Punjab Assembly Elections Result Live Update: ਪੰਜਾਬ 'ਚ ਜਿੱਤ ਤੋਂ ਬਾਅਦ 'ਆਪ' ਨੇ ਬੁਲਾਈ ਵਿਧਾਇਕ ਦਲ ਦੀ ਪਹਿਲੀ ਮੀਟਿੰਗ, ਭਗਵੰਤ ਮਾਨ ਚੁਣੇ ਗਏ ਵਿਧਾਇਕ ਦਲ ਦੇ ਨੇਤਾ
ਪੰਜਾਬ ਵਿੱਚ ਆਮ ਆਦਮੀ ਪਾਰਟੀ (AAP Party win seats) ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਚੋਂ 92 ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ।
LIVE
Background
Punjab Elections result : ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਭਵਿੱਖੀ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਆਪਣੇ ਸੰਗਰੂਰ ਘਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਪਾਰਟੀ ਆਗੂ ਰਾਘਵ ਚੱਢਾ ਵੀ ਉਨ੍ਹਾਂ ਦੇ ਨਾਲ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਨੇ ਪਾਰਟੀ ਦੇ ਹੱਕ ਵਿੱਚ ਇਤਿਹਾਸਕ ਫੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਉਹ ਭਲਕੇ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ ਅਤੇ ਅੱਜ ਰਾਜਪਾਲ ਨੂੰ ਮਿਲਣ ਲਈ ਸਮਾਂ ਮੰਗਣਗੇ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕੇਗੀ।
ਇਹ ਵੀ ਪੜ੍ਹੋ
ਪੰਜਾਬ ਵਿੱਚ ਆਮ ਆਦਮੀ ਪਾਰਟੀ (AAP Party win seats) ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਚੋਂ 92 ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਤੇ ਆਗੂਆਂ ਵਿੱਚ ਜਸ਼ਨ ਦਾ ਮਾਹੌਲ ਹੈ।
ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਿੱਤ ਨੂੰ ਯਾਦਗਾਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿੱਚ ਹੋਵੇਗਾ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੱਦਾ ਦੇਣ ਲਈ ਭਗਵੰਤ ਮਾਨ ਅੱਜ ਦਿੱਲੀ ਪਹੁੰਚ ਰਹੇ ਹਨ। ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦਾ ਚੇਲਾ ਹੈ। ਆਮ ਆਦਮੀ ਪਾਰਟੀ ਨੇ ਇੱਕ ਪੋਲ ਰਾਹੀਂ ਉਨ੍ਹਾਂ ਨੂੰ ਪੰਜਾਬ ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਸੀ।
14 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ
Punjab Election Live Update: ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਧਾਨ ਸਭਾ ਚੋਣਾਂ 'ਚ ਹੋਈ ਹਾਰ 'ਤੇ ਵਿਚਾਰ ਕਰੇਗਾ। ਇਸ ਦੇ ਲਈ ਪਾਰਟੀ ਨੇ 14 ਮਾਰਚ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ ਸਿਰਫ਼ ਤਿੰਨ ਸੀਟਾਂ ਹੀ ਜਿੱਤੀਆਂ ਹਨ। ਇਸ ਤੋਂ ਇਲਾਵਾ ਗਠਜੋੜ ਦੀ ਭਾਈਵਾਲ ਬਸਪਾ ਨੇ ਨਵਾਂਸ਼ਹਿਰ ਤੋਂ ਇੱਕ ਸੀਟ ਜਿੱਤੀ ਹੈ।
ਬਠਿੰਡਾ ਵਿਆਹ 'ਚ ਆਪ ਦੀ ਜਿੱਤ ਦਾ ਜਸ਼ਨ, ਡਾਂਸ ਫਲੌਰ 'ਤੇ ਝਾੜੂ ਨਾਲ ਭੰਗੜਾ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਬੰਪਰ ਜਿੱਤ ਦਾ ਖੁਮਾਰ ਆਮ ਲੋਕਾਂ ਦੇ ਸਿਰਾਂ 'ਤੇ ਚੜ੍ਹ ਕੇ ਬੋਲ ਰਿਹਾ ਹੈ। ਇਸ ਦਾ ਤਾਜ਼ਾ ਨਜ਼ਾਰਾ ਬਠਿੰਡਾ 'ਚ ਇੱਕ ਵਿਆਹ ਸਮਾਗਮ ਦੌਰਾਨ ਵੇਖਣ ਨੂੰ ਮਿਲਿਆ ਜਦੋਂ ਡੀਜੇ ’ਤੇ ਡਾਂਸ ਦੌਰਾਨ ਫਰਸ਼ 'ਤੇ ਬੈਠੇ ਸਾਰੇ ਲੋਕ ਹੱਥਾਂ 'ਚ ਝਾੜੂ ਲੈ ਕੇ ਨੱਚਣ ਲੱਗ ਗਏ। ਉਥੇ ਮੌਜੂਦ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਨੇ ਵੀ ਵੋਟ ਆਮ ਆਦਮੀ ਪਾਰਟੀ ਨੂੰ ਪਾਈ ਹੈ, ਉਹ ਫਲੌਰ 'ਤੇ ਨੱਚਣ ਲਈ ਆਉਣ।
ਆਪ ਨੂੰ ਰਾਜ ਸਭਾ ਲਈ ਆਉਣ ਵਾਲੀਆਂ ਚੋਣਾਂ 'ਚ ਫਾਇਦਾ
Punjab Rajya Sabha 2022: ਪੰਜਾਬ ਚੋਣਾਂ ਵਿੱਚ ਸ਼ਾਨਦਾਰ ਜਿੱਤ ਨਾਲ ਆਮ ਆਦਮੀ ਪਾਰਟੀ (AAP) ਨੂੰ ਰਾਜ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਫਾਇਦਾ ਮਿਲਣ ਵਾਲਾ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਕਾਂਗਰਸ ਨੂੰ ਵੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਿੱਖਾਂ ਦੀ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵੀ ਮੈਂਬਰ ਰਾਜ ਸਭਾ ਵਿੱਚ ਨਹੀਂ ਜਾਵੇਗਾ। ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ਲਈ ਚੋਣਾਂ ਦਾ ਐਲਾਨ ਹੋ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਇਹ ਸਾਰੀਆਂ ਸੀਟਾਂ ਜਿੱਤ ਸਕਦੀ ਹੈ। ਇਸ ਨਾਲ ਉਪਰਲੇ ਸਦਨ 'ਚ 'ਆਪ' ਦੇ ਮੈਂਬਰਾਂ ਦੀ ਗਿਣਤੀ ਅੱਠ ਹੋ ਸਕਦੀ ਹੈ।
Punjab Congress: ਪੰਜਾਬ ਕਾਂਗਰਸ 'ਚ ਕਲੇਸ਼ ਨੇ ਫਿਰ ਲਈ ਥਾਂ
Punjab Election: ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਕਾਂਗਰਸ ਪਾਰਟੀ ਦੀ ਅੰਦਰੂਨੀ ਫੁੱਟ ਇੱਕ ਵਾਰ ਫਿਰ ਜੱਗ ਜ਼ਾਹਰ ਹੋਣ ਲੱਗੀ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਵਿੱਚ ਨੈਤਿਕਤਾ ਹੁੰਦੀ ਤਾਂ ਉਹ ਨਤੀਜਿਆਂ ਤੋਂ ਬਾਅਦ ਹੀ ਅਸਤੀਫਾ ਦੇ ਦਿੰਦੇ। ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਸਿੱਧੂ 'ਤੇ ਕਦੇ ਕਾਂਗਰਸ ਦਾ ਕਲਚਰ ਨਹੀਂ ਆਇਆ ਅਤੇ ਨਾ ਹੀ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਕਦੇ ਸਮਝਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਤੇ ਹਾਈਕਮਾਂਡ ਵੀ ਸਿੱਧੂ 'ਤੇ ਲਗਾਮ ਨਹੀਂ ਲਗਾ ਸਕੀ, ਜਿਸ ਕਾਰਨ ਪੰਜਾਬ 'ਚ ਕਾਂਗਰਸ ਨੂੰ ਨੁਕਸਾਨ ਹੋ ਰਿਹਾ ਹੈ।
AAP Punjab: 17 ਮੰਤਰੀ ਬਣਾਏ ਜਾ ਸਕਦੇ ਹਨ
ਭਗਵੰਤ ਮਾਨ ਨੇ ਕਿਹਾ ਕਿ ਵਿਤਕਰਾ ਨਹੀ ਕਰਨਾ, ਅਰਵਿੰਦ ਕੇਜਰੀਵਾਲ ਦਾ ਵੀ ਇਹੀ ਸੰਦੇਸ਼ ਹੈ। ਸਕੂਲ, ਹਸਪਤਾਲ, ਬਿਜਲੀ, ਉਦਯੋਗ, ਅਸੀਂ 17 ਮੰਤਰੀ ਬਣਾ ਸਕਦੇ ਹਾਂ। ਬਾਕੀ 75 ਜਿਨ੍ਹਾਂ ਨੂੰ ਮੰਤਰੀ ਨਹੀਂ ਬਣਾ ਸਕੇ, ਉਹ ਗੁੱਸਾ ਨਾਹ ਕਰਨ, ਮੰਤਰੀ ਦਾ ਕੰਮ ਸਾਰਿਆਂ ਨੇ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸਾਰੇ ਵੱਡੇ ਚਿਹਰੇ ਹਾਰ ਗਏ ਹਨ। ਤੁਸੀਂ ਵੱਡੇ ਫਰਕ ਨਾਲ ਜਿੱਤੇ ਹੋ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਿਖਤੀ ਤੌਰ 'ਤੇ ਇਹ ਦਾਅਵਾ ਕੀਤਾ ਸੀ।