ਗੁਰਦਾਸਪੁਰ: ਪੰਜਾਬ 'ਚ 117 ਵਿਧਾਨ ਸਭਾ ਸੀਟਾਂ ਲਈ ਚੋਣਾਂ ਜਾਰੀ ਹਨ। ਇਸ ਦੌਰਾਨ ਦੀਨਾਨਗਰ ਦੇ ਪਿੰਡ ਰਾਮਨਗਰ ਦੇ ਪੋਲਿੰਗ ਬੂਥ ਤੋਂ ਝੜਪ ਦੀ ਖ਼ਬਰ ਆਈ ਹੈ।ਇੱਥੇ ਕਾਂਗਰਸ 'ਤੇ ਆਮ ਆਦਮੀ ਪਾਰਟੀ ਦੇ ਵਰਕਾਰਾਂ ਵਿੱਚ ਝੜਪ ਹੋਈ ਹੈ।ਦੱਸ ਦਈਏ ਕਿ ਪੰਜਾਬ ਵਿੱਚ ਅੱਜ 1 ਫੇਜ਼ ਵਿੱਚ ਹੀ 117 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ। ਸਵੇਰੇ 8 ਵਜੇ ਤੋਂ ਸ਼ੁਰੂ ਹੋਈਆਂ ਵੋਟਾਂ ਸ਼ਾਮ 6 ਵਜੇ ਤੱਕ ਪੈਣ ਗਈਆਂ।


ਸੂਬੇ ਵਿੱਚ ਕੁੱਲ 21499804 ਵੋਟਰ ਹਨ ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ।ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।


ਪੋਲਿੰਗ ਸਟੇਸ਼ਨਾਂ ਵਾਲੀਆਂ 14684 ਥਾਵਾਂ `ਤੇ 24689 ਪੋਲਿੰਗ ਸਟੇਸ਼ਨ ਅਤੇ 51 ਆਗਜ਼ੀਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਵਜੋਂ ਕੀਤੀ ਗਈ ਹੈ ।1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹਨ।


ਇਨ੍ਹਾਂ ਚੋਣਾਂ ਵਿੱਚ 28328 ਬੈਲਟ ਯੂਨਿਟ ਅਤੇ 24740 ਈਵੀਐਮ-ਵੀਵੀਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ।ਕੁੱਲ 6 ਵਿਧਾਨ ਸਭਾ ਹਲਕੇ -- 52-ਖਰੜ, 59-ਸਾਹਨੇਵਾਲ, 61-ਲੁਧਿਆਣਾ ਦੱਖਣੀ, 67-ਪਾਇਲ, 110-ਪਟਿਆਲਾ ਦਿਹਾਤੀ ਅਤੇ 115-ਪਟਿਆਲਾ ਵਿਖੇ ਦੋ-ਦੋ ਬੈਲਟ ਯੂਨਿਟ ਹਨ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ