨ, ਜਿਸ ਨਾਲ ਲੋਕਾਂ 'ਚ ਉਤਸ਼ਾਹ ਵਧੇਗਾ।
ਇਸ ਦੌਰਾਨ ਰਾਣਾ ਕੇਪੀ ਨੇ ਕਿਹਾ ਕਿ ਇਸ ਵਾਰ ਕਾਂਗਰਸ ਦੀ ਹੀ ਸਰਕਾਰ ਬਣੇਗੀ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਹੋਣਗੇ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਪਿੰਡ ਧਾਰੋਵਾਲੀ ਵਿਖੇ ਵੋਟ ਪੋਲ ਕੀਤੀ। ਉਥੇ ਹੀ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਅਮਨ ਅਮਾਨ ਨਾਲ ਆਪਣੇ ਵੋਟ ਪਾਉਣ ਦਾ ਹੱਕ ਦਾ ਇਸਤਮਾਲ ਕਰਨ ਅਤੇ ਇਸ ਦੇ ਨਾਲ ਹੀ ਉਹਨਾਂ ਰਾਮ ਰਹੀਮ 'ਤੇ ਵੀ ਟਿਪਣੀ ਕੀਤੀ ਅਤੇ ਆਮ ਆਦਮੀ ਪਾਰਟੀ 'ਤੇ ਵੀ ਸਵਾਲ ਚੁਕੇ।
ਇਸ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੁਧਿਆਣਾ ਦੇ ਸਰਾਭਾ ਨਗਰ ਵਿਖੇ ਵੋਟ ਪਾਈ ਗਈ, ਜੋ ਇਸ ਦੌਰਾਨ ਆਮ ਵੋਟਰਾਂ ਦੀ ਤਰ੍ਹਾਂ ਲਾਈਨ ਵਿੱਚ ਲੱਗੇ ਅਤੇ ਆਪਣੀ ਵਾਰੀ ਆਉਣ ਦਾ ਇੰਤਜ਼ਾਰ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕਤੰਤਰ 'ਚ ਜੋ ਸੰਵਿਧਾਨ ਡਾ. ਬੀਆਰ ਅੰਬੇਡਕਰ ਨੇ ਸਾਨੂੰ ਦਿੱਤਾ ਹੈ। ਉਸ ਵਿੱਚ ਹਰ ਨਾਗਰਿਕ ਇਕ ਸਮਾਨ ਹੈ। ਜਦੋਂ ਵੋਟ ਪਾਉਣ ਜਾਓ ਤੇ ਤੁਹਾਡੇ ਅੱਗੇ ਕੋਈ ਖੜ੍ਹਾ ਹੋਵੇ ਤਾਂ ਸ਼ਿਸ਼ਟਾਚਾਰ ਇਹ ਕਹਿੰਦਾ ਹੈ ਕਿ ਤੁਸੀਂ ਆਪਣੀ ਵਾਰੀ ਦੀ ਉਡੀਕ ਕਰੋ।
ਅੱਜ ਆਪਣੀ ਵਾਰੀ ਦੀ ਉਡੀਕ ਕਰਕੇ ਅਤੇ ਵੋਟ ਪਾ ਕੇ ਉਹ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਹਨ। ਉਹ ਪੰਜਾਬ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਪੰਜਾਬ ਦੇ ਹੱਕਾਂ ਹਕੂਕਾਂ ਨੂੰ ਮੁੱਖ ਰੱਖਦੇ ਹੋਏ, ਪੰਜਾਬ ਦੇ ਸਾਹਮਣੇ ਜਿਹੜੀਆਂ ਚੁਣੌਤੀਆਂ ਨੇ ਉਨ੍ਹਾਂ ਨੂੰ ਮੁੱਖ ਰੱਖਦਿਆਂ ਹੋਇਆ। ਪੰਜਾਬ ਦੀ ਨੌਜਵਾਨੀ ਤੇ ਕਿਸਾਨੀ ਦੇ ਸਾਹਮਣੇ ਜਿਹੜੀਆਂ ਸਮੱਸਿਆਵਾਂ ਨੇ ਉਨ੍ਹਾਂ ਨੂੰ ਮੁੱਖ ਰੱਖਦਿਆਂ ਹੋਇਆਂ, ਜਾਤ ਧਰਮ ਤੋਂ ਉੱਪਰ ਉੱਠ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਮੁੱਖ ਰੱਖਦਿਆਂ ਵੋਟ ਪਾਓ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904