Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
ਗਠਜੋੜ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲਿਆਏਗਾ ਅਤੇ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਮੁੜ ਸ਼ੁਰੂ ਕਰੇਗਾ। ਆਪਣੇ ਹਲਕੇ ਜਲਾਲਾਬਾਦ 'ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਗਠਜੋੜ 80 ਤੋਂ ਵੱਧ ਸੀਟਾਂ ਜਿੱਤੇਗਾ।

Background
ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਬਸਪਾ ਗਠਜੋੜ ਜਿੱਤ ਲਈ ਪੂਰੀ ਤਰ੍ਹਾਂ ਤਿਆਰ ਹੈ। ਗਠਜੋੜ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲਿਆਏਗਾ ਅਤੇ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਮੁੜ ਸ਼ੁਰੂ ਕਰੇਗਾ। ਆਪਣੇ ਹਲਕੇ ਜਲਾਲਾਬਾਦ 'ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਗਠਜੋੜ 80 ਤੋਂ ਵੱਧ ਸੀਟਾਂ ਜਿੱਤੇਗਾ।
ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ ਅੱਜ CM ਚੰਨੀ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ
ਬਰਨਾਲਾ ਦੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਵਿੱਚ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਦਰਮਿਆਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਖੁਦ ਭਗਵੰਤ ਮਾਨ ਨੂੰ ਹਰਾਉਣਾ ਚਾਹੁੰਦਾ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੇ ਅੱਜ ਵੀ ਆਪਣੇ ਹਲਕਾਂ ਦੇ ਪਿੰਡਾਂ ਵਿਚ ਚੋਣ ਜਲਸਿਆਂ ਨੂੰ ਸਬੋਧਨ ਕੀਤਾ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੇ ਅੱਜ ਵੀ ਆਪਣੇ ਹਲਕਾਂ ਦੇ ਪਿੰਡਾਂ ਵਿਚ ਵੀ ਚੋਣ ਜਲਸਿਆਂ ਨੂੰ ਸਬੋਧਨ ਕੀਤਾ ਅਤੇ ਕਿਹਾ ਸਿਰਫ ਅਕਾਲੀ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਪੰਜਾਬ ਦੀਆਂ ਦੁਸ਼ਮਣ ਪਾਰਟੀਆਂ ਹਨ ਉਣਾ ਬੀਜੇਪੀ ਗਠਜੋੜ ਵਲੋਂ ਜਾਰੀ ਕੀਤੇ ਚੋਣ ਮੈਨੀਫੈਸਟੋ ਤੇ ਵੀ ਸਵਾਲ ਉਠਾਏ ਕਿਹਾ ਕਿ ਰੁਪਏ ਖਰਚਣ ਦੀ ਬਜਾਏ ਸੁਬੇ ਦੀ ਰਾਜਨਧਾਨੀ ਦੇਣ ਦੀ ਗੱਲ ਕਰੋ ਅਤੇ ਵੱਡੇ ਮਸਲੇ ਰੱਖੋ।




















