Punjab Assembly Elections Live Updates: 117 ਵਿਧਾਨ ਸਭਾ ਸੀਟਾਂ 'ਤੇ ਸ਼ਾਮ 5 ਵਜੇ ਤੱਕ 63.44% ਵੋਟਿੰਗ, ਬਾਅਦ ਦੁਪਹਿਰ ਖੁੱਲ੍ਹ ਕੇ ਨਿਕਲੇ ਲੋਕ
ਮੁੱਖ ਚੋਣ ਅਧਿਕਾਰੀ (CEO) ਪੰਜਾਬ ਦੇ ਦਫ਼ਤਰ ਪੰਜਾਬ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਤ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।
LIVE
Background
ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਚੋਣ ਅਧਿਕਾਰੀ (CEO) ਪੰਜਾਬ ਦੇ ਦਫ਼ਤਰ ਪੰਜਾਬ ਵੱਲੋਂ ਚੋਣਾਂ ਲਈ ਪੁਖ਼ਤਾ ਬੰਦੋਬਤ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 21499804 ਵੋਟਰ ਹਨ ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਡਾ: ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14684 ਥਾਵਾਂ `ਤੇ 24689 ਪੋਲਿੰਗ ਸਟੇਸ਼ਨ ਅਤੇ 51 ਆਗਜ਼ੀਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।
ਜਿਨ੍ਹਾਂ ਵਿੱਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਵਜੋਂ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 28328 ਬੈਲਟ ਯੂਨਿਟ ਅਤੇ 24740 ਈਵੀਐਮ-ਵੀਵੀਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਲ 6 ਵਿਧਾਨ ਸਭਾ ਹਲਕੇ -- 52-ਖਰੜ, 59-ਸਾਹਨੇਵਾਲ, 61-ਲੁਧਿਆਣਾ ਦੱਖਣੀ, 67-ਪਾਇਲ, 110-ਪਟਿਆਲਾ ਦਿਹਾਤੀ ਅਤੇ 115-ਪਟਿਆਲਾ ਵਿਖੇ ਦੋ-ਦੋ ਬੈਲਟ ਯੂਨਿਟ ਹਨ।
Punjab Assembly Poll 2022 Live : 78 ਫ਼ੀਸਦ ਪੋਲਿੰਗ ਨਾਲ ਸੂਬੇ 'ਚ ਦੂਜੇ ਨੰਬਰ 'ਤੇ ਰਿਹਾ ਜ਼ਿਲ੍ਹਾ ਮੁਕਤਸਰ
16ਵੀਂ ਵਿਧਾਨ ਸਭਾ ਦੇ ਗਠਨ ਲਈ ਕੁੱਲ 117 ਵਿਧਾਇਕਾਂ 'ਚੋਂ ਮੁਕਤਸਰ ਦੇ 4 ਵਿਧਾਨ ਸਭਾ ਹਲਕਿਆਂ (ਮੁਕਤਸਰ, ਗਿੱਦੜਬਾਹਾ, ਲੰਬੀ, ਮਲੋਟ) ਤੋਂ 4 ਵਿਧਾਇਕਾਂ ਦੀ ਚੋਣ ਲਈ ਬਣਾਏ ਗਏ 752 ਪੋਲਿੰਗ ਬੁੱਥਾਂ 'ਤੇ ਵੋਟਾਂ ਰਾਹੀਂ ਕੀਤੀ ਗਈ ਚੋਣ ਪ੍ਰਕਿਰਿਆ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਪੂਰੇ ਅਮਨ ਅਮਾਨ ਨਾਲ ਨਿਬੜੀ।
Punjab Election 2022 LIVE: ਜਲੰਧਰ 'ਚ ਸ਼ਾਮ 6 ਵਜੇ ਤੱਕ 61.6 % ਵੋਟਿੰਗ
ਜਲੰਧਰ 'ਚ ਸ਼ਾਮ 6 ਵਜੇ ਤੱਕ ਵੋਟਿੰਗ
- ਆਦਮਪੁਰ—-62.8%
- ਜਲੰਧਰ ਛਾਉਣੀ-58.3%
- ਜਲੰਧਰ ਕੇਂਦਰੀ-56.6%
- ਜਲੰਧਰ ਉੱਤਰੀ-60.5%
- ਜਲੰਧਰ ਪੱਛਮੀ-61.9%
- ਕਰਤਾਰਪੁਰ-61.2%
- ਨਕੋਦਰ-64.1%
- ਫਿਲੌਰ-62.3%
- ਸ਼ਾਹਕੋਟ-66.4%
ਸੰਚਤ 61.6 %
Punjab Assembly Poll 2022 Live: ਪੰਜਾਬ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 27 ਮਾਰਚ ਨੂੰ ਹੋ ਰਿਹਾ ਹੈ ਖਤਮ
ਪੰਜਾਬ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 27 ਮਾਰਚ ਨੂੰ ਖਤਮ ਹੋ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਪੰਜਾਬ ਵਿੱਚ ਲੜਾਈ ਦੋ-ਪੱਖੀ ਨਹੀਂ ਸਗੋਂ ਚਾਰ ਵੱਡੀਆਂ ਸਿਆਸੀ ਪਾਰਟੀਆਂ ਵਿਚਾਲੇ ਬਣ ਗਈ ਹੈ। ਇਸ ਵਾਰ ਚੋਣ ਮੈਦਾਨ ਵਿੱਚ ਮੁੱਖ ਮੁਕਾਬਲਾ ਸੱਤਾਧਾਰੀ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਰਮਿਆਨ ਮੰਨਿਆ ਜਾ ਰਿਹਾ ਹੈ ਜਦਕਿ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵੀ ਚੌਥੀ ਸਿਆਸੀ ਪਾਰਟੀ ਵਜੋਂ ਮਜ਼ਬੂਤੀ ਨਾਲ ਮੈਦਾਨ ਵਿੱਚ ਹੈ।
Punjab Assembly Poll 2022 Live : EVM ਮਸ਼ੀਨਾਂ 'ਚ ਕੈਦ ਹੋਈ 1304 ਉਮੀਦਵਾਰਾਂ ਦੀ ਕਿਸਮਤ ,10 ਮਾਰਚ ਨੂੰ ਆਵੇਗਾ ਨਤੀਜਾ
ਚੋਣ ਕਮਿਸ਼ਨ ਮੁਤਾਬਕ ਸੂਬੇ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ 'ਤੇ ਕੁੱਲ 1304 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਅਤੇ ਹੁਣ ਇਨ੍ਹਾਂ ਸਾਰੇ ਉਮੀਦਵਾਰਾਂ ਦੀ ਕਿਸਮਤ EVM ਮਸ਼ੀਨ 'ਚ ਬੰਦ ਹੋ ਗਈ ਹੈ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਲਗਭਗ 2.14 ਕਰੋੜ ਵੋਟਰਾਂ ਨੇ 117 ਸੀਟਾਂ 'ਤੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ ਹੈ। ਉਮੀਦਵਾਰਾਂ ਵਿੱਚ 93 ਔਰਤਾਂ ਵੀ ਸ਼ਾਮਲ ਹਨ।
Punjab Assembly Poll 2022 Live: ਪੰਜ ਵਜੇ ਤੱਕ 63.44% ਵੋਟਿੰਗ ਹੋਈ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਸ਼ਾਮ 5 ਵਜੇ ਤੱਕ 63.44% ਫੀਸਦੀ ਮਤਦਾਨ ਦਰਜ ਕੀਤਾ ਗਿਆ।