Punjab Election: ਮੁਆਫੀ ਮੰਗ ਨਵਜੋਤ ਸਿੱਧੂ ਨੇ ਖੇਡਿਆ ਵੱਡਾ ਦਾਅ, hello MLA ਲੈਂਡਲਾਈਨ ਨੰਬਰ ਸ਼ੁਰੂ ਕਰਨ ਦਾ ਐਲਾਨ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਜਨਤਾ ਤੋਂ ਮੁਆਫੀ ਮੰਗਣੀ ਪਈ। ਉਨ੍ਹਾਂ ਨੇ ਮੰਨਿਆ ਹੈ ਕਿ ਉਹ ਪਿਛਲੇ ਪੰਜ ਸਾਲਾਂ ਵਿੱਚ ਆਪਣੇ ਇਲਾਕੇ ਦੇ ਲੋਕਾਂ ਨਾਲ ਬਹੁਤਾ ਰਾਬਤਾ ਨਹੀਂ ਬਣਾ ਸਕੇ।
Punjab Congress President Navjot Singh Sidhu has to apologize to the public, Announces Launch Of Hello MLA Landline Numbers
Punjab News: ਪੰਜਾਬ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਇਸ ਤੋਂ ਬਾਅਦ ਗੇਂਦ ਜਨਤਾ ਦੀ ਕਚਹਿਰੀ ਵਿੱਚ ਹੋਵੇਗੀ ਤੇ 20 ਫਰਵਰੀ ਨੂੰ ਸਾਰੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਕੈਦ ਹੋ ਜਾਵੇਗੀ ਪਰ ਇਸ ਦੌਰਾਨ ਹਰ ਪਾਰਟੀ, ਹਰ ਆਗੂ ਆਪਣੇ ਹੱਕ ਵਿੱਚ ਮਾਹੌਲ ਬਣਾਉਣ ਲਈ ਵੱਖੋ-ਵੱਖਰੇ ਦਾਅ ਪੇਚ ਲਾ ਰਿਹਾ ਹੈ। ਅਜਿਹਾ ਹੀ ਇੱਕ ਦਾਅ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਖੇਡਿਆ ਹੈ।
ਦੱਸ ਦਈਏ ਕਿ ਨਵਜੋਤ ਸਿੱਧੂ ਵੀਰਵਾਰ ਨੂੰ ਅੰਮ੍ਰਿਤਸਰ ਪੂਰਬੀ ਵਿਖੇ ਆਪਣੇ ਲਈ ਵੋਟਾਂ ਮੰਗਣ ਗਏ। ਉਨ੍ਹਾਂ ਦੇ ਸਮਰਥਕ ਵੀ ਘਰ-ਘਰ ਜਾ ਕੇ ਸਿੱਧੂ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੇ ਸੀ। ਇਸ ਦੌਰਾਨ ਬਹੁਤ ਸਾਰੇ ਦਰਵਾਜ਼ੇ ਬੰਦ ਵੇਖਣ ਨੂੰ ਮਿਲੇ ਤੇ ਲੋਕਾਂ ਨੇ ਬਾਹਰ ਨਾ ਆਉਣ ਦਾ ਫੈਸਲਾ ਕੀਤਾ। ਇਸ ਤੋਂ ਇਲਾਵਾ ਜਦੋਂ ਨਵਜੋਤ ਸਿੱਧੂ ਦੀ ਪਤਨੀ ਚੋਣ ਪ੍ਰਚਾਰ ਲਈ ਉੱਥੇ ਗਈ ਤਾਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਕਿਹਾ ਕਿ ਉਨ੍ਹਾਂ ਦਾ ਕਦੇ ਵੀ ਸਿੱਧੂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।
ਹੁਣ ਜਦੋਂ ਸਿੱਧੂ ਨੂੰ ਜ਼ਮੀਨੀ ਹਕੀਕਤ ਦਾ ਅਹਿਸਾਸ ਹੋਇਆ ਤਾਂ ਉਨ੍ਹਾਂ ਤੁਰੰਤ ਆਪਣੇ ਹਲਕੇ ਦੇ ਵੋਟਰਾਂ ਤੋਂ ਮੁਆਫੀ ਮੰਗੀ। ਸਿੱਧੂ ਨੇ ਕਿਹਾ ਕਿ ਮੇਰੀ ਸਭ ਤੋਂ ਵੱਡੀ ਗਲਤੀ ਇਹ ਸੀ ਕਿ ਮੈਂ ਤੁਹਾਡੇ ਲੋਕਾਂ ਨਾਲ ਸਿੱਧਾ ਸੰਪਰਕ ਨਹੀਂ ਕਰ ਸਕਿਆ। ਮੈਂ ਉਨ੍ਹਾਂ ਵਰਕਰਾਂ ਨੂੰ ਨਹੀਂ ਮਿਲ ਸਕਿਆ ਜੋ ਮੈਨੂੰ ਮਿਲਣਾ ਚਾਹੁੰਦੇ ਸੀ। ਮੈਂ ਆਪਣੇ ਅੰਮ੍ਰਿਤਸਰ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਮੈਂ ਉਨ੍ਹਾਂ ਨੂੰ ਕਦੇ ਨਹੀਂ ਛੱਡਾਂਗਾ। ਮੈਂ ਆਪਣੇ ਲੋਕਾਂ ਲਈ ਮੰਤਰੀ ਮੰਡਲ ਦਾ ਅਹੁਦਾ ਵੀ ਛੱਡ ਦਿੱਤਾ ਸੀ।
ਸਿੱਧੂ ਨੇ ਅੱਗੇ ਐਲਾਨ ਕੀਤਾ ਕਿ ਹੁਣ ਉਹ hello MLA ਦੇ ਨਾਂ 'ਤੇ ਇੱਕ ਲੈਂਡਲਾਈਨ ਨੰਬਰ ਸ਼ੁਰੂ ਕਰਨਗੇ, ਜਿੱਥੇ ਉਹ ਇੱਕ ਘੰਟੇ ਦੇ ਅੰਦਰ ਅੰਦਰ ਆਪ ਵਰਕਰਾਂ ਤੇ ਲੋਕਾਂ ਨਾਲ ਸੰਪਰਕ ਕਰਨਗੇ। ਸਿੱਧੂ ਨੇ ਇਹ ਵੀ ਦਲੀਲ ਦਿੱਤੀ ਹੈ ਕਿ ਹੁਣ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ, ਅਜਿਹੇ 'ਚ ਉਨ੍ਹਾਂ ਕੋਲ ਜ਼ਿਆਦਾ ਤਾਕਤ ਹੈ।
ਦੱਸ ਦੇਈਏ ਕਿ ਇਸ ਵਾਰ ਸਿੱਧੂ ਨੂੰ ਆਪਣੀ ਸੀਟ 'ਤੇ ਕੜੀ ਟੱਕਰ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਉਨ੍ਹਾਂ ਸਾਹਮਣੇ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਬਿਕਰਮ ਸਿੰਘ ਮਜੀਠੀਆ ਖੜ੍ਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin