Punjab Assembly Elections Result Live Update: ਪੰਜਾਬ 'ਚ ਜਿੱਤ ਤੋਂ ਬਾਅਦ 'ਆਪ' ਨੇ ਬੁਲਾਈ ਵਿਧਾਇਕ ਦਲ ਦੀ ਪਹਿਲੀ ਮੀਟਿੰਗ, ਭਗਵੰਤ ਮਾਨ ਚੁਣੇ ਗਏ ਵਿਧਾਇਕ ਦਲ ਦੇ ਨੇਤਾ

ਪੰਜਾਬ ਵਿੱਚ ਆਮ ਆਦਮੀ ਪਾਰਟੀ (AAP Party win seats) ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਚੋਂ 92 ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ।

ਰਵਨੀਤ ਕੌਰ Last Updated: 11 Mar 2022 08:53 PM

ਪਿਛੋਕੜ

Punjab Elections result : ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਭਵਿੱਖੀ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਆਪਣੇ ਸੰਗਰੂਰ ਘਰ ਤੋਂ...More

14 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ

Punjab Election Live Update: ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਧਾਨ ਸਭਾ ਚੋਣਾਂ 'ਚ ਹੋਈ ਹਾਰ 'ਤੇ ਵਿਚਾਰ ਕਰੇਗਾ। ਇਸ ਦੇ ਲਈ ਪਾਰਟੀ ਨੇ 14 ਮਾਰਚ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ ਸਿਰਫ਼ ਤਿੰਨ ਸੀਟਾਂ ਹੀ ਜਿੱਤੀਆਂ ਹਨ। ਇਸ ਤੋਂ ਇਲਾਵਾ ਗਠਜੋੜ ਦੀ ਭਾਈਵਾਲ ਬਸਪਾ ਨੇ ਨਵਾਂਸ਼ਹਿਰ ਤੋਂ ਇੱਕ ਸੀਟ ਜਿੱਤੀ ਹੈ।