ਪੜਚੋਲ ਕਰੋ

Punjab Election 2022 : EVM ਮਸ਼ੀਨਾਂ 'ਚ ਕੈਦ ਹੋਈ 1304 ਉਮੀਦਵਾਰਾਂ ਦੀ ਕਿਸਮਤ ,10 ਮਾਰਚ ਨੂੰ ਆਵੇਗਾ ਨਤੀਜਾ

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਸਨ ਅਤੇ ਸ਼ਾਮ 6 ਵਜੇ ਵੋਟਿੰਗ ਪ੍ਰਕ੍ਰਿਰਿਆ ਬੰਦ ਹੋ ਗਈ ਹੈ।

ਸ਼ੰਕਰ ਬਦਰਾ ਦੀ ਰਿਪੋਰਟ 
 
Punjab Vidhan Sabha Election 2022 Voting Updates : ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਸਨ ਅਤੇ ਸ਼ਾਮ 6 ਵਜੇ ਵੋਟਿੰਗ ਪ੍ਰਕ੍ਰਿਰਿਆ ਬੰਦ ਹੋ ਗਈ ਹੈ। ਇਸ ਦੌਰਾਨ ਸ਼ਾਮ 5 ਵਜੇ ਤੱਕ ਸੂਬੇ 'ਚ 63.44 ਫੀਸਦੀ ਵੋਟਿੰਗ ਹੋ ਚੁੱਕੀ ਸੀ। ਲੋਕਾਂ ਨੇ ਘਰਾਂ ਤੋਂ ਬਾਹਰ ਆ ਕੇ ਲੋਕਤੰਤਰ ਲਈ ਵੋਟਿੰਗ ਕੀਤੀ ਹੈ। ਪੋਲਿੰਗ ਸਟੇਸ਼ਨਾਂ 'ਤੇ ਬਾਹਰ ਸਵੇਰ ਤੋਂ ਹੀ ਕਤਾਰਾਂ ਲੱਗੀਆਂ ਰਹੀਆਂ ਅਤੇ ਵੋਟਰ ਆਪਣੀ ਵਾਰੀ ਆਉਣ ਤੱਕ ਉਡੀਕ ਕਰਦੇ ਰਹੇ।

 1304 ਉਮੀਦਵਾਰਾਂ ਦੀ ਕਿਸਮਤ EVM ਮਸ਼ੀਨ 'ਚ ਹੋਈ ਬੰਦ
 
ਚੋਣ ਕਮਿਸ਼ਨ ਮੁਤਾਬਕ ਸੂਬੇ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ 'ਤੇ ਕੁੱਲ 1304 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਅਤੇ ਹੁਣ ਇਨ੍ਹਾਂ ਸਾਰੇ ਉਮੀਦਵਾਰਾਂ ਦੀ ਕਿਸਮਤ EVM ਮਸ਼ੀਨ 'ਚ ਬੰਦ ਹੋ ਗਈ ਹੈ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਲਗਭਗ 2.14 ਕਰੋੜ ਵੋਟਰਾਂ ਨੇ 117 ਸੀਟਾਂ 'ਤੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ ਹੈ। ਉਮੀਦਵਾਰਾਂ ਵਿੱਚ 93 ਔਰਤਾਂ ਵੀ ਸ਼ਾਮਲ ਹਨ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਪ, ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੀਐਲਸੀ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸੰਯੁਕਤ ਸਮਾਜ ਮੋਰਚਾ ਵਿਚਕਾਰ ਬਹੁ-ਪੱਖੀ ਮੁਕਾਬਲਾ ਹੈ।

ਇਸ ਚੋਣ ਵਿੱਚ ਜਿਨ੍ਹਾਂ ਦਿੱਗਜ ਚਿਹਰਿਆਂ ਦੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ, ਉਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਚੇਹਰਾ ਭਗਵੰਤ ਮਾਨ, ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਹਨ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ ਇਸ ਚੋਣ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ।
 
27 ਮਾਰਚ ਨੂੰ ਖਤਮ ਹੋ ਰਿਹਾ ਹੈ ਕਾਰਜਕਾਲ 

ਪੰਜਾਬ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 27 ਮਾਰਚ ਨੂੰ ਖਤਮ ਹੋ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਪੰਜਾਬ ਵਿੱਚ ਲੜਾਈ ਦੋ-ਪੱਖੀ ਨਹੀਂ ਸਗੋਂ ਚਾਰ ਵੱਡੀਆਂ ਸਿਆਸੀ ਪਾਰਟੀਆਂ ਵਿਚਾਲੇ ਬਣ ਗਈ ਹੈ। ਇਸ ਵਾਰ ਚੋਣ ਮੈਦਾਨ ਵਿੱਚ ਮੁੱਖ ਮੁਕਾਬਲਾ ਸੱਤਾਧਾਰੀ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਰਮਿਆਨ ਮੰਨਿਆ ਜਾ ਰਿਹਾ ਹੈ ਜਦਕਿ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵੀ ਚੌਥੀ ਸਿਆਸੀ ਪਾਰਟੀ ਵਜੋਂ ਮਜ਼ਬੂਤੀ ਨਾਲ ਮੈਦਾਨ ਵਿੱਚ ਹੈ।
 
 2017 ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਮਿਲੀਆਂ ਸਨ 77 ਸੀਟਾਂ 

ਇਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੈ, ਜਿਸ ਵਿੱਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਹਨ। ਕਾਂਗਰਸ ਨੇ ਇਸ ਵਾਰ ਵੀ ਉਨ੍ਹਾਂ ਨੂੰ ਅਗਲੇ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। 2017 ਦੀਆਂ ਚੋਣਾਂ 'ਚ 117 ਸੀਟਾਂ 'ਚੋਂ ਕਾਂਗਰਸ ਨੂੰ 77 ਸੀਟਾਂ ਮਿਲੀਆਂ ਸਨ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੂਰਨ ਬਹੁਮਤ ਦੀ ਸਰਕਾਰ ਬਣੀ ਸੀ। ਇਸ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ 20, ਸ਼੍ਰੋਮਣੀ ਅਕਾਲੀ ਦਲ ਨੂੰ 15, ਭਾਜਪਾ ਨੂੰ ਸਿਰਫ਼ 3 ਸੀਟਾਂ ਮਿਲੀਆਂ ਸਨ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
Embed widget