(Source: ECI/ABP News/ABP Majha)
Punjab Election 2022: ਸ਼੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਦਾ ਦਲ ਬਦਲ ਜਾਰੀ, ਹੁਣ ਫਿਰ ਤੋਂ ਭਾਜਪਾ ਵਿੱਚ ਹੋਏ ਸ਼ਾਮਲ
Punjab Election 2022: ਹਰਗੋਵਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਪਿਛਲੇ ਸਾਲ 28 ਦਸੰਬਰ ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ। ਇਸ ਤੋਂ ਬਾਅਦ ਉਹ 3 ਜਨਵਰੀ ਨੂੰ ਮੁੜ ਕਾਂਗਰਸ ਵਿੱਚ ਪਰਤੇ ਸੀ।
Punjab Assembly Election: ਚੋਣਾਂ ਤੋਂ ਇੱਕ ਹਫ਼ਤਾ ਪਹਿਲਾਂ ਪੰਜਾਬ ਵਿੱਚ ਭਾਜਪਾ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਨਵਰੀ ਵਿੱਚ ਪਾਰਟੀ ਛੱਡਣ ਵਾਲਾ ਇੱਕ ਵਿਧਾਇਕ ਮੁੜ ਪਾਰਟੀ ਵਿੱਚ ਪਰਤ ਆਇਆ ਹੈ। ਪੰਜਾਬ ਦੀ 117 ਮੈਂਬਰੀ ਵਿਧਾਨ ਸਭਾ ਦੀਆਂ ਚੋਣਾਂ ਇੱਕੋ ਪੜਾਅ ਵਿੱਚ ਹੋ ਰਹੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ।
ਪਿਛਲੇ ਸਾਲ ਦਸੰਬਰ 'ਚ ਕਾਂਗਰਸ ਛੱਡ ਗਈ ਸੀ
ਵੋਟਾਂ ਤੋਂ ਪਹਿਲਾਂ ਹਲਕਾ ਹਰਗੋਵਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਭਾਜਪਾ ਵਿੱਚ ਵਾਪਸੀ ਹੋ ਗਈ ਹੈ। ਉਹ ਸ਼ਨੀਵਾਰ ਨੂੰ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋਏ। ਲਾਡੀ ਨੇ ਪਿਛਲੀ ਵਾਰ ਕਾਂਗਰਸ ਦੀ ਟਿਕਟ 'ਤੇ ਚੋਣ ਜਿੱਤੀ ਸੀ। ਉਹ ਪਿਛਲੇ ਸਾਲ 28 ਦਸੰਬਰ ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੀ। ਇਸ ਤੋਂ ਬਾਅਦ ਉਹ 3 ਜਨਵਰੀ ਨੂੰ ਮੁੜ ਕਾਂਗਰਸ ਵਿੱਚ ਪਰਤੇ ਅਤੇ ਹੁਣ ਉਨ੍ਹਾਂ ਨੇ 11 ਫਰਵਰੀ ਨੂੰ ਮੁੜ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ।
ਦੱਸ ਦਈਏ ਕਿ ਭਾਜਪਾ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਕੇ ਲੜੀਆਂ ਸੀ। ਕਿਸਾਨਾਂ ਦੇ ਮੁੱਦੇ 'ਤੇ 2020 'ਚ ਦੋਵਾਂ ਪਾਰਟੀਆਂ ਦਾ ਗਠਜੋੜ ਟੁੱਟ ਗਿਆ। ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦਾ ਸਮਰਥਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਇਸ ਚੋਣ ਵਿਚ ਭਾਜਪਾ ਨੇ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਦਾ ਗਠਨ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਢੀਂਡਸਾ ਦੇ ਅਕਾਲੀ ਦਲ ਨਾਲ ਗਠਜੋੜ ਕਰ ਲਿਆ।
ਇਹ ਵੀ ਪੜ੍ਹੋ: Trending News: ਨਹੀਂ ਮਿਲ ਰਹੀ ਸੀ ਨੌਕਰੀ ਤਾਂ ਵਿਅਕਤੀ ਨੇ ਆਪਣੇ ਨਾਂ 'ਚ ਕੀਤਾ ਇਹ ਬਦਲਾਅ, ਲੱਗ ਗਈ ਨੌਕਰੀ ਦੀ ਲਾਈਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin