ਪੜਚੋਲ ਕਰੋ

Punjab Election 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਬੰਦ ਹੋਇਆ ਚੋਣ ਪ੍ਰਚਾਰ , ਲਾਊਡ ਸਪੀਕਰਾਂ ਤੋਂ ਲੋਕਾਂ ਨੂੰ ਮਿਲੇਗੀ ਰਾਹਤ

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ (Punjab Election 2022 ) ਲਈ ਅੱਜ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਚੁੱਕਾ ਹੈ।

ਸ਼ੰਕਰ ਦਾਸ ਦੀ ਰਿਪੋਰਟ 

Punjab Assembly Election 2022 : ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ (Punjab Election 2022 ) ਲਈ ਅੱਜ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਪੂਰੀ ਤਰ੍ਹਾਂ ਬੰਦ ਹੋ ਚੁੱਕਾ ਹੈ। ਹੁਣ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਲੀ ਮੁਹੱਲਿਆਂ ਵਿੱਚ ਲਾਊਡ ਸਪੀਕਰਾਂ ਦੇ ਸ਼ੋਰ ਪ੍ਰਦੂਸ਼ਨ ਤੋਂ ਲੋਕਾਂ ਨੂੰ ਨਿਜਾਤ ਮਿਲੀ ਹੈ। ਹੁਣ ਪੋਲਿੰਗ ਪਾਰਟੀਆਂ ਸ਼ਨੀਵਾਰ 19 ਫਰਵਰੀ ਨੂੰ ਪੋਲਿੰਗ ਬੂਥਾਂ ਲਈ ਵੋਟ ਪ੍ਰਕਿਰਿਆਂ ਦਾ ਲੋੜੀਂਦਾ ਸਮਾਨ ਲੈ ਕੇ ਰਵਾਨਾ ਹੋਣਗੀਆਂ ਅਤੇ 20 ਫਰਵਰੀ ਵੋਟਾਂ ਪੈਣਗੀਆਂ।

ਚੋਣ ਕਮਿਸ਼ਨ ਨੇ ਇਸਨੂੰ ਲੈ ਕੇ ਸਖ਼ਤ ਹਦਾਇਦਾਂ ਜਾਰੀ ਕੀਤੀਆਂ ਹਨ। ਅੱਜ ਸ਼ਾਮ 6 ਵਜੇ ਤੋਂ ਚੋਣਾਂ ਵਾਲੇ ਦਿਨ ਤੱਕ ਪ੍ਰਚਾਰ 'ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਪੰਜਾਬ ਦੇ ਸ਼ਰਾਬ ਦੇ ਠੇਕੇ ਅੱਜ ਸ਼ਾਮ 6 ਵਜੇ ਤੋਂ ਲੈ ਕੇ 20 ਫਰਵਰੀ ਨੂੰ ਵੋਟਾਂ ਪੈਣ ਤੱਕ ਬੰਦ ਰਹਿਣਗੇ। ਇਸ ਦੌਰਾਨ ਕਿਸੇ ਵੀ ਹੋਟਲ, ਕਲੱਬ ਜਾਂ ਹੋਰ ਥਾਵਾਂ 'ਤੇ ਸ਼ਰਾਬ ਪਰੋਸਣ 'ਤੇ ਵੀ ਪਾਬੰਦੀ ਰਹੇਗੀ।  

ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਾਸਤੇ 20 ਫਰਵਰੀ 2022 ਨੂੰ ਹੋਣ ਵਾਲੀਆਂ ਚੋਣਾਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਦੋ ਟਰਾਂਸਜੈਂਡਰ ਅਤੇ 93 ਔਰਤਾਂ ਹਨ, ਜਦਕਿ 1209 ਉਮੀਦਵਾਰ ਪੁਰਸ਼ ਹਨ। ਇਹ ਜਾਣਕਾਰੀ ਵੀਰਵਾਰ ਨੂੰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਉਮੀਦਵਾਰਾਂ ਵਿੱਚੋਂ 9 ਉਮੀਦਵਾਰ 25 ਸਾਲ ਦੀ ਉਮਰ ਦੇ ਹਨ ਅਤੇ 6 ਉਮੀਦਵਾਰ 80 ਸਾਲ ਤੋਂ ਵੱਧ ਉਮਰ ਦੇ ਹਨ, ਜਿਨ੍ਹਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ (83 ਨੰਬਰ) ਤੋਂ ਸਭ ਤੋਂ ਵਡੇਰੀ ਉਮਰ (94 ਸਾਲ) ਦੇ ਉਮੀਦਵਾਰ ਚੋਣ ਲੜ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਰਾਜ ਵਿੱਚ ਕੁੱਲ 21499804 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚੋਂ 11298081 ਪੁਰਸ਼, 10200996 ਇਸਤਰੀਆਂ, 727 ਟਰਾਂਸਜੈਂਡਰ , 158341 ਦਿਵਿਆਂਗ ਵੋਟਰ, 109624 ਸਰਵਿਸ ਵੋਟਰ, 1608 ਪਰਵਾਸੀ ਵੋਟਰ ਅਤੇ 80 ਸਾਲ ਤੋਂ ਵੱਧ ਉਮਰ ਦੇ 509205 ਵੋਟਰ ਹਨ। ਉਨ੍ਹਾਂ ਦੱਸਿਆ ਕਿ 14684 ਪੋਲਿੰਗ ਸਥਾਨਾਂ `ਤੇ 24740 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 1051 ਪੋਲਿੰਗ ਸਥਾਨਾਂ `ਤੇ ਸਥਿਤ 2013 ਪੋਲਿੰਗ ਸਟੇਸ਼ਨਾਂ ਦੀ ਪਛਾਣ ਨਾਜ਼ੁਕ ਪੋਲਿੰਗ ਸਟੇਸ਼ਨਾ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਸਾਰੇ ਪੋਲਿੰਗ ਬੂਥਾਂ ਨੂੰ ਵੈਬਕਾਸਟਿੰਗ ਅਧੀਨ ਕਵਰ ਕੀਤਾ ਜਾਵੇਗਾ। 

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 20 ਫਰਵਰੀ, 2022 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ, 2022 ਵੀਰਵਾਰ ਨੂੰ ਹੋਵੇਗੀ। ਇਸ ਵਾਰ ਪੰਜਾਬ ਵਿਚ ਵੱਖਰੇ ਹੀ ਸਿਆਸੀ ਸਮੀਕਰਣ ਬਣ ਰਹੇ ਹਨ। ਸੱਤਾ ਧਿਰ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਅਤੇ ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਂਡਸਾ ਅਤੇ ਭਾਜਪਾ ਮਿਲਕੇ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਤੇ ਚੋਣ ਲੜਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਇਆ ਬਾਹਰ, ਮਿਲੀ 20 ਦਿਨਾਂ ਦੀ ਪੈਰੋਲ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਇਆ ਬਾਹਰ, ਮਿਲੀ 20 ਦਿਨਾਂ ਦੀ ਪੈਰੋਲ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਇਆ ਬਾਹਰ, ਮਿਲੀ 20 ਦਿਨਾਂ ਦੀ ਪੈਰੋਲ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਇਆ ਬਾਹਰ, ਮਿਲੀ 20 ਦਿਨਾਂ ਦੀ ਪੈਰੋਲ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
Sex ਤੋਂ ਬਾਅਦ ਜ਼ਿਆਦਾ ਬਲੀਡਿੰਗ ਹੋਣ ਨਾਲ 23 ਸਾਲਾ ਕੁੜੀ ਦੀ ਮੌਤ, ਆਖਿਰ ਕਿਉਂ ਹੁੰਦੀ ਆਹ ਪਰੇਸ਼ਾਨੀ? ਜਾਣੋ ਪੂਰਾ ਮਾਮਲਾ
Sex ਤੋਂ ਬਾਅਦ ਜ਼ਿਆਦਾ ਬਲੀਡਿੰਗ ਹੋਣ ਨਾਲ 23 ਸਾਲਾ ਕੁੜੀ ਦੀ ਮੌਤ, ਆਖਿਰ ਕਿਉਂ ਹੁੰਦੀ ਆਹ ਪਰੇਸ਼ਾਨੀ? ਜਾਣੋ ਪੂਰਾ ਮਾਮਲਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-10-2024)
ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Diwali Offer: ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Embed widget