ਚੰਡੀਗੜ੍ਹ: ਕੋਰੋਨਾ ਪਾਬੰਦੀ ਦੇ ਬਾਵਜੂਦ 'ਆਪ' ਦੇ ਮੁੱਖ ਮੰਤਰੀ ਚਿਹਰੇ ਤੇ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਨੂੰ ਐਤਵਾਰ ਮੋਹਾਲੀ ਤੇ ਡੇਰਾਬਸੀ 'ਚ ਰੋਡ ਸ਼ੋਅ ਕਰਨ ਲਈ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕਰਕੇ 24 ਘੰਟਿਆਂ 'ਚ ਜਵਾਬ ਮੰਗਿਆ ਹੈ। ਦੱਸ ਦਈਏ ਕਿ ਮਾਨ ਨੇ ਐਤਵਾਰ ਨੂੰ ਮੁਹਾਲੀ ਤੇ ਡੇਰਾਬਸੀ ਵਿੱਚ ਰੋਡ ਸ਼ੋਅ ਕੀਤਾ। ਇਸ ਤੋਂ ਥੋੜ੍ਹੀ ਦੇਰ ਬਾਅਦ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ। ਇਹ ਰੋਡ ਸ਼ੋਅ ਮਿਸ਼ਨ 2022 ਤਹਿਤ ਭਗਵਾਨ ਮਾਨ ਵੱਲੋਂ ਕੀਤਾ ਗਿਆ।


ਜ਼ਿਲ੍ਹਾ ਚੋਣ ਕਮਿਸ਼ਨ ਨੇ ਕੋਰੋਨਾ ਸੰਕਰਮਣ ਕਾਰਨ ਰੋਡ ਸ਼ੋਅ 'ਤੇ ਪਾਬੰਦੀ ਲਗਾ ਹੋਈ ਹੈ। ਇਸ ਤੋਂ ਬਾਅਦ ਰੋਡ ਸ਼ੋਅ ਵੀ ਕੀਤਾ ਗਿਆ। ਇਸ ਲਈ ਰਿਟਰਨਿੰਗ ਅਫਸਰ ਸਵਾਤੀ ਨੇ ਆਮ ਆਦਮੀ ਪਾਰਟੀ (ਆਪ) ਨੂੰ ਨੋਟਿਸ ਜਾਰੀ ਕਰਕੇ 24 ਘੰਟਿਆਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਚੋਣ ਕਮਿਸ਼ਨ ਵੱਲੋਂ ਦੱਸਿਆ ਗਿਆ ਕਿ ਭਗਵੰਤ ਮਾਨ ਦੇ ਰੋਡ ਸ਼ੋਅ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਭਗਵੰਤ ਮਾਨ ਸਵੇਰੇ ਨੌਂ ਵਜੇ ਮੋਹਾਲੀ ਦੇ ਪਿੰਡ ਬਲੇਗੀ ਪਹੁੰਚੇ ਸੀ।


ਬਲੌਂਗੀ ਮਾਰਕੀਟ ਵਿਖੇ ਪਾਰਟੀ ਵਰਕਰਾਂ ਵੱਲੋਂ ਭਗਵੰਤ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਜਿੱਥੋਂ ਭਗਵੰਤ ਮਾਨ ਆਪਣੇ ਸਮਰਥਕਾਂ ਸਮੇਤ ਗੱਡੀਆਂ ਦੇ ਕਾਫਲੇ ਵਿੱਚ ਰਵਾਨਾ ਹੋਏ। ਕਰੀਬ ਇੱਕ ਵਜੇ ਉਹ ਫੇਜ਼-3ਬੀ2, ਸੈਕਟਰ-79, ਫੇਜ਼-11 ਦੀ ਮਾਰਕੀਟ, ਸੈਕਟਰ-82 ਤੋਂ ਰੋਡ ਸ਼ੋਅ ਕਰਕੇ ਜ਼ੀਰਕਪੁਰ ਪੁੱਜੇ। ਜ਼ੀਰਕਪੁਰ ਪਹੁੰਚਣ 'ਤੇ ਡੇਰਾਬਸੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।


ਇਸ ਦੌਰਾਨ ਉਨ੍ਹਾਂ ਸਮਰਥਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ‘ਆਪ’ ਉਮੀਦਵਾਰ ਕੁਲਜੀਤ ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਐਤਵਾਰ ਨੂੰ ਸੀਐਮ ਅਹੁਦੇ ਦੇ ਉਮੀਦਵਾਰ ਵਜੋਂ ਪਹਿਲੀ ਵਾਰ ਡੇਰਾਬਸੀ ਆਏ ਸੀ। ਉਨ੍ਹਾਂ ਦਾ ਅਜਿਹਾ ਕੋਈ ਪ੍ਰੋਗਰਾਮ ਨਹੀਂ ਹੋਇਆ। ਇਸ ਦੀ ਸੂਚਨਾ ਮਿਲਦਿਆਂ ਹੀ ਪਾਰਟੀ ਵਰਕਰ ਉਨ੍ਹਾਂ ਦੇ ਸਵਾਗਤ ਲਈ ਵੱਖ-ਵੱਖ ਥਾਵਾਂ 'ਤੇ ਇਕੱਠੇ ਹੋਏ। ਭਗਵੰਤ ਮਾਨ ਦੀ ਲੋਕਪ੍ਰਿਅਤਾ ਕਾਰਨ ਗੱਡੀਆਂ ਉਨ੍ਹਾਂ ਦਾ ਪਿੱਛਾ ਕਰਦੀਆਂ ਰਹੀਆਂ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਅਣਦੇਖੀ ਕਰਨ ਲਈ ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।



ਇਹ ਵੀ ਪੜ੍ਹੋ: ਸਿਆਸਤ ਦੇ ਅਪਰਾਧੀ: ਪੰਜਾਬ 'ਚ ਅਕਾਲੀ ਉਮੀਦਵਾਰਾਂ ਖਿਲਾਫ ਸਭ ਤੋਂ ਵੱਧ ਮੁਕੱਦਮੇ, 'ਆਪ' ਦੂਜੇ ਤੇ ਕਾਂਗਰਸ ਦਾ ਤੀਜਾ ਨੰਬਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904