Punjab Assembly Elections Live Updates: ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

ਗਠਜੋੜ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲਿਆਏਗਾ ਅਤੇ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਮੁੜ ਸ਼ੁਰੂ ਕਰੇਗਾ। ਆਪਣੇ ਹਲਕੇ ਜਲਾਲਾਬਾਦ 'ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਗਠਜੋੜ 80 ਤੋਂ ਵੱਧ ਸੀਟਾਂ ਜਿੱਤੇਗਾ।

ਰਵਨੀਤ ਕੌਰ Last Updated: 13 Feb 2022 07:13 AM
ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ ਅੱਜ CM ਚੰਨੀ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ

ਬਰਨਾਲਾ ਦੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਵਿੱਚ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਦਰਮਿਆਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਖੁਦ ਭਗਵੰਤ ਮਾਨ ਨੂੰ ਹਰਾਉਣਾ ਚਾਹੁੰਦਾ ਹੈ। 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੇ ਅੱਜ ਵੀ ਆਪਣੇ ਹਲਕਾਂ ਦੇ ਪਿੰਡਾਂ ਵਿਚ ਚੋਣ ਜਲਸਿਆਂ ਨੂੰ ਸਬੋਧਨ  ਕੀਤਾ


ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੇ ਅੱਜ ਵੀ ਆਪਣੇ ਹਲਕਾਂ ਦੇ ਪਿੰਡਾਂ ਵਿਚ ਵੀ ਚੋਣ ਜਲਸਿਆਂ ਨੂੰ ਸਬੋਧਨ ਕੀਤਾ ਅਤੇ ਕਿਹਾ ਸਿਰਫ ਅਕਾਲੀ ਨੂੰ ਛੱਡ ਕੇ  ਬਾਕੀ ਸਾਰੀਆਂ ਪਾਰਟੀਆਂ ਪੰਜਾਬ ਦੀਆਂ ਦੁਸ਼ਮਣ ਪਾਰਟੀਆਂ ਹਨ ਉਣਾ ਬੀਜੇਪੀ ਗਠਜੋੜ ਵਲੋਂ ਜਾਰੀ ਕੀਤੇ ਚੋਣ ਮੈਨੀਫੈਸਟੋ ਤੇ ਵੀ ਸਵਾਲ ਉਠਾਏ  ਕਿਹਾ ਕਿ ਰੁਪਏ ਖਰਚਣ ਦੀ ਬਜਾਏ ਸੁਬੇ ਦੀ ਰਾਜਨਧਾਨੀ ਦੇਣ ਦੀ ਗੱਲ ਕਰੋ ਅਤੇ ਵੱਡੇ ਮਸਲੇ ਰੱਖੋ।

ਅੰਮ੍ਰਿਤਸਰ ਪੂਰਬੀ 'ਚ ਨਵਜੋਤ ਸਿੱਧੂ ਨੂੰ ਵੱਡਾ ਝਟਕਾ : 2 ਵਾਰ ਐਮ.ਸੀ ਅਜੀਤ ਸਿੰਘ ਪਰਿਵਾਰ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਲ

ਅੰਮ੍ਰਿਤਸਰ ਪੂਰਬੀ ਹਲਕੇ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਲੱਗਾ ,ਜਦੋਂ ਉਹਨਾਂ ਦੇ ਕਰੀਬੀ ਸਾਥੀ ਤੇ ਦੋ ਵਾਰ ਐਮ ਸੀ ਰਹੇ ਅਜੀਤ ਸਿੰਘ ਪਰਿਵਾਰ ਸਮੇਤ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਵਾਰਡ ਨੰਬਰ 45 ਵਿਚ ਬਿਕਰਮ ਸਿੰਘ ਮਜੀਠੀਆ ਨੇ ਸਾਬਕਾ ਕੌਂਸਲਰ ਅਜੀਤ ਸਿੰਘ ਤੇ ਉਹਨਾਂ ਦੀ ਪਤਨੀ ਹਰਜੀਤ ਕੌਰ ਤੇ ਸਮਰਥਕਾਂ ਨੁੰ ਅਕਾਲੀ ਦਲ ਵਿਚ ਸ਼ਾਮਲ ਕੀਤਾ ਤੇ ਸਿਰੋਪਾਓ ਪਾ ਦੇ ਕੇ ਸਨਮਾਨਤ ਕੀਤਾ। 

ਮਜੀਠਿਆ ਨੇ ਪ੍ਰਚਾਰ ਦੌਰਾਨ ਰਸਤਾ ਰੋਕੇ ਜਾਣ 'ਤੇ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ

 ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਉਹ ਅੰਮ੍ਰਿਤਸਰ ਪੂਰਬੀ ਹਲਕੇ ਵਿਚ ਆਪਣੇ ਸਮਰਥਕਾਂ ਨੂੰ ਸੜਕਾਂ ਰੋਕਣ ਲਈ ਭੜਕਾਉਣ ’ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਖਿਲਾਫ ਕਾਰਵਾਈ ਕਰੇ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਧੂ ਦੇ ਸਮਰਥਕ ਤੇ ਸਥਾਨਕ ਕੌਂਸਲਰ ਬੱਬਾ ਬੇਕਰੀਵਾਲ ਨੇ ਉਹ ਸੜਕ ਅੱਜ ਗੱਡੀਆਂ ਲਗਾ ਕੇ ਰੋਕ ਦਿੱਤੀ ,ਜਿਸ ਰਾਹੀਂ ਉਹ ਸਾਬਕਾ ਕਾਂਗਰਸੀ ਕੌਂਸਲਰ ਅਜੀਤ ਸਿੰਘ ਦੇ ਘਰ ਪਹੁੰਚੇ ਸਨ ,ਜੋ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋਏ। 

Punjab Election 2022: ਸਿੱਧੂ ਦੀ ਨਾਰਾਜ਼ਗੀ ਜੱਗ ਜਾਹਿਰ, ਪ੍ਰਿੰਯਕਾ ਸਾਹਮਣੇ ਸਟੇਜ 'ਤੇ ਬੋਲਣ ਤੋਂ ਕੀਤਾ ਇਨਕਾਰ, ਵੇਖੋ ਵੀਡੀਓ





Punjab Election 2022: ਢੀਂਡਸਾ ਅਤੇ ਕੈਪਟਨ ਨੇ ਭਾਜਪਾ ਨਾਲ ਸਮਝੌਤਾ ਕਰਕੇ ਦਿੱਤਾ ਕਿਸਾਨ ਵਿਰੋਧੀ ਹੋਣ ਦਾ ਸਬੂਤ-ਸੁਖਬੀਰ ਬਾਦਲ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਸ਼ਹਿਰ ਮੂਨਕ ਵਿਖੇ ਪੁੱਜੇ ਸਨ। ਇੱਥੇ ਆਯੋਜਿਤ ਰੈਲੀ 'ਚ ਸੁਖਬੀਰ ਬਾਦਲ ਨੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਬਹੁਤ ਵਧੀਆ ਗਠਜੋੜ ਹੈ। 

Punjab Election: AAP ਦਾ ਵੱਡਾ ਦਾਅਵਾ, ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਹਾਰ ਰਹੇ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਹਾਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਅਸੀਂ ਤਿੰਨ ਵਾਰ ਸਰਵੇਖਣ ਕਰਵਾ ਚੁੱਕੇ ਹਾਂ। ਤਿੰਨੋਂ ਸਰਵੇਖਣਾਂ ਵਿੱਚ ਆਮ ਆਦਮੀ ਪਾਰਟੀ ਦੋਵਾਂ ਥਾਵਾਂ ’ਤੇ ਬਹੁਤ ਮੋਹਰੀ ਰਹੀ। ਸਰਵੇ ਮੁਤਾਬਕ ਚਮਕੌਰ ਸਾਹਿਬ ਵਿੱਚ ਚੰਨੀ ਨੂੰ 35 ਫ਼ੀਸਦੀ ਲੋਕਾਂ ਨੇ ਪਸੰਦ ਕੀਤਾ ਅਤੇ ਆਮ ਆਦਮੀ ਪਾਰਟੀ ਨੂੰ 52 ਫੀਸਦੀ ਲੋਕਾਂ ਨੇ ਚੁਣਿਆ। ਦੂਜੇ ਪਾਸੇ ਚੰਨੀ ਦੀ ਦੂਜੀ ਸੀਟ ਭਦੌੜ 'ਚ 'ਆਪ' ਉਮੀਦਵਾਰ ਨੂੰ 48 ਫੀਸਦੀ ਲੋਕਾਂ ਨੇ ਪਸੰਦ ਕੀਤਾ ਜਦਕਿ ਚੰਨੀ ਨੂੰ ਸਿਰਫ 30 ਫੀਸਦੀ ਲੋਕਾਂ ਨੇ ਪਸੰਦ ਕੀਤਾ।

Punjab Election 2022: ਅਮਿਤ ਸ਼ਾਹ ਦਾ ਕਾਂਗਰਸ 'ਤੇ ਆਰੋਪ, ਸਿੱਖ ਦੰਗਿਆ ਦੇ ਕਾਤਲਾਂ ਨੂੰ ਫੜ੍ਹਨ ਲਈ ਕੁਝ ਨਹੀਂ ਕੀਤਾ

Punjab Assembly Election 2022: ਪੰਜਾਬ 'ਚ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ। ਇਸ ਦੌਰਾਨ ਭਾਜਪਾ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਪਟਿਆਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਕੇਂਦਰੀ ਮੰਤਰੀ ਨੇ ਰੈਲੀ ਦੌਰਾਨ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਪੰਜਾਬ ਦੀ ਸੁਰੱਖਿਆ 'ਤੇ ਵੀ ਸਵਾਲ ਖੜ੍ਹੇ ਕੀਤੇ।

Punjab Election 2022 : CM ਚੰਨੀ ਦਾ ਐਲਾਨ- ਕਾਂਗਰਸ ਦੀ ਸਰਕਾਰ ਬਣੀ ਤਾਂ ਹਰ ਸਾਲ ਦੇਵਾਂਗੇ 8 ਮੁਫ਼ਤ ਗੈਸ ਸਿਲੰਡਰ, ਔਰਤਾਂ ਨੂੰ ਹਰ ਮਹੀਨੇ 1100 ਰੁਪਏ

Punjab Assembly Election 2022 : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਸੱਤਾਧਾਰੀ ਕਾਂਗਰਸ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਲੋਕ-ਲੁਭਾਊ ਵਾਅਦੇ ਕਰਨ ਵਿੱਚ ਰੁੱਝੀਆਂ ਹੋਈਆਂ ਹਨ। ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਵਾਅਦੇ ਅਤੇ ਜਵਾਬੀ ਦੋਸ਼ ਲਾਏ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  (Charanjit Singh Channi) ਨੇ ਕਾਂਗਰਸ ਸਰਕਾਰ ਆਉਣ 'ਤੇ ਲੋਕਾਂ ਨੂੰ ਮੁਫ਼ਤ ਗੈਸ ਸਿਲੰਡਰ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਹੈ ਕਿ ਗਰੀਬ ਅਤੇ ਲੋੜਵੰਦ ਔਰਤਾਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਆਰਥਿਕ ਮਦਦ ਵੀ ਦਿੱਤੀ ਜਾਵੇਗੀ।

ਸਿਸੋਦੀਆ ਨੇ ਦਾਖਾਂ ਅਤੇ ਰਾਏਕੋਟ ਤੋਂ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਪ੍ਰਚਾਰ

ਮਨੀਸ਼ ਸਿਸੋਦੀਆ ਨੇ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਰਾਏਕੋਟ ਤੋਂ ਪਾਰਟੀ ਦੇ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਅਤੇ ਹਲਕਾ ਦਾਖਾਂ ਤੋਂ ਉਮੀਦਵਾਰ ਕੇ.ਐਨ.ਐਸ.  ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਉਂਦੇ ਹੋਏ   ਸਿਸੋਦੀਆ ਨੇ ਪਾਰਟੀ ਦੇ ਦੋਵੇਂ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

'ਆਪ' ਦੀ ਸਰਕਾਰ ਗੁਰੂ ਕੀ ਨਗਰੀ ਸਮੇਤ ਸਰਹੱਦੀ ਜ਼ਿਲੇ ਵਿੱਚ ਉਦਯੋਗਾਂ ਦਾ ਕਰੇਗੀ ਵਿਕਾਸ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਗੁਰੂ ਕੀ ਨਗਰੀ ਵਿੱਚ ਪਾਰਟੀ ਦੇ ਉਮੀਦਵਾਰਾਂ ਡਾ. ਜੀਵਨਜੋਤ ਕੌਰ, ਡਾ. ਜਸਬੀਰ ਸਿੰਘ, ਡਾ. ਅਜੇ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ (ਆਈ.ਪੀ.ਐਸ) ਲਈ ਚੋਣ ਪ੍ਰਚਾਰ ਕੀਤਾ। ਆਪਣੇ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀੰ ਕਿ 2022 ਦੀਆਂ ਚੋਣਾਂ ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਦੀ ਲੁੱਟ ਖਸੁੱਟ ਤੋਂ ਬਚਾਉਣ ਦਾ ਇੱਕ ਸੁਨਿਹਰੀ ਮੌਕਾ ਹੈ।


 

ਅਮਿਤ ਸ਼ਾਹ ਨੇ ਭਖਾਇਆ ਪੰਜਾਬ ਦਾ ਚੋਣ ਮਾਹੌਲ

ਲੁਧਿਆਣਾ: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਚੋਣਾਵੀ ਮਾਹੌਲ ਨੂੰ ਭਖਾਉਣ ਲਈ ਪੰਜਾਬ 'ਚ ਰੈਲੀਆਂ ਕਰਨ ਪਹੁੰਚੇ। ਲੁਧਿਆਣਾ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਸ਼ਾ ਖ਼ਤਨ ਕਰਨ ਤੇ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਦੇ ਮੁੱਦੇ 'ਤੇ ਭਾਜਪਾ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਚੰਨੀ ਜਾਂ ਕੇਜਰੀਵਾਲ ਤੋਂ ਪੰਜਾਬ ਨਹੀਂ ਸਾਂਭਿਆ ਜਾਵੇਗਾ। ਭਾਜਪਾ ਦੇ ਲਈ ਅੱਜ ਚੋਣ ਪ੍ਰਚਾਰ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ਦਰੇਸੀ ਗਰਾਊਂਡ ਪਹੁੰਚੇ ਜਿਥੇ ਉਨ੍ਹਾਂ ਨੇ ਇਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਅਮਿਤ ਸ਼ਾਹ ਨੇ ਜ਼ਿਆਦਾਤਰ ਨਸ਼ੇ ਦੇ ਮੁੱਦੇ 'ਤੇ, ਸੁਰੱਖਿਆ ਦੇ ਮੁੱਦੇ 'ਤੇ ਤੇ ਧਰਮ ਪਰਿਵਰਤਨ ਦੇ ਮੁੱਦੇ 'ਤੇ ਆਪਣਾ ਭਾਸ਼ਣ ਕੇਂਦਰਿਤ ਰੱਖਿਆ। ਸ਼ਾਹ ਨੇ ਕਿਹਾ ਕਿ ਭਾਜਪਾ ਵੱਲੋਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਗਿਆ।

ਪਟਿਆਲਾ 'ਚ ਅਮਿਤ ਸ਼ਾਹ ਦੀ ਰੈਲੀ ਦਾ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਪੰਜਾਬ 'ਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਕਿਸਾਨਾਂ ਨੇ ਵਿਰੋਧ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਪਟਿਆਲਾ 'ਚ ਅਮਿਤ ਸ਼ਾਹ ਦੀ ਰੈਲੀ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। 


ਕਿਸਾਨਾਂ ਨੇ ਕਿਹਾ ਜਦੋਂ ਤੱਕ ਉਨ੍ਹਾਂ ਨਾਲ ਕੀਤ ਵਾਅਦੇ ਪੂਰੇ ਨਹੀਂ ਹੁੰਦੇ ਉਦੋਂ ਤੱਕ ਬੀਜੇਪੀ ਦਾ ਕੋਈ ਵੀ ਲੀਡਰ ਪੰਜਾਬ 'ਚ ਦਾਖਲ ਹੋਣ ਨਹੀਂ ਦਿੱਤਾ ਜਾਏਗਾ। ਕਿਸਾਨਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਜਾਏਗਾ। ਪੁਲਿਸ ਨੇ ਬੈਰੀਕੇਡ ਨਾਲ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਪ੍ਰਿਅੰਕਾ ਗਾਂਧੀ ਪੰਜਾਬ ਦੀ ਨੂੰਹ, ਕੋਟਕਪੂਰਾ ਰੈਲੀ 'ਚ ਬੋਲੀ

ਕੋਟਕਪੂਰਾ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਚੋਣ ਪ੍ਰਚਾਰ ਲਈ ਪੰਜਾਬ ਪਹੁੰਚੇ ਹਨ। ਉਨ੍ਹਾਂ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਪਣਾ ਰਿਸ਼ਤਾ ਪੰਜਾਬ ਨਾਲ ਜੋੜਦਿਆਂ ਕਿਹਾ ਕਿ ਉਹ ਪੰਜਾਬ ਦੀ ਨੂੰਹ ਹਨ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਮੈਂ ਪੰਜਾਬੀ ਪਰਿਵਾਰ ਵਿੱਚ ਵਿਆਹੀ ਹਾਂ। ਇਸ ਲਈ ਮੇਰੇ ਬੱਚਿਆਂ ਵਿੱਚ ਪੰਜਾਬੀ ਖੂਨ ਹੈ। ਇਸ ਦੌਰਾਨ ਪ੍ਰਿਅੰਕਾ ਗਾਂਧੀ ਨੇ 'ਆਪ' ਦੇ ਦਿੱਲੀ ਮਾਡਲ 'ਤੇ ਸਵਾਲ ਚੁੱਕੇ।

ਕੇਜਰੀਵਾਲ ਦਾ ਵੱਡਾ ਦਾਅਵਾ, ਚਰਨਜੀਤ ਚੰਨੀ ਦੋਵੇਂ ਸੀਟਾਂ ਤੋਂ ਹਾਰ ਰਹੇ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਸਰਵੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੋਵੇਂ ਸੀਟਾਂ ਤੋਂ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ। ਉਹ ਭਦੌੜ ਤੇ ਚਮਕੌਰ ਸਾਹਿਬ ਤੋਂ ਬੁਰੀ ਤਰ੍ਹਾਂ ਹਾਰ ਰਹੇ ਹਨ। ਚਮਕੌਰ ਸਾਹਿਬ 'ਚ ਆਪ 52 ਫੀਸਦੀ ਹੈ ਤੇ ਭਦੌੜ 'ਚ 48 ਫੀਸਦੀ ਆਪ ਹੈ। ਜਦ ਉਹ ਵਿਧਾਇਕ ਹੀ ਨਹੀਂ ਬਣਨਗੇ ਤਾਂ ਸੀਐਮ ਨਹੀਂ ਬਣਨਗੇ। ਅੱਜ ਅਰਵਿੰਦ ਕੇਜਰੀਵਾਲ ਤੇ ਪੰਜਾਬ ਇਕਾਲੀ ਦੇ ਪ੍ਰਧਾਨ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਉੱਪਰ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਪੰਜਾਬ ਕੀ ਚਲਾਏਗੀ ਜੋ ਖੁਦ ਇਕੱਠਾ ਹੋ ਕੇ ਨਹੀਂ ਚੱਲ ਸਕਦੀ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਸਰਕਸ ਬਣ ਗਈ ਹੈ। ਕਾਂਗਰਸ ਦੇ ਲੀਡਰਆਂ ਵਿਚਾਲੇ ਆਪਸੀ ਲੜਾਈਆਂ ਹੋ ਰਹੀਆਂ ਹਨ। 

ਪੀਐਮ ਮੋਦੀ ਦਾ ਪੰਜਾਬ ਪਲਾਨ, ਕਿਸਾਨਾਂ ਦੀ ਨਾਰਾਜ਼ਗੀ ਵਿਚਾਲੇ ਬੀਜੇਪੀ ਨੇ ਘੜੀ ਇਹ ਯੋਜਨਾ

ਵਿਧਾਨਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹਨ ਅਤੇ ਭਾਜਪਾ ਦੀਆਂ ਨਜ਼ਰਾਂ ਵੀ ਹੁਣ ਪੰਜਾਬ 'ਤੇ ਹਨ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਭਾਜਪਾ ਉਮੀਦਵਾਰਾਂ ਲਈ ਜਨਤਕ ਮੀਟਿੰਗ ਕਰਨ ਜਾ ਰਹੇ ਹਨ। ਇੱਕ ਪਾਸੇ ਭਾਜਪਾ ਦੀ ਤਿਆਰੀ ਹੈ ਅਤੇ ਦੂਜੇ ਪਾਸੇ ਕਿਸਾਨਾਂ ਦੀ ਧਮਕੀ ਵੀ ਹੈ। ਪੰਜਾਬ ਵਿੱਚ ਵੋਟਾਂ ਹਾਸਲ ਕਰਨ ਲਈ ਭਾਜਪਾ ਨੇ ਪੀਐਮ ਮੋਦੀ ਦੀਆਂ ਤਿੰਨ ਰੈਲੀਆਂ ਦੀ ਯੋਜਨਾ ਬਣਾਈ ਹੈ। ਜਾਣੋ ਕਦੋਂ ਹੋਣਗੀਆਂ ਇਹ ਰੈਲੀਆਂ। ਕਿਸਾਨ ਜਥੇਬੰਦੀਆਂ ਦੇ ਵਿਰੋਧ ਕਾਰਨ ਪੀਐੱਮ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਨਹੀਂ ਹੋ ਸਕੇ।

ਅਮਿਤ ਸ਼ਾਹ ਸਣੇ ਇਹ ਲੀਡਰ ਪੰਜਾਬ 'ਚ ਭਖਾਉਣਗੇ ਚੋਣ ਅਖਾੜਾ

 Punjab Elections 2022 ਵੋਟਾਂ ਤੋਂ ਪਹਿਲਾਂ ਪੰਜਾਬ ਦਾ ਸਿਆਸਤ ਭਖਦੀ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਪੰਜਾਬ ਬੀਜੇਪੀ ਗਠਜੋੜ ਲਈ ਪ੍ਰਚਾਰ ਕਰਨਗੇ। ਉਹ ਅੱਜ ਪਟਿਆਲਾ, ਲੁਧਿਆਣਾ ਤੇ ਅੰਮ੍ਰਿਤਸਰ 'ਚ ਉਮੀਦਵਾਰਾਂ ਲਈ ਵੋਟਾਂ ਮੰਗਣਗੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੀ ਨਾਲ ਮੌਜੂਦ ਰਹਿਣਗੇ।

ਪਿਛੋਕੜ

ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਬਸਪਾ ਗਠਜੋੜ ਜਿੱਤ ਲਈ ਪੂਰੀ ਤਰ੍ਹਾਂ ਤਿਆਰ ਹੈ। ਗਠਜੋੜ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲਿਆਏਗਾ ਅਤੇ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਮੁੜ ਸ਼ੁਰੂ ਕਰੇਗਾ। ਆਪਣੇ ਹਲਕੇ ਜਲਾਲਾਬਾਦ 'ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਗਠਜੋੜ 80 ਤੋਂ ਵੱਧ ਸੀਟਾਂ ਜਿੱਤੇਗਾ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.