Village of Shaheed-e-Azam Bhagat Singh: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ 'ਚ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ, 25 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ
Bhagwant Mann: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਬਹੁਮਤ ਹਾਸਲ ਕਰਕੇ ਇਤਿਹਾਸ ਰਚਿਆ ਹੈ। ਪਾਰਟੀ ਨੇ ਹਾਲ ਹੀ ਵਿੱਚ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਸੀ।
Punjab Election 2022 Bhagwant Mann will take oath as Punjab Chief minister in Village of Shaheed-e-Azam Bhagat Singh know about preparations
ਚੰਡੀਗੜ੍ਹ: 'ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ 'ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਦੇ ਲਈ ਉੱਥੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 'ਏਬੀਪੀ ਨਿਊਜ਼' ਦੀ ਟੀਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਪਹੁੰਚੀ। ਇਸ ਪਿੰਡ ਦੇ ਬਾਹਰ ਭਗਤ ਸਿੰਘ ਦੇ ਨਾਂ ’ਤੇ ਵੱਡੀ ਯਾਦਗਾਰ ਬਣੀ ਹੋਈ ਹੈ। ਇਸ ਯਾਦਗਾਰ ਦੇ ਨੇੜੇ ਇੱਕ ਵੱਡਾ ਮੈਦਾਨ ਵੀ ਹੈ, ਜਿੱਥੇ ਸਹੁੰ ਚੁੱਕ ਸਮਾਗਮ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਗ੍ਰਾਉਂਡ ਨੂੰ ਟਰੈਕਟਰ ਨਾਲ ਸਾਫ਼ ਕੀਤਾ ਜਾ ਰਿਹਾ ਹੈ। ਕੁਝ ਮਜ਼ਦੂਰ ਵੀ ਕੰਮ ਵਿੱਚ ਲੱਗੇ ਹੋਏ ਹਨ।
ਤਿਆਰੀਆਂ ਵਿੱਚ ਸ਼ਾਮਲ ਕੁਝ ਲੋਕਾਂ ਨੇ ਦੱਸਿਆ ਕਿ ਇਸ ਥਾਂ ’ਤੇ ਕਰੀਬ 25 ਹਜ਼ਾਰ ਲੋਕਾਂ ਦੇ ਬੈਠਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਤਿਆਰੀ ਵੀ ਸ਼ਨੀਵਾਰ ਸ਼ਾਮ ਤੱਕ ਮੁਕੰਮਲ ਕਰ ਲਈ ਜਾਵੇਗੀ। ਥੋੜ੍ਹੀ ਦੂਰੀ 'ਤੇ ਵੱਡਾ ਸਟੇਜ ਅਤੇ ਹੈਲੀਪੈਡ ਤਿਆਰ ਕੀਤਾ ਜਾ ਰਿਹਾ ਹੈ।
ਇਸ ਤੋਂ ਅੱਗੇ ਚੱਲੀਏ ਤਾਂ ਥੋੜ੍ਹੀ ਦੂਰੀ ’ਤੇ ਪਿੰਡ ਸ਼ੁਰੂ ਹੋ ਜਾਂਦਾ ਹੈ। ਪਿੰਡ ਪਹੁੰਚਦੇ ਹੀ ਭਗਤ ਸਿੰਘ ਦਾ ਘਰ ਨਜ਼ਰ ਆਉਂਦਾ ਹੈ। ਇਸ ਘਰ ਵਿੱਚ ਸ਼ਹੀਦ ਭਗਤ ਸਿੰਘ ਨੇ ਆਪਣੇ ਜੀਵਨ ਦਾ ਮੁੱਢਲਾ ਸਮਾਂ ਆਪਣੇ ਮਾਤਾ-ਪਿਤਾ ਨਾਲ ਬਿਤਾਇਆ। ਭਗਤ ਸਿੰਘ ਨਾਲ ਸਬੰਧਤ ਕਈ ਵਸਤੂਆਂ ਅੱਜ ਵੀ ਇੱਥੇ ਰੱਖੀਆਂ ਹੋਈਆਂ ਹਨ, ਜਿਨ੍ਹਾਂ ਨੂੰ ਦੇਖਣ ਲਈ ਲੋਕ ਦੂਰ-ਦੂਰ ਤੋਂ ਆਉਂਦੇ ਹਨ।
ਇਸ ਦੌਰਾਨ ਪਿੰਡ ਦੇ ਲੋਕਾਂ ਨੇ ‘ਏਬੀਪੀ ਨਿਊਜ਼’ ਨਾਲ ਗੱਲਬਾਤ ਵੀ ਕੀਤੀ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਉਨ੍ਹਾਂ ਦੇ ਪਿੰਡ ਤੋਂ ਸਹੁੰ ਚੁੱਕ ਕੇ ਆਪਣੀ ਸ਼ੁਰੂਆਤ ਕਰ ਰਿਹਾ ਹੈ। ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਪਹਿਲਾਂ ਵੀ ਇੱਥੇ ਆਉਂਦੇ ਰਹੇ ਹਨ।
ਕੁਝ ਪਿੰਡ ਵਾਸੀਆਂ ਨੇ ਕਿਹਾ ਕਿ ਸ਼ਹੀਦਾਂ ਨੂੰ ਯਾਦ ਤਾਂ ਕੀਤਾ ਜਾਵੇ ਪਰ ਉਨ੍ਹਾਂ ਦੇ ਸੁਪਨੇ ਵੀ ਪੂਰੇ ਹੋਣੇ ਚਾਹੀਦੇ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਨ ਦੀ ਗੱਲ ਤਾਂ ਹਰ ਕੋਈ ਕਰਦਾ ਹੈ ਪਰ ਜੇਕਰ ਕੋਈ ਇੱਥੋਂ ਹੀ ਸ਼ੁਰੂਆਤ ਕਰ ਰਿਹਾ ਹੈ ਤਾਂ ਉਸ ਨੂੰ ਭਗਤ ਸਿੰਘ ਦੇ ਸੁਪਨੇ ਨੂੰ ਭੁੱਲਣਾ ਨਹੀਂ ਚਾਹੀਦਾ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਤੋਂ ਬਾਅਦ ਬਣੀ ਸਿਆਸੀ ਪਾਰਟੀ ਦਾ ਚੋਣਾਂ ਵਿੱਚ ਬੁਰਾ ਹਾਲ, ਸਾਰੀਆਂ ਸੀਟਾਂ 'ਤੇ ਜਮਾਨਤਾਂ ਜ਼ਬਤ