Punjab Election 2022: Aam Aadmi Party candidates are leading in 13 out of 14 seats in Ludhiana district


Punjab Election 2022: ਜ਼ਿਲ੍ਹਾ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਸਫਾਇਆ ਕਰਦੀ ਨਜ਼ਰ ਆ ਰਹੀ ਹੈ। ਜ਼ਿਲ੍ਹੇ ਵਿੱਚ 14 ਸੀਟਾਂ ਵਿੱਚੋਂ 13 ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ। ਹੋਰ ਤਾਂ ਹੋਰ ਹਲਕਾ ਪੱਛਮੀ ਤੋਂ ਕਾਂਗਰਸ ਦੇ ਸੀਨੀਅਰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 1000 ਵੋਟਾਂ ਤੋਂ ਪਿੱਛੇ ਹਨ, ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਗੋਗੀ ਅੱਗੇ ਚੱਲ ਰਹੇ ਹਨ।


ਇਸ ਦੇ ਨਾਲ ਹੀ ਹਲਕਾ ਰਾਏਕੋਟ ਤੋਂ 'ਆਪ' ਉਮੀਦਵਾਰ ਹਾਕਮ ਸਿੰਘ ਠੇਕੇਦਾਰ ਅੱਗੇ ਚੱਲ ਰਹੇ ਹਨ। ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਦਲਜੀਤ ਸਿੰਘ ਭੋਲਾ ਗਰੇਵਾਲ ਅੱਗੇ ਹਨ। ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਪਿੱਛੇ ਚੱਲ ਰਹੇ ਹਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ।


ਹਲਕਾ ਦੱਖਣੀ ਤੋਂ ਵੀ ਵਿਧਾਇਕ ਬਲਵਿੰਦਰ ਸਿੰਘ ਬੈਂਸ ਪਿੱਛੇ ਹਨ ਤੇ ਇੱਥੋਂ ਵੀ ਆਪ ਉਮੀਦਵਾਰ ਰਾਜਿੰਦਰਪਾਲ ਕੌਰ ਛੀਣਾ ਅੱਗੇ ਹਨ, ਖੰਨਾ ਤੋਂ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ। ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ। ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਅੱਗੇ ਚੱਲ ਰਹੇ ਹੈ। ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ।


ਪੰਜਾਬ (Punjab) ਸਣੇ ਪੰਜ ਰਾਜਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਤਾਜ਼ਾ ਰੁਝਾਨਾਂ ਮੁਤਾਬਿਕ 'ਆਪ' ਅੱਗੇ ਚੱਲ ਰਹੀ ਹੈ।ਇਸ ਵਾਰ ਕਾਂਗਰਸ (Congress) ਆਪਣੀ ਸੱਤਾ ਬਚਾਉਣ ਦੀ ਲੜਾਈ ਲੜ ਰਹੀ ਹੈ ਤੇ ਆਮ ਆਦਮੀ ਪਾਰਟੀ (Aam Aadmi Party) ਪੁਰਾਣੀਆਂ ਪਾਰਟੀਆਂ ਨੂੰ ਲਾਂਭੇ ਕਰਨ ਦੇ ਸੁਫਨੇ ਵੇਖ ਰਹੀ ਹੈ।ਇਸ ਵਿਚਾਲੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਤੀਜੇ ਨੰਬਰ 'ਤੇ ਚੱਲ ਰਹੇ ਹਨ।


ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸਵੇਰੇ ਹੀ ਆਪਣੇ ਜੱਦੀ ਪਿੰਡ ਵਿੱਚ ਗੁਰੂਦਵਾਰਾ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਨਤਮਸਤਕ ਹੋਏ।ਇਸ ਦੌਰਾਨ ਭਗਵੰਤ ਮਾਨ ਨੇ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ ਹੈ।ਉਧਰ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 85-100 ਸੀਟਾਂ ਤੱਕ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਦੱਸ ਦੇਈਏ ਕਿ ਠੀਕ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਏਗੀ।ਜਿਸ ਤੋਂ ਬਾਅਦ ਸਾਰੀ ਸਥਿਤੀ ਸਾਫ ਹੋ ਜਾਏਗੀ ਕਿ ਆਖਰ ਕੌਣ ਹੋਏਗਾ ਪੰਜਾਬ ਦਾ ਅਗਲਾ ਮੁੱਖ ਮੰਤਰੀ।


ਐਗਜ਼ਿਟ ਪੋਲ (Exit Poll) ਨੇ ਆਮ ਆਦਮੀ ਪਾਰਟੀ ਨੂੰ ਬੜ੍ਹਤ ਦਿੱਤੀ ਹੈ ਪਰ ਅਸਲੀ ਤਸਵੀਰ ਅੱਜ ਸਾਹਮਣੇ ਆਏਗੀ। ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਚੋਣਾਂ ਹੋਈਆਂ ਸੀ।