Punjab Election 2022: 106 ਸਾਲਾ ਤੇ 102 ਸਾਲਾ ਬਜ਼ੁਰਗ ਔਰਤਾਂ ਵਲੋਂ ਬੂਥ 'ਤੇ ਜਾ ਕੀਤਾ ਗਿਆ ਮਤਦਾਨ
ਪੰਜਾਬ ਵਿਧਾਨ ਸਭਾ ਚੋਣਾਂ-2022 ਸਬੰਧੀ ਹੁਸ਼ਿਆਰਪੁਰ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚ ਹਰ ਉਮਰ ਵਰਗ ਦੇ ਵੋਟਰਾਂ ਵਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੌਰਾਨ ਕਾਫ਼ੀ ਉਤਸ਼ਾਹ ਦਿਖਾਈ ਦਿੱਤਾ।
ਹੁਸ਼ਿਆਰਪੁਰ: ਪੰਜਾਬ ਵਿਧਾਨ ਸਭਾ ਚੋਣਾਂ-2022 ਸਬੰਧੀ ਹੁਸ਼ਿਆਰਪੁਰ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚ ਹਰ ਉਮਰ ਵਰਗ ਦੇ ਵੋਟਰਾਂ ਵਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੌਰਾਨ ਕਾਫ਼ੀ ਉਤਸ਼ਾਹ ਦਿਖਾਈ ਦਿੱਤਾ। ਜਿਥੇ ਨੌਜਵਾਨ, ਦਿਵਆਂਗਜਨ, ਮਹਿਲਾ ਵੋਟਰ ਮਤਦਾਨ ਕਰਨ ਲਈ ਅੱਗੇ ਆਏ, ਉਥੇ ਸੀਨੀਅਰ ਸਿਟੀਜਨ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਮੋਹਰਲੀ ਕਤਾਰ ਵਿਚ ਨਜ਼ਰ ਆਏ।
ਪਿੰਡ ਨੰਦਨ ਦੀ 106 ਸਾਲਾ ਬਜ਼ੁਰਗ ਮਹਿਲਾ ਜੀਓ ਨੇ ਬੂਥ ਨੰਬਰ 28 ’ਤੇ ਪਹੁੰਚ ਕੇ ਆਪਣੀ ਵੋਟ ਪੋਲ ਕੀਤੀ। ਇਨ੍ਹਾਂ ਤੋਂ ਇਲਾਵਾ 102 ਸਾਲਾ ਸ਼ੰਕੁਤਲਾ ਦੇਵੀ ਨੇ ਬੂਥ ਨੰਬਰ 187, ਬੈਂਕ ਕਲੋਨੀ ਹੁਸ਼ਿਆਰਪੁਰ ਵਿਖੇ ਆਪਣਾ ਮਤਦਾਨ ਕੀਤਾ। ਭਾਰਤ ਚੋਣ ਕਮਿਸ਼ਨ ਵਲੋਂ ਭਾਵੇਂ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰਾਂ ਵਿਚ ਹੀ ਵੋਟ ਪਾਉਣ ਲਈ ਪੋਸਟਲ ਬੈਲਟ ਦੀ ਸਹੂਲਤ ਦਿੱਤੀ ਗਈ ਸੀ, ਪਰ ਇਨ੍ਹਾਂ ਬਜ਼ੁਰਗ ਮਹਿਲਾਵਾਂ ਨੇ ਖੁਦ ਬੂਥਾਂ ’ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ਼ਾਂਤੀਪੂਰਨ ਢੰਗ ਨਾਲ 3 ਵਜੇ ਤੱਕ ਕਰੀਬ 45 ਫੀਸਦੀ ਪੋਲਿੰਗ ਹੋਈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ 46.8 ਫੀਸਦੀ, ਦਸੂਹਾ 44.2, ਗੜ੍ਹਸ਼ੰਕਰ 49.1, ਹੁਸ਼ਿਆਰਪੁਰ 36.7, ਮੁਕੇਰੀਆਂ 50.4, ਸ਼ਾਮਚੁਰਾਸੀ 41.3 ਅਤੇ ਉੜਮੁੜ ਵਿਧਾਨ ਸਭਾ ਹਲਕਾ ਵਿਖੇ 46.8 ਫੀਸਦੀ ਪੋਲਿੰਗ ਹੋਈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :